Ludhiana News: ਲੁਧਿਆਣਾ ਪੁਲਿਸ ਨੇ ਵੱਖ-ਵੱਖ ਫੈਕਟਰੀਆਂ ਵਿੱਚ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਹੈਦਰ ਅਲੀ, ਸਲੀਮ ਬੱਗੜ ਤੇ ਸਤਨਾਮ ਸਿੰਘ ਉਰਫ ਸਨੀ ਵਾਸੀ ਲੁਧਿਆਣਾ ਵਜੋਂ ਹੋਈ ਹੈ।


ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀਸੀਪੀ ਜਸਕਿਰਨ ਸਿੰਘ ਤੇਜਾ ਨੇ ਦੱਸਿਆ ਕਿ ਸਿਰਫ ਥਾਣਾ ਮਿਹਰਬਾਨ ਦੇ ਏਰੀਏ ਵਿੱਚ ਹੀ ਮੁਲਜ਼ਮਾਂ ਨੇ ਸੱਤ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਵੱਖ-ਵੱਖ ਫੈਕਟਰੀਆਂ ਵਿੱਚੋਂ ਮਹਿੰਗਾ ਧਾਗਾ, ਸਪੇਅਰ ਪਾਰਟਸ ਹੋਰ ਸਾਮਾਨ ਚੋਰੀ ਕਰ ਲੈਂਦੇ ਸਨ।


ਡੀਸੀਪੀ ਨੇ ਦੱਸਿਆ ਕਿ ਗਰੋਹ ਦੇ ਸਰਗਨਾ ਹੈਦਰ ਅਲੀ ਖਿਲਾਫ ਹੁਣ ਤਕ 27 ਮੁੱਕਦਮੇ ਦਰਜ ਹਨ। ਸਲੀਮ ਬੱਗੜ ਖਿਲਾਫ 21 ਮੁੱਕਦਮੇ ਦਰਜ ਹਨ ਤੇ ਸਤਨਾਮ ਸਿੰਘ ਖਿਲਾਫ 13 ਮੁੱਕਦਮੇ ਹੁਣ ਤੱਕ ਦਰਜ ਹਨ।


ਤੇਜਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਜੇਲ੍ਹ ਵਿੱਚ ਆਪਣਾ ਗਰੋਹ ਤਿਆਰ ਕੀਤਾ ਤੇ ਜਮਾਨਤ 'ਤੇ ਬਾਹਰ ਆ ਕੇ ਇਨ੍ਹਾਂ ਵੱਲੋਂ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ। ਤਾਜ਼ਾ ਮਾਮਲੇ ਵਿੱਚ ਇੱਕ ਫੈਕਟਰੀ ਦੇ ਸਕਿਊਰਟੀ ਗਾਰਡ ਤੇ ਵਰਕਰਾਂ ਨੂੰ ਬੰਧਕ ਬਣਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਸ 'ਤੇ ਟ੍ਰੈਪ ਲਾ ਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ।


ਉਨ੍ਹਾਂ ਕਿਹਾ ਕਿ ਜਿਸ ਕਾਰ ਵਿੱਚ ਮੁਲਜ਼ਮ ਵਾਰਦਾਤ ਨੂੰ ਅੰਜਾਮ ਦਿੰਦੇ ਸਨ, ਉਹ ਕਾਰ ਮੁਲਜ਼ਮਾਂ ਨੇ ਜਲੰਧਰ ਦੇ ਰਾਮਾ ਮੰਡੀ ਤੋਂ ਚੋਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।


ਇਹ ਵੀ ਪੜ੍ਹੋ: WhatsApp Web: ਵਟਸਐਪ ਵੈੱਬ ਯੂਜ਼ਰਸ ਨੂੰ ਜਲਦ ਮਿਲੇਗਾ ਇਹ ਫੀਚਰ, ਵਾਰ-ਵਾਰ ਮੋਬਾਈਲ ਖੋਲ੍ਹਣ ਦੀ ਨਹੀਂ ਪਵੇਗੀ ਜ਼ਰੂਰਤ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Viral Video: ਰਿਹਾਇਸ਼ੀ ਇਲਾਕੇ 'ਚ ਵੜ ਕੇ ਕੰਧ 'ਤੇ ਆਰਾਮ ਕਰਨ ਲੱਗਾ ਟਾਈਗਰ, ਸੋਸ਼ਲ ਮੀਡੀਆ 'ਤੇ ਮਜੇਦਾਰ ਵੀਡੀਓ ਵਾਇਰਲ