Ludhiana News: ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਵੱਡੀ ਕਾਰਵਾਈ ਕਰਦਿਆਂ ਥਾਣਾ ਸਰਾਭਾ ਨਗਰ ਦੀ ਮਹਿਲਾ ਐਸਐਚਓ ਨੂੰ ਮੁਅਤੱਲ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਹੈ। ਹਾਸਲ ਜਾਣਕਾਰੀ ਅਨੁਸਾਰ ਮਹਿਲਾ ਐਸਐਚਓ ਇੰਸਪੈਕਟਰ ਅਮਨਜੋਤ ਕੌਰ ਨੂੰ ਹਾਲੇ ਪਿਛਲੇ ਹਫਤੇ ਹੀ ਥਾਣਾ ਸਰਾਭਾ ਨਗਰ ਵਿਚ ਤਾਇਨਾਤ ਕੀਤਾ ਗਿਆ ਸੀ। ਕੁਝ ਦਿਨ ਪਹਿਲਾਂ ਲੁਧਿਆਣਾ ਦੇ ਅਹਿਮ ਥਾਣਿਆਂ ਦੀ ਕਮਾਨ ਮਹਿਲਾਂ ਐਸਐਚਓ ਨੂੰ ਸੌਂਪੀ ਗਈ ਸੀ।


Punjab News : ਅਮਨ-ਕਾਨੂੰਨ ਵਿਵਸਥਾ ਇਸ ਕਦਰ ਡਗਮਗਾਈ ਕਿ ਹਰ ਕੋਈ ਜ਼ੁਰਮ ਦੇ ਭੈਅ 'ਚ ਉਨੀਂਦਰਾ ਕੱਟ ਰਿਹਾ : ਦਲਜੀਤ ਚੀਮਾ

ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਇੰਸਪੈਕਟਰ ਮਹਿਲਾ ਐਸਏਐਸ ਨਗਰ (ਮੁਹਾਲੀ) ਵਿੱਚ ਤਾਇਨਾਤ ਸੀ ਤੇ ਉਸ ਖਿਲਾਫ ਗੁਰਬਚਨ ਸਿੰਘ ਪੁੱਤਰ ਅਜਾਇਬ ਸਿੰਘ ਵਾਸੀ ਸੈਣੀ ਮਾਜਰਾ ਪ੍ਰੇਮਗੜ੍ਹ ਨੇ ਇੱਕ ਦਰਖਾਸਤ ਦੀ ਜਾਂਚ ਦੇ ਮਾਮਲੇ ਵਿਚ ਉਸ ਪਾਸੋਂ 1 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਲਗਾਏ ਸਨ। ਇਸ 'ਤੇ ਮਹਿਲਾ ਐਸਐਚਓ ਦਾ ਤਬਾਦਲਾ ਕਰ ਦਿੱਤਾ ਗਿਆ ਸੀ।


ਇਹ ਵੀ ਪੜ੍ਹੋ : ਨਾਰਕੋਟਿਕ ਕੰਟਰੋਲ ਬਿਊਰੋ ਵੱਲੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ , ਮੁਲਜ਼ਮ ਦਾ ਮਿਲਿਆ 6 ਦਿਨ ਦਾ ਰਿਮਾਂਡ

ਉਨ੍ਹਾਂ ਦੱਸਿਆ ਕਿ ਏਡੀਜੀਪੀ ਸਾਈਬਰ ਕਰਾਈਮ ਵਲੋਂ ਜ਼ਿਲ੍ਹਾ ਪੁਲਿਸ ਨੂੰ ਪੱਤਰ ਲਿਖਕੇ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਸੀ। ਇਸ 'ਤੇ ਪੁਲਿਸ ਕਮਿਸ਼ਨਰ ਵੱਲੋਂ ਕਾਰਵਾਈ ਕਰਦਿਆਂ ਮਹਿਲਾ ਐਸਐਚਓ ਨੂੰ ਮੁਅਤੱਲ ਕਰਕੇ ਪੁਲਿਸ ਲਾਈਨ ਭੇਜ ਦਿੱਤਾ। ਉਨ੍ਹਾਂ ਦੀ ਥਾਂ 'ਤੇ ਇੰਸਪੈਕਟਰ ਅਮਨਿੰਦਰ ਸਿੰਘ ਨੂੰ ਥਾਣਾ ਸਰਾਭਾ ਨਗਰ ਦਾ ਐਸਐਚਓ ਤਾਇਨਾਤ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਸਿੱਧੂ ਨੇ ਦੱਸਿਆ ਕਿ ਰਿਸ਼ਵਤਖੋਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਹਿਲਾ ਐਸਐਚਓ ਖਿਲਾਫ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਏਡੀਜੀਪੀ ਤੁਸ਼ਾਰ ਗੁਪਤਾ ਨੂੰ ਇਸ ਦੀ ਜਾਂਚ ਕਰਨ ਉਪਰੰਤ ਇਕ ਮਹੀਨੇ ਦੇ ਅੰਦਰ ਰਿਪੋਰਟ ਦੇਣ ਲਈ ਕਿਹਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।