ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Ludhiana News : ਪੈਟਰੋਲ ਪੰਪ 'ਤੇ ਲੁੱਟ ਦਾ ਮਾਮਲਾ , ਪੁਲਿਸ ਨੇ ਮੁਕਾਬਲੇ ਦੌਰਾਨ ਗੈਂਗਸਟਰ ਅਤੇ ਲੁਟੇਰੇ ਅਮ੍ਰਿਤ ਰਾਜ ਨੂੰ ਕੀਤਾ ਕਾਬੂ
Ludhiana News : ਬੀਤੇ ਦਿਨੀ ਭਾਜਪਾ ਆਗੂ ਦੇ ਪਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲੇ ਅਤੇ ਏਟੀਐਮ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਦੇ ਵਿਚ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ ਹੈ,
![Ludhiana News : ਪੈਟਰੋਲ ਪੰਪ 'ਤੇ ਲੁੱਟ ਦਾ ਮਾਮਲਾ , ਪੁਲਿਸ ਨੇ ਮੁਕਾਬਲੇ ਦੌਰਾਨ ਗੈਂਗਸਟਰ ਅਤੇ ਲੁਟੇਰੇ ਅਮ੍ਰਿਤ ਰਾਜ ਨੂੰ ਕੀਤਾ ਕਾਬੂ Ludhiana Police arrested Amrit Raj in case of Robbery at the BJP leader's petrol pump and ATM Ludhiana News : ਪੈਟਰੋਲ ਪੰਪ 'ਤੇ ਲੁੱਟ ਦਾ ਮਾਮਲਾ , ਪੁਲਿਸ ਨੇ ਮੁਕਾਬਲੇ ਦੌਰਾਨ ਗੈਂਗਸਟਰ ਅਤੇ ਲੁਟੇਰੇ ਅਮ੍ਰਿਤ ਰਾਜ ਨੂੰ ਕੀਤਾ ਕਾਬੂ](https://feeds.abplive.com/onecms/images/uploaded-images/2022/11/19/1325d0e9e28c5ae080a02730110ed48a1668820401820345_original.jpg?impolicy=abp_cdn&imwidth=1200&height=675)
Ludhiana Police
Ludhiana News : ਬੀਤੇ ਦਿਨੀ ਭਾਜਪਾ ਆਗੂ ਦੇ ਪਟਰੋਲ ਪੰਪ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰਨ ਵਾਲੇ ਅਤੇ ਏਟੀਐਮ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ ਦੇ ਵਿਚ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ ਹੈ, ਜਿਸ ਦੀ ਸ਼ਨਾਖਤ ਅਮ੍ਰਿਤ ਰਾਜ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਭਾਜਪਾ ਆਗੂ ਦੇ ਮਾਸਟਰਮਾਇੰਡ ਬੇਦਖਲ ਬੇਟੇ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਇਸ ਸਬੰਧੀ ਸਿਵਲ ਹਸਪਤਾਲ ਵਿੱਚ ਪੁਸ਼ਟੀ ਕੀਤੀ ਅਤੇ ਕਿਹਾ ਕਿ ਪੁਲਿਸ ਨਾਲ ਮੁਕਾਬਲੇ ਦੇ ਦੌਰਾਨ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਕਮਿਸ਼ਨਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅੰਮ੍ਰਿਤ ਰਾਜ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਥੇ ਪਹਿਲਾਂ ਹੀ ਕਤਲ ਧੋਖਾਧੜੀ ਅਤੇ ਲੁੱਟ ਦੇ ਮਾਮਲੇ ਦਰਜ ਹਨ, ਉਨ੍ਹਾਂ ਕਿਹਾ ਕਿ ਸਾਡੀ ਟੀਮ ਮੁਲਜ਼ਮ ਦੀ ਭਾਲ ਵਿੱਚ ਲਗਾਤਾਰ ਲੱਗੀ ਹੋਈ ਸੀ ਅਤੇ ਆਰ.ਕੇ ਰੋਡ ਨੇੜੇ ਸਾਨੂੰ ਜਾਣਕਾਰੀ ਮਿਲੀ ਕਿ ਉਹ ਆਪਣੀ ਕਾਰ ਵਿੱਚ ਸਵਾਰ ਹੈ। ਜਿਸ ਤੋਂ ਬਾਅਦ ਕਾਰ ਦਾ ਪਿੱਛਾ ਕੀਤਾ ਗਿਆ ਅਤੇ ਮੁਲਜ਼ਮ ਕਾਲੇ ਰੰਗ ਦੀ ਫਾਰਚੂਨਰ ਵਿਚ ਸਵਾਰ ਸੀ।
ਉਸ ਨੇ ਪੁਲਿਸ ਦੀ ਗੱਡੀ ਨੂੰ ਟੱਕਰ ਵੀ ਮਾਰੀ ਅਤੇ ਫਿਰ ਗੱਡੀ ਤੋਂ ਉਤਰ ਕੇ ਉਸ ਨੇ ਫ਼ਾਇਰਿੰਗ ਕੀਤੀ। ਜਵਾਬੀ ਕਾਰਵਾਈ ਦੇ ਵਿਚ ਪੁਲਿਸ ਨੇ ਹੀ ਵੀ ਫਾਇਰਿੰਗ ਕੀਤੀ ਅਤੇ ਮੁਲਜ਼ਮ ਦੇ ਪੈਰ ਵਿਚ ਗੋਲੀ ਲੱਗ ਗਈ ਅਤੇ ਹੁਣ ਉਸ ਨੂੰ ਲੁਧਿਆਣਾ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮ ਦੇ ਕੋਲ 32 ਬੋਰ ਦੇ ਪਿਸਤੌਲ ਵੀ ਬਰਾਮਦ ਹੋਇਆ ਹੈ। ਉਸ ਵਿੱਚੋਂ ਚਾਰ ਕਾਰਤੂਸ ਚੱਲੇ ਹੋਏ ਸਨ। ਉਨ੍ਹਾਂ ਕਿਹਾ ਕਿ ਪੁਲੀਸ ਹੁਣ ਇਸ ਮਾਮਲੇ ਦੀ ਤਹਿ ਤੱਕ ਜਾਂਚ ਕਰ ਰਹੀ ਹੈ।
ਦੱਸ ਦੇਈਏ ਕਿ ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਬੀਤੇ ਦਿਨੀਂ ਭਾਜਪਾ ਦੇ ਆਗੂ ਦੇ ਪਟਰੋਲ ਪੰਪ 'ਤੇ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਦੋ ਮੁਲਜ਼ਮਾਂ ਨੂੰ ਪੁਲੀਸ ਨੇ ਗ੍ਰਿਫਤਾਰ ਕਰ ਲਿਆ ਹੈ। ਸੀਸੀਟੀਵੀ ਫੁਟੇਜ ਵਿੱਚ ਇੱਕ ਏਟੀਐਮ 'ਤੇ ਮੁਲਜ਼ਮ ਹਥਿਆਰਾਂ ਦੇ ਨਾਲ ਨਜ਼ਰ ਆ ਰਹੇ ਹਨ। ਮੁਲਜ਼ਮਾਂ ਵੱਲੋਂ ਮੌਕੇ 'ਤੇ ਪਹੁੰਚੀ ਪੁਲਿਸ 'ਤੇ ਚਾਕੂ ਦੇ ਨਾਲ ਹਮਲਾ ਵੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਇਹਨਾਂ ਮੁਲਜ਼ਮਾਂ ਦੀ ਭਾਲ ਕਰ ਰਹੀ ਸੀ ਅਤੇ ਪੁਲੀਸ ਵੱਲੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਵਿਚੋਂ ਮੁੱਖ ਮੁਲਜ਼ਮ ਉਦੇ ਰਾਜ ਗਰੇਵਾਲ ਹਮਲੇ ਦੀ ਸ਼ਿਕਾਇਤ ਕਰਨ ਵਾਲੇ ਭਾਜਪਾ ਆਗੂ ਦਾ ਹੀ ਬੇਦਖਲ ਬੇਟਾ ਹੈ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਸਪੋਰਟਸ
ਕ੍ਰਿਕਟ
ਕ੍ਰਿਕਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)