Ludhiana News : ਲੁਧਿਆਣਾ ਪੁਲਿਸ ਕਮਿਸ਼ਨਰ ਵੱਲੋਂ ਸਮਾਜ ਵਿਰੋਧੀ ਅਨਸਰਾਂ, ਭੋਲੇ ਭਾਲੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਵਿਅਕਤੀਆਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਲੁਧਿਆਣਾ ਕ੍ਰਾਈਮ ਬ੍ਰਾਂਚ-2 ਅਤੇ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਸਾਂਝੀ ਕਾਰਵਾਈ ਕਰਦੇ ਹੋਏ ਜਾਅਲੀ ਜੱਜ ਬਣ ਕੇ ਪੁਲਿਸ ਵਿੱਚ ਭਰਤੀ ਕਰਵਾਉਣ ਦੇ ਨਾਮ 'ਤੇ ਨੌਜਵਾਨ ਲੜਕੇ ਲੜਕੀਆਂ ਤੋਂ ਰੁਪਏ ਠੱਗਣ ਵਾਲੀ ਮਹਿਲਾ ਦੀਪ ਕਿਰਨ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ : ਸਾਬਕਾ ਸੀਐਮ ਚਰਨਜੀਤ ਚੰਨੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ
ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਹੋਏ ਦੱਸਿਆ ਕਿ ਕ੍ਰਾਈਮ ਬ੍ਰਾਂਚ-2 ਦੇ ਇੰਚਾਰਜ ਇੰਸਪੈਕਟਰ ਬੇਅੰਤ ਜੁਨੇਜਾ ਅਤੇ ਥਾਣਾ ਮੋਤੀ ਨਗਰ ਦੀ ਪੁਲਿਸ ਦੇ ਇੰਚਾਰਜ ਸਬ ਇੰਸਪੈਕਟਰ ਜਗਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਨੇ ਪੁਲਿਸ ਵਿੱਚ ਭਰਤੀ ਕਰਵਾਉਣ ਦੇ ਨਾਮ 'ਤੇ ਨੌਜਵਾਨ ਲੜਕੇ ਲੜਕੀਆਂ ਤੋਂ ਰੁਪਏ ਠੱਗਣ ਵਾਲੀ ਮਹਿਲਾ ਦੀਪ ਕਿਰਨ ਵਾਸੀ ਸੈਕਟਰ -39, ਜਮਾਲਪੁਰ ਲੁਧਿਆਣਾ ਨੂੰ ਕਾਬੂ ਕਰਕੇ ਥਾਣਾ ਮੋਤੀ ਨਗਰ ਵਿਖੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਮੋਗਾ ਦੇ ਸਰਕਾਰੀ ਹਸਪਤਾਲ 'ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ,ਮਰੀਜ਼ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਉਹਨਾਂ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਕਥਿਤ ਦੋਸ਼ਣ ਨੇ ਦੱਸਿਆ ਕਿ ਇਸ ਠੱਗੀ ਦੇ ਧੰਦੇ ਵਿੱਚ ਉਸਦਾ ਪਤੀ ਮਾਨਸਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਨਰਪਿੰਦਰ ਸਿੰਘ ਸ਼ਾਮਿਲ ਹੈ, ਜੋ ਉਸ ਨੂੰ ਮਿਲਣ ਘਰ ਆ ਰਹੇ ਹਨ। ਜਿਸ 'ਤੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਫ਼ਰਾਰ ਦੀ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਉਹਨਾਂ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਪੁਲਿਸ ਨੂੰ ਜਾਅਲੀ ਜੁਆਇਨਿੰਗ ਲੈਟਰ, ਮੋਹਰਾਂ, ਪੁਲਿਸ ਦੀਆਂ ਵਰਦੀਆਂ, ਕਾਰ ਅਤੇ ਨਗਦੀ ਵੀ ਹੋਏ ਬਰਾਮਦ ਹੋਏ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।