Ludhiana News: ਲੁਧਿਆਣਾ 'ਚ ਟੀ-20 ਵਿਸ਼ਵ ਕੱਪ ਦੌਰਾਨ ਜਦੋਂ ਲੋਕ ਮੈਚ ਦੀ ਜਿੱਤ ਦਾ ਜਸ਼ਨ ਮਨਾ ਰਹੇ ਸਨ ਤਾਂ ਕੁਝ ਲੋਕ ਮੈਚ ਦੀ ਜਿੱਤ ਜਾਂ ਹਾਰ 'ਤੇ ਸੱਟਾ ਲਗਾ ਰਹੇ ਸਨ। ਪੁਲੀਸ ਨੇ ਘਰ ’ਤੇ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਨੂੰ ਲੱਖਾਂ ਦੀ ਨਕਦੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਦਕਿ ਇੱਕ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ। ਜਿਸ ਦੀ ਪੁਲਿਸ ਭਾਲ ਕਰ ਰਹੀ ਹੈ।


ਏਡੀਸੀਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਸ਼ਹਿਰ ਵਿੱਚ ਕੁਝ ਲੋਕ ਮੈਚ ਦੀ ਜਿੱਤ ਜਾਂ ਹਾਰ ’ਤੇ ਸੱਟਾ ਲਗਾ ਰਹੇ ਸਨ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਇਲਾਕੇ 'ਚ ਇਕ ਘਰ 'ਚ ਲੋਕ ਸੱਟਾ ਲਗਾ ਰਹੇ ਹਨ। ਸੂਚਨਾ ਮਿਲਣ ’ਤੇ ਥਾਣਾ ਸਿਵਲ ਲਾਈਨ ਦੀ ਐਸਐਚਓ ਅਵਨੀਤ ਕੌਰ ਨੇ ਏਸੀਪੀ ਜਤਿਨ ਬਾਂਸਲ ਦੀ ਅਗਵਾਈ ਹੇਠ ਮਾਡਲ ਟਾਊਨ ਸਥਿਤ ਘਰ ’ਤੇ ਛਾਪਾ ਮਾਰ ਕੇ ਤਿੰਨ ਵਿਅਕਤੀਆਂ ਨੂੰ ਸੱਟਾ ਲਗਾਉਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।