Punjab News: ਪੰਜਾਬ ਦੀ ਇਹ ਜੇਲ੍ਹ ਬਣੀ ਜੰਗ ਦਾ ਅਖਾੜਾ, ਕੈਦੀਆਂ ਨੇ ਮਚਾਇਆ ਹੁੜਦੰਗ, ਸੂਏ ਨਾਲ ਹਮਲਾ ਕਰ ਹਵਾਲਾਤੀ ਨੂੰ ਕੀਤਾ ਜ਼ਖਮੀ
ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੈਦੀਆਂ ਵਿੱਚ ਵਾਰੀ-ਵਾਰੀ ਹੋ ਰਹੇ ਝਗੜਿਆਂ ਨੇ ਸੁਰੱਖਿਆ ਪ੍ਰਣਾਲੀ ਦੀ ਕਮਜ਼ੋਰੀ ਨੂੰ ਬੇਨਕਾਬ ਕਰ ਦਿੱਤਾ ਹੈ।

ਲੁਧਿਆਣਾ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਕੈਦੀਆਂ ਵਿੱਚ ਵਾਰੀ-ਵਾਰੀ ਹੋ ਰਹੇ ਝਗੜਿਆਂ ਨੇ ਸੁਰੱਖਿਆ ਪ੍ਰਣਾਲੀ ਦੀ ਕਮਜ਼ੋਰੀ ਨੂੰ ਬੇਨਕਾਬ ਕਰ ਦਿੱਤਾ ਹੈ। 14 ਅਪ੍ਰੈਲ ਦੀ ਸ਼ਾਮ ਜੇਲ੍ਹ ਵਿੱਚ ਕੁਝ ਕੈਦੀਆਂ ਨੇ ਰੰਜਿਸ਼ ਦੇ ਚਲਦੇ ਹਵਾਲਾਤੀ 'ਤੇ ਬਰਫ਼ ਵਾਲੇ ਸੂਏ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਵਾਲਾਤੀ ਨੂੰ ਪੁਲਿਸ ਹਿਰਾਸਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ।
ਪੁਰਾਣੀ ਰੰਜਿਸ਼ ਕਰਕੇ 7-8 ਬੰਦੀਆਂ ਨੇ ਕੀਤਾ ਹਮਲਾ
ਹਵਾਲਾਤੀ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਰਕੇ 7-8 ਬੰਦੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਹਮਲੇ ਦੌਰਾਨ ਉਸਦੇ ਪੇਟ 'ਚ 7 ਥਾਵਾਂ 'ਤੇ ਸੂਏ ਲੱਗੇ ਅਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਵਾਲਾਤੀ ਨੂੰ ਗਾਰਦ ਕਰਮਚਾਰੀ ਇਲਾਜ ਲਈ ਜੇਲ੍ਹ ਹਸਪਤਾਲ ਲੈ ਕੇ ਗਏ, ਜਿੱਥੇ ਮੈਡੀਕਲ ਅਧਿਕਾਰੀ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ। ਲਵਪ੍ਰੀਤ ਨੇ ਦੱਸਿਆ ਕਿ ਉਹ ਪਹਿਲਾਂ ਵੀ ਕਤਲ ਦੇ ਮਾਮਲੇ 'ਚ ਜੇਲ੍ਹ ਆ ਚੁੱਕਾ ਹੈ, ਜਿਸ 'ਚ ਜਮਾਨਤ ਮਿਲ ਗਈ ਸੀ। ਹੁਣ ਉਹ ਐਨ.ਡੀ.ਪੀ.ਐੱਸ. ਐਕਟ ਦੇ ਮਾਮਲੇ ਕਾਰਨ ਜੇਲ੍ਹ ਵਿੱਚ ਬੰਦ ਹੈ। ਦੂਜੇ ਪਾਸੇ ਜੇਲ੍ਹ ਪ੍ਰਸ਼ਾਸਨ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















