Ludhiana News : ਪੰਜਾਬ ਸਰਕਾਰ ਕੇਂਦਰੀ ਹੁਨਰ ਵਿਕਾਸ ਤੇ ਉਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਹਾਈਵੇਅ ਦੋਰਾਹਾ ਵਿਖੇ 27 ਏਕੜ ਜ਼ਮੀਨ ’ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰ ਰਾਸ਼ਟਰੀ ਡਰਾਈਵਿੰਗ ਸਿਖਲਾਈ ਕੇਂਦਰ (National Driving Licence Centre) ਸਥਾਪਤ ਕਰੇਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ। ਇਸ ਉੱਪਰ 32.86 ਕਰੋੜ ਰੁਪਏ ਰਾਸ਼ੀ ਵਿੱਚ 15.23 ਕਰੋੜ ਰੁਪਏ ਪੂੰਜੀ ਨਿਵੇਸ਼ ਤੇ ਹੋਰ ਖਰਚੇ ਕੇਂਦਰ ਸਰਕਾਰ ਵੱਲੋਂ ਇੱਕ ਸਾਲ ਵਿੱਚ ਖਰਚ ਕੀਤੇ ਜਾਣਗੇ। 


ਇਸ ਬਾਰੇ ਜਾਣਕਾਰੀ ਦਿੰਦਿਆਂ ਤਕਨੀਤੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਦੇ ਡਾਇਰੈਕਟਰ ਡੀਪੀਐਸ ਖਰਬੰਦਾ ਤੇ ਡਿਪਟੀ ਡਾਇਰੈਕਟਰ ਜਨਰਲ ਸੰਧਿਆ ਸਲਵਾਨ ਨੇ ਕਿਹਾ ਕਿ ਦੇਸ਼ ਵਿਚ ਤਜ਼ਰਬੇਕਾਰ ਤੇ ਸਿੱਖਿਅਤ ਡਰਾਈਵਰਾਂ ਦੀ ਭਾਰੀ ਮੰਗ ਹੈ। ਇਸ ਲਈ ਪੰਜਾਬ ਸਰਕਾਰ (Punjab Government) ਕੇਂਦਰੀ ਹੁਨਰ ਵਿਕਾਸ ਤੇ ਉਦਮਤਾ ਮੰਤਰਾਲੇ ਦੇ ਸਹਿਯੋਗ ਨਾਲ ਲੁਧਿਆਣਾ-ਦਿੱਲੀ ਹਾਈਵੇਅ ਦੋਰਾਹਾ ਵਿਖੇ 27 ਏਕੜ ਜ਼ਮੀਨ ’ਤੇ ਉੱਤਰੀ ਭਾਰਤ ਦਾ ਪਹਿਲਾ ਅੰਤਰ ਰਾਸ਼ਟਰੀ ਡਰਾਈਵਿੰਗ ਸਿਖਲਾਈ ਕੇਂਦਰ ਸਥਾਪਤ ਕਰੇਗੀ। 


ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸਿਖਲਾਈ ਸੰਸਥਾ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨ ਮੁਫ਼ਤ ਦਿੱਤੀ ਗਈ ਹੈ ਤੇ 32.86 ਕਰੋੜ ਰੁਪਏ ਰਾਸ਼ੀ ਵਿਚ 15.23 ਕਰੋੜ ਰੁਪਏ ਪੂੰਜੀ ਨਿਵੇਸ਼ ਅਤੇ ਹੋਰ ਖਰਚੇ ਕੇਂਦਰ ਸਰਕਾਰ ਵੱਲੋਂ ਇਕ ਸਾਲ ਵਿਚ ਖਰਚ ਕੀਤੇ ਜਾਣਗੇ। ਜਾਣਕਾਰੀ ਅਨੁਸਾਰ ਇਹ ਸੰਸਥਾ ਇਕ ਸਾਲ ਵਿਚ 3600 ਨੌਜਵਾਨਾਂ ਨੂੰ ਲਾਈਟ ਟ੍ਰਾਂਸਪੋਰਟ ਵਹੀਕਲ ਤੇ ਹੈਵੀ ਵਹੀਕਲ ਵਾਹਨਾਂ, ਭਾਰੀ ਉਪਕਰਨਾਂ ਦੇ ਸੰਚਾਲਕਾਂ ਤੇ ਮਕੈਨਿਕਾਂ ਦੀ ਸਿਖਲਾਈ ਦੇਵੇਗੀ। 


ਇਸ ਤੋਂ ਇਲਾਵਾ ਡਰਾਈਵਿੰਗ ਟੈਸਟ ਪੂਰਾ ਕਰਨ ਵਾਲਿਆਂ ਨੂੰ ਅੰਤਰ ਰਾਸ਼ਟਰੀ ਲਾਇਸੈਂਸ ਪ੍ਰਾਪਤ ਕਰਨ ਲਈ ਵੀ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਇੰਸਟੀਚਿਊਟ ਵਿੱਚ ਸ਼ਾਨਦਾਰ ਕਲਾਸਰੂਮ, ਅਧਿਆਪਨ ਸਟਾਫ, ਟੈਸਟਿੰਗ ਉਪਕਰਨ, ਸਿਖਲਾਈ ਵਾਹਨ, ਵਰਕਸ਼ਾਪ, ਲੈਬ, ਲਾਇਬ੍ਰੇਰੀ, ਟਰੈਕ ਤੇ ਡਰਾਈਵਿੰਗ ਰੇਂਜ, ਕੰਟਰੋਲ ਰੂਮ ਤੇ ਸਿਮੂਲੇਟਰ ਹੋਣਗੇ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।