Ludhiana News: ਕੋਲਡ ਡਰਿੰਕ ਲੈਣ ਗਈ ਮੁਟਿਆਰ ਨੂੰ ਨੌਜਵਾਨ ਨੇ ਕੀਤਾ ਅਗਵਾ, ਲੜਕੀ ਦੇ ਮਾਪਿਆਂ ਦੀ ਸ਼ਿਕਾਇਤ 'ਤੇ ਨੌਜਵਾਨ ਖ਼ਿਲਾਫ਼ ਕੇਸ ਦਰਜ
Ludhiana News: ਲੁਧਿਆਣਾ ਤੋਂ ਇੱਕ ਮੁਟਿਆਰ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕਰਿਆਨੇ ਦੀ ਦੁਕਾਨ ਤੋਂ ਕੋਲਡ ਡਰਿੰਕ ਲੈਣ ਗਈ 23 ਵਰ੍ਹਿਆਂ ਦੀ ਮੁਟਿਆਰ ਨੂੰ ਅਗਵਾ ਕਰ ਲਿਆ।
Ludhiana News: ਲੁਧਿਆਣਾ ਤੋਂ ਇੱਕ ਮੁਟਿਆਰ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਕਰਿਆਨੇ ਦੀ ਦੁਕਾਨ ਤੋਂ ਕੋਲਡ ਡਰਿੰਕ ਲੈਣ ਗਈ 23 ਵਰ੍ਹਿਆਂ ਦੀ ਮੁਟਿਆਰ ਨੂੰ ਅਗਵਾ ਕਰ ਲਿਆ।
ਉਤਰਾਖੰਡ ਦਾ ਰਹਿਣ ਵਾਲਾ ਹੈ ਨੌਜਵਾਨ
23 ਸਾਲਾਂ ਦੀ ਮੁਟਿਆਰ ਨੂੰ ਅਗਵਾ ਕਰਨ ਵਾਲਾ ਨੌਜਵਾਨ ਉਤਰਾਖੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਿਸ ਕਰਕੇ ਉਹ ਮੁਟਿਆਰ ਨੂੰ ਅਗਵਾ ਕਰਕੇ ਉਤਰਾਖੰਡ ਲੈ ਕੇ ਗਿਆ ਹੈ, ਪਰ ਅਜੇ ਤੱਕ ਇਹ ਪਤਾ ਨਹੀਂ ਚੱਲ ਪਾਇਆ ਹੈ ਕਿ ਉਹ ਉਤਰਾਖੰਡ ਕਿੱਥੇ ਲੈ ਕੇ ਗਿਆ ਹੈ।
ਮੁੰਡੇ ਦੇ ਖਿਲਾਫ ਮੁਕੱਦਮਾ ਦਰਜ
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਦੇਹਰਾਦੂਨ ਉਤਰਾਖੰਡ ਦੇ ਰਹਿਣ ਵਾਲੇ ਵਿਨੇ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੀ ਮਾਂ ਨੇ ਦੱਸਿਆ ਕੇ ਮੁਲਜ਼ਮ ਦੋ ਸਾਲ ਪਹਿਲਾਂ ਤਾਜਪੁਰ ਰੋਡ 'ਤੇ ਪੈਂਦੀ ਈਡਵਲਿਊਐਸ ਕਾਲੋਨੀ ਵਿੱਚ ਰਹਿੰਦਾ ਸੀ।
ਮੁਟਿਆਰ ਦੁਕਾਨ ਤੋਂ ਕੋਲਡ ਡਰਿੰਕ ਲੈਣ ਗਈ ਸੀ
ਕੁੜੀ ਦੀ ਮਾਂ ਨੇ ਦੱਸਿਆ ਕਿ 5 ਅਪ੍ਰੈਲ ਦੀ ਦੁਪਹਿਰ ਨੂੰ ਲੜਕੀ ਕੋਲਡ ਡਰਿੰਕ ਲੈਣ ਲਈ ਕਰਿਆਨੇ ਦੀ ਦੁਕਾਨ 'ਤੇ ਗਈ। ਮਾਂ ਨੇ ਦੋਸ਼ ਲਗਾਇਆ ਕਿ ਵਿਨੈ ਉਸਦੀ ਬੇਟੀ ਨੂੰ ਕਿਸੇ ਅਣਪਛਾਤੀ ਜਗ੍ਹਾ 'ਤੇ ਲੈ ਗਿਆ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੇ ਸਬ ਇਸਪੈਕਟਰ ਸਤਬੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਨੇ ਵਿਨੈ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕੇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਹੋਰ ਪੜ੍ਹੋ : ਪੁਲਿਸ ਨੇ ਮੋਰਿੰਡਾ 'ਚ 3 ਲੱਖ ਦੀ ਲੁੱਟ ਕਰਨ ਵਾਲੇ ਗਿਰੋਹ ਨੂੰ ਕੀਤਾ ਕਾਬੂ , 53 ਹਜ਼ਾਰ ਦੀ ਰਕਮ ਬਰਾਮਦ
ਹੋਰ ਪੜ੍ਹੋ : Amritsar News : ਸਕੂਲ 'ਚ ਜ਼ਹਿਰੀਲੀ ਚੀਜ਼ ਨਿਗਲਣ ਵਾਲੇ ਵਿਦਿਆਰਥੀ ਦੀ ਮੌਤ ,ਪਰਿਵਾਰਕ ਮੈਂਬਰਾਂ ਨੇ ਲਾਏ ਗੰਭੀਰ ਇਲਜ਼ਾਮ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।