Ludhiana news: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਇੱਕ ਕਾਰ ਚਾਲਕ ਨੇ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਦੁਰਵਿਵਹਾਰ ਕੀਤਾ। ਨੌਜਵਾਨ ਨੇ ਟ੍ਰੈਫਿਕ ਪੁਲਸ ਨੂੰ ਬੋਨਟ 'ਤੇ ਘਸੀਟਿਆ ਅਤੇ ਜ਼ੋਰਦਾਰ ਕੱਟ ਨਾਲ ਹੇਠਾਂ ਵੀ ਸੁੱਟ ਦਿੱਤਾ। ਟਰੈਫਿਕ ਪੁਲੀਸ ਮੁਲਾਜ਼ਮ ਨੇ ਨੌਜਵਾਨ ਨੂੰ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਕਰਨ ਤੋਂ ਰੋਕਿਆ ਸੀ।


ਇਸ ਤੋਂ ਗੁੱਸੇ 'ਚ ਆ ਕੇ ਨੌਜਵਾਨ ਨੇ ਪੁਲਿਸ ਕਰਮਚਾਰੀ ਦੇ ਨਾਲ ਬਤਮੀਜੀ ਕੀਤੀ। ਘਟਨਾ ਮਾਤਾ ਰਾਣੀ ਚੌਕ ਦੀ ਹੈ, ਜਿੱਥੇ ਡਿਊਟੀ ’ਤੇ ਮੌਜੂਦ ਟਰੈਫਿਕ ਹੈੱਡ ਕਾਂਸਟੇਬਲ ਹਰਦੀਪ ਸਿੰਘ ਨੇ ਘੰਟਾਘਰ ਚੌਕ ਵਾਲੇ ਪਾਸੇ ਤੋਂ ਇੱਕ ਕਾਰ ਚਾਲਕ ਨੂੰ ਮੋਬਾਈਲ ਫੋਨ ਦੀ ਵਰਤੋਂ ਕਰਦਿਆਂ ਦੇਖਿਆ ਤਾਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ।


ਡਰਾਈਵਰ ਨੇ ਰੁਕਣ ਦੀ ਬਜਾਏ ਭਜਾਉਣ ਦੀ ਕੋਸ਼ਿਸ਼ ਕੀਤੀ। ਅਚਾਨਕ ਹਰਦੀਪ ਕਾਰ ਦੇ ਬੋਨਟ ਦੇ ਸਾਹਮਣੇ ਆ ਗਿਆ ਤਾਂ ਨੌਜਵਾਨ ਨੇ ਕਾਰ ਤੇਜ਼ ਕਰ ਦਿੱਤੀ। ਹਰਦੀਪ ਰੌਲਾ ਪਾਉਂਦਾ ਰਿਹਾ ਪਰ ਡਰਾਈਵਰ ਉਸ ਨੂੰ ਕਰੀਬ 1 ਕਿਲੋਮੀਟਰ ਤੱਕ ਬੋਨਟ 'ਤੇ ਬਿਠਾ ਕੇ ਛਾਉਣੀ ਮੁਹੱਲਾ, ਮੰਨਾ ਸਿੰਘ ਨਗਰ ਆਦਿ ਇਲਾਕਿਆਂ 'ਚ ਲੈ ਗਿਆ। ਰਸਤੇ ਵਿੱਚ ਜ਼ੋਰਦਾਰ ਕੱਟ ਮਾਰ ਕੇ ਹਰਦੀਪ ਨੂੰ ਹੇਠਾਂ ਸੁੱਟ ਦਿੱਤਾ।


ਇਸ ਘਟਨਾ ਵਿੱਚ ਹਰਦੀਪ ਦੇ ਵੀ ਕੁਝ ਸੱਟਾਂ ਲੱਗੀਆਂ ਹਨ। ਉਸ ਦੀ ਵਰਦੀ ਵੀ ਫੱਟ ਗਈ ਹੈ। ਹਰਦੀਪ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ। ਟ੍ਰੈਫਿਕ ਪੁਲਸ ਅਤੇ ਸਥਾਨਕ ਥਾਣਾ ਪੁਲਸ ਨੇ ਆਸਪਾਸ ਦੇ ਸੀਸੀਟੀਵੀ ਫੁਟੇਜ ਕਢਵਾ ਕੇ ਦੋਸ਼ੀ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਨੁਸਾਰ ਪੁਲਿਸ ਮੁਲਾਜ਼ਮਾਂ ਦੇ ਬਿਆਨ ਦਰਜ ਕਰਕੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ।


ਹੋਰ ਪੜ੍ਹੋ :Punjab News: ਚੰਨੀ ਨੇ ਦਾਗੇ ਸਰਕਾਰ ਵੱਲ ਤਿੱਖੇ ਬਾਣ ਤਾਂ ਵਿਜੀਲੈਂਸ ਨੇ ਤੁਰੰਤ ਕਰ ਲਿਆ ਤਲਬ, ਕਾਂਗਰਸ ਭੜਕੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।