Ludhiana News : ਐਸਟੀਐਫ ਲੁਧਿਆਣਾ ਰੇਂਜ ( STF Ludhiana  )ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਗਈ ਨਾਕੇਬੰਦੀ ਦੌਰਾਨ ਕਾਰ ਸਵਾਰ ਚਾਰ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰ ਰਾਸ਼ਟਰੀ ਬਾਜ਼ਾਰ ਵਿਚ ਕਰੀਬ 11 ਕਰੋੜ ਰੁਪਏ ਦੱਸੀ ਜਾ ਰਹੀ ਹੈ।


ਇਹ ਵੀ ਪੜੋ : ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਗੋਰਖਾ ਬਾਬਾ ਨੇ ਕੀਤੇ ਵੱਡੇ ਖੁਲਾਸੇ, ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਫੌਜ 'ਚ ਸ਼ਾਮਲ ਕਰਕੇ ਦਿੱਤੀ ਜਾਂਦੀ ਸੀ ਤਨਖਾਹ

ਇਸ ਦੌਰਾਨ ਪ੍ਰੈੱਸ ਕਾਨਫਰੰਸ ਦੌਰਾਨ ਐਸਟੀਐਫ ਲੁਧਿਆਣਾ ਰੇਂਜ ਏਆਈਜੀ ਸਨੇਹਦੀਪ ਸ਼ਰਮਾ  ( Snehdeep Sharma )ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਕੁਹਾੜੇ ਨਜ਼ਦੀਕ ਕੀਤੀ ਗਈ ਨਾਕੇਬੰਦੀ ਦੌਰਾਨ ਜਦੋਂ ਇਕ ਕਾਰ ਸਵਾਰ 4 ਵਿਅਕਤੀਆਂ ਨੂੰ ਰੋਕ ਕੇ ਗੱਡੀ ਦੀ ਤਲਾਸ਼ੀ ਲਈ ਤਾਂ ਗੱਡੀ ਵਿੱਚੋਂ 2 ਕਿਲੋ 230 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।


ਇਹ ਵੀ ਪੜੋ : ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਛੱਤੀਸਗੜ੍ਹ 'ਚ ਰੈਲੀ, ਪਤਾ ਲੱਗਦਿਆਂ ਹੀ ਪੁਲਿਸ ਨੇ ਕੀਤਾ ਵੱਡਾ ਐਕਸ਼ਨ


ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਸਾਰੇ ਦੋਸ਼ੀ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਗ਼ੈਰਕਾਨੂੰਨੀ ਕਾਰੋਬਾਰ 'ਚ ਸਰਗਰਮ ਹਨ ਤੇ ਇਨ੍ਹਾਂ ਦੇ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ,ਜਿਨ੍ਹਾਂ ਤੋਂ ਹੁਣ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ , ਇਸ ਤੋਂ ਪਹਿਲਾਂ ਵੀ ਨਸ਼ਾ ਤਸਕਰਾਂ ਨੂੰ ਫੜਨ ਦੇ ਕਈ ਮਾਮਲੇ ਸ੍ਹਾਮਣੇ ਆ ਚੁੱਕੇ ਹਨ। 


ਦੱਸ ਦੇਈਏ ਕਿ ਪੁਲਿਸ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਕਿੱਲੋ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਸਾਢੇ 13 ਕਰੋੜ ਰੁਪਏ ਦੱਸੀ ਜਾਂਦੀ ਹੈ। ਜਾਂਚ ਅਧਿਕਾਰੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਪਾਸੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਅਤੇ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।