Ludhiana News: ਲੁਧਿਆਣਾ ਜ਼ਿਲ੍ਹੇ 'ਚ ਬੀਤੀ ਰਾਤ 9.30 ਵਜੇ ਨਹਿਰ ਪਾਰ ਕਰਦੇ ਸਮੇਂ ਲੋਹਾਰਾ ਪੁਲ 'ਤੇ ਦੋ ਬਾਈਕ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਤੇ ਅਰੁਣ ਵਜੋਂ ਹੋਈ ਹੈ। ਇੱਕ ਨੌਜਵਾਨ ਦੀ ਹਾਲਤ ਗੰਭੀਰ ਹੈ। ਇਸ ਤਰ੍ਹਾਂ ਤੇਜ਼ ਰਫਤਾਰੀ ਮੌਤ ਦੀ ਸਵਾਰੀ ਬਣ ਗਈ। ਇਸ ਭਿਆਨਕ ਹਾਦਸੇ 'ਚ ਦੋ ਪਰਿਵਾਰ ਬਰਬਾਦ ਹੋ ਗਏ।


 


ਹਾਸਲ ਜਾਣਕਾਰੀ ਮੁਤਾਬਕ ਰਾਤ ਨੂੰ ਖੂਨ ਨਾਲ ਲੱਥਪੱਥ ਤਿੰਨ ਨੌਜਵਾਨਾਂ ਨੂੰ ਜ਼ਖਮੀ ਹਾਲਤ 'ਚ ਦੀਪ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਇੱਕ ਨੌਜਵਾਨ ਨੂੰ ਪਹਿਲਾਂ ਹੀ ਮ੍ਰਿਤਕ ਐਲਾਨ ਦਿੱਤਾ। ਇਲਾਜ ਦੌਰਾਨ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਇੱਕ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 


ਦੱਸ ਦਈਏ ਕਿ ਦੋ ਭਰਾ ਮਨਪ੍ਰੀਤ ਸਿੰਘ ਤੇ ਗੁਰਪ੍ਰੀਤ ਸਿੰਘ ਕਿਸੇ ਕੰਮ ਲਈ ਬਾਈਕ 'ਤੇ ਸਵਾਰ ਹੋ ਕੇ ਬੱਡੇਵਾਲ ਵੱਲ ਜਾ ਰਹੇ ਸਨ। ਲੋਹਾਰਾ ਪੁਲ ਨੇੜੇ ਨਹਿਰ ਦੇ ਕੋਲ ਹਨੇਰਾ ਸੀ। ਸਾਹਮਣੇ ਤੋਂ ਤੇਜ਼ ਰਫਤਾਰ ਬਾਈਕ 'ਤੇ ਅਰੁਣ ਨਾਂ ਦਾ ਨੌਜਵਾਨ ਆ ਰਿਹਾ ਸੀ। ਅਰੁਣ ਕੋਲੋਂ ਬਾਈਕ ਨੂੰ ਬ੍ਰੇਕ ਨਹੀਂ ਲੱਗੀ ਤੇ ਬਾਈਕ ਅਨਕੰਟਰੋਲ  ਹੋ ਗਈ। ਇਸ ਮਗਰੋਂ ਮੋਟਰਸਾਈਕਲਾਂ ਦੀ ਟੱਕਰ ਤੋਂ ਬਾਅਦ ਤਿੰਨੋਂ ਨੌਜਵਾਨ ਜ਼ਮੀਨ 'ਤੇ ਡਿੱਗ ਗਏ। ਇੱਕ ਨੌਜਵਾਨ ਦੇ ਸਿਰ 'ਤੇ ਸੱਟ ਲੱਗੀ ਜਿਸ ਦੀ ਤੁਰੰਤ ਮੌਤ ਹੋ ਗਈ।



ਚਸ਼ਮਦੀਦਾਂ ਮੁਤਾਬਕ ਜ਼ਖਮੀ ਨੌਜਵਾਨਾਂ 'ਚੋਂ ਇੱਕ ਨੇ ਕਈ ਵਾਰ ਐਂਬੂਲੈਂਸ ਨੂੰ ਫੋਨ ਕੀਤਾ ਪਰ ਮੌਕੇ 'ਤੇ ਕੋਈ ਐਂਬੂਲੈਂਸ ਨਹੀਂ ਪਹੁੰਚੀ। ਰਾਹਗੀਰਾਂ ਨੇ ਖੂਨ ਨਾਲ ਲੱਥਪੱਥ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਇੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਹਸਪਤਾਲ 'ਚ ਇਲਾਜ ਦੌਰਾਨ ਇੱਕ ਹੋਰ ਨੌਜਵਾਨ ਦੀ ਮੌਤ ਹੋ ਗਈ। 


ਇਸ ਮਗਰੋਂ ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਜ਼ਖਮੀਆਂ ਦੇ ਬਾਈਕ ਨੰਬਰਾਂ ਦਾ ਪਤਾ ਲਾ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ। ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਦਾ ਅੱਜ ਸਵੇਰੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।