Ludhiana News: ਪੀਸੀਟੀਈ ਗਰੁੱਪ ਆਫ਼ ਇੰਸਟੀਚਿਊਟਸ ਦੇ ਹੋਟਲ ਮੈਨੇਜਮੈਂਟ ਤੇ ਟਰੈਵਲ ਐਂਡ ਟੂਰਿਜ਼ਮ ਮੈਨੇਜਮੈਂਟ ਦੀ ਫੈਕਲਟੀ ਨੇ ਸਭ ਤੋਂ ਵੱਡੀ ਲੱਕੜ ਦੀ ਥਾਲੀ ਬਣਾਉਣ ਦਾ ਵਿਸ਼ਵ ਰਿਕਾਰਡ ਹਾਸਲ ਕੀਤਾ ਹੈ। ਇਸ ਕਾਰਨਾਮੇ ਨੂੰ ਅਧਿਕਾਰਤ ਤੌਰ ‘ਤੇ ਲਿਮਕਾ ਬੁੱਕ ਆਫ਼ ਰਿਕਾਰਡ ਵਲੋਂ ਮਾਨਤਾ ਦਿੱਤੀ ਗਈ। 


 


ਸਭ ਤੋਂ ਵੱਡੀ ਭਾਰਤੀ ਰਵਾਇਤੀ ਸ਼ੈਲੀ ਦੀ ਲੱਕੜ ਦੀ ਥਾਲੀ ਜਿਸ ਨੂੰ ਅਤੁਲਨੀਆ ਭਾਰਤ ਕਿਹਾ ਜਾਂਦਾ ਹੈ, ਜਿਸ ਦਾ ਵਿਆਸ 2.44 ਮੀਟਰ (8 ਫੁੱਟ) ਸੀ, ਵਿੱਚ ਭਾਰਤ ਦੇ ਸਾਰੇ 28 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਵਿਦਿਆਰਥੀਆਂ ਦੁਆਰਾ ਤਿਆਰ ਕੀਤੇ ਗਏ 270 ਪ੍ਰਮਾਣਿਕ ਪਕਵਾਨ ਸਨ। 



ਥਾਲੀ ਵਿੱਚ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਦੀ ਇੱਕ ਟੀਮ ਵਲੋਂ  ਬਣਾਈਆਂ ਮਿਠਾਈਆਂ, ਚਟਨੀ ਅਤੇ ਸ਼ੋਰਬਾ (ਸੂਪ) ਸਮੇਤ ਤਿੰਨ ਐਡ-ਆਨ ਪਕਵਾਨ ਪ੍ਰਦਰਸ਼ਿਤ ਕੀਤੇ ਗਏ। ਇੰਸਟੀਚਿਊਟਸ ਦੇ ਡਾਇਰੈਕਟਰ ਜਨਰਲ ਡਾ.ਕੇ.ਐਨ.ਐਸ. ਕੰਗ ਨੇ ਟੀਮ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸਖ਼ਤ ਮਿਹਨਤ ਤੇ ਲਗਨ ਦੀ ਸ਼ਲਾਘਾ ਕੀਤੀ।


ਇਹ ਵੀ ਪੜ੍ਹੋ : ਕਿੱਧਰ ਨੂੰ ਜਾ ਰਿਹਾ ਪੰਜਾਬ! ਸਕੂਲਾਂ 'ਚ ਪੜ੍ਹਦੇ ਵਿਦਿਆਰਥੀ ਵੀ ਬੰਦੂਕਾਂ ਚੱਕੀ ਫਿਰਦੇ, 12ਵੀ ਕਲਾਸ ਦੇ ਵਿਦਿਆਰਥੀ ਦੇ ਸਿਰ 'ਚ ਮਾਰੀ ਗੋਲੀ 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 



 

 



ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


 


Android ਫੋਨ ਲਈ ਕਲਿਕ ਕਰੋ


 



Iphone ਲਈ ਕਲਿਕ ਕਰੋ