ਪੜਚੋਲ ਕਰੋ

Ludhiana News: ਵਿਜੀਲੈਂਸ ਨੇ ਇੰਝ ਦਬੋਚਿਆ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ

Vigilance:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ 'ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿੱਚ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ

Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਥਾਣਾ ਸਮਰਾਲਾ ਵਿੱਚ ਤਾਇਨਾਤ ਰਿਹਾ ਸਹਾਇਕ ਸਬ ਇੰਸਪੈਕਟਰ (ਏਐਸਆਈ) ਸਿਕੰਦਰ ਰਾਜ ਨੂੰ 18,000 ਰੁਪਏ ਦੀ ਰਿਸ਼ਵਤ (bribe) ਮੰਗਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ ਜੋ ਹੁਣ ਥਾਣਾ ਦੋਰਾਹਾ ਜ਼ਿਲ੍ਹਾ ਲੁਧਿਆਣਾ ਵਿਖੇ ਪੁਲਿਸ ਵਿੱਚ ਤਾਇਨਾਤ ਹੈ। 

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਮੁਕੱਦਮਾ ਸੈਕਟਰ 32-ਏ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਵਸਨੀਕ ਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ ਕਿ 13 ਮਾਰਚ, 2021 ਨੂੰ ਉਸਦੇ ਡਰਾਈਵਰ ਰਾਜਦੀਪ ਸਿੰਘ ਵਾਸੀ ਖਡੂਰ ਸਾਹਿਬ, ਤਰਨ ਤਾਰਨ, ਜਿਲਾ ਤਰਨ ਤਾਰਨ, ਤੇ ਹੈਲਪਰ ਬਿਰਜੂ, ਵਾਸੀ ਸੰਜੇ ਗਾਂਧੀ ਕਲੋਨੀ, ਲੁਧਿਆਣਾ ਨੇੜੇ ਨੀਲੋਂ ਪੁਲ, ਸਮਰਾਲਾ ਵਿਖੇ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਉਸ ਦਿਨ ਥਾਣਾ ਸਮਰਾਲਾ ਤੋਂ ਏਐਸਆਈ ਸਿਕੰਦਰ ਰਾਜ ਹੋਰ ਪੁਲਿਸ ਮੁਲਾਜ਼ਮਾਂ ਦੇ ਨਾਲ ਮੌਕੇ 'ਤੇ ਪਹੁੰਚਿਆ ਤੇ ਦੋਵੇਂ ਵਾਹਨਾਂ ਨੂੰ ਥਾਣੇ ਲੈ ਗਏ।

ਇਸ ਤੋਂ ਬਾਅਦ ਏਐਸਆਈ ਸਿਕੰਦਰ ਰਾਜ ਨੇ ਸ਼ਿਕਾਇਤਕਰਤਾ ਤੋਂ ਉਸ ਦੇ ਡਰਾਈਵਰ ਨੂੰ ਜ਼ਮਾਨਤ ਦਿਵਾਉਣ, ਉਸ ਦੀ ਗੱਡੀ ਵਿੱਚ ਲੱਦਿਆ ਸਾਮਾਨ ਛੱਡਣ ਤੇ ਉਸ ਦੇ ਡਰਾਈਵਰ ਖਿਲਾਫ ਦਰਜ ਹੋਏ ਹਾਦਸੇ ਦੇ ਕੇਸ 'ਚੋਂ ਬਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਆਖਰਕਾਰ ਸੌਦਾ 18,000 ਰੁਪਏ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਤੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਅਤੇ ਦਰੁੱਸਤ ਪਾਏ ਗਏ ਹਨ। ਇਸ ਤੋਂ ਬਾਅਦ ਥਾਣਾ ਦੋਰਾਹਾ ਵਿਖੇ ਤਾਇਨਾਤ ਏਐਸਆਈ ਸਿਕੰਦਰ ਰਾਜ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਕਤ ਮੁਲਜ਼ਮ ਨੂੰ ਅੱਜ ਬਿਉਰੋ ਦੀ ਲੁਧਿਆਣਾ ਰੇਂਜ ਦੀ ਟੀਮ ਵੱਲੋਂ ਥਾਣਾ ਦੋਰਾਹਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਟਾਪ ਹੈਡਲਾਈਨ

Punjab News: ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਇੱਟਾਂ ਅਤੇ ਪੱਥਰਬਾਜ਼ੀ, ਹਥੌੜਿਆਂ ਨਾਲ ਵਾਹਨਾਂ ਦੀ ਭੰਨਤੋੜ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
Machhiwara Sahib 'ਚ ਮੀਂਹ ਦਾ ਕਹਿਰ , ਘਰ ਦੀ ਛੱਤ ਡਿੱਗਣ ਕਾਰਨ ਔਰਤ ਦੀ ਮੌਤ , ਭੂਆ ਜ਼ਖਮੀ 
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget