ਇਹ ਵੀ ਪੜ੍ਹੋ : ਜਸਵਿੰਦਰ ਭੱਲਾ ਕਾਮੇਡੀ ਛੱਡ ਕਰ ਰਹੇ ਰੋਮਾਂਸ, ਅਦਾਕਾਰਾ ਸੀਮਾ ਕੌਸ਼ਲ ਨਾਲ ਦੇਖੋ ਰੋਮਾਂਟਿਕ ਕੈਮਿਸਟਰੀ
ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ , ਜਿਸ ਵਿੱਚ ਲੁਧਿਆਣਾ ਪੁਲਿਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗੈਂਗ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ ਹੈ। ਬੀਤੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਸੀ ,ਜਿਸ ਵਿਚ ਇਕ ਸਾਇਕਲ ਸਵਾਰ ਨੂੰ 2 ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰ ਦੀ ਨੋਕ 'ਤੇ ਲੁਟਿਆ ਸੀ। ਇਸ ਕੇਸ ਨੂੰ ਹੱਲ ਕਰਨ ਦਾ ਲੁਧਿਆਣਾ ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ। ਇਹਨਾਂ ਕੋਲੋਂ 11 ਮੋਬਾਈਲ ਫੋਨ, ਇਕ ਮੋਟਰਸਾਈਕਲ ਅਤੇ ਪੰਜ ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ ਹਨ। ਇਹਨਾਂ ਲੁਟੇਰਿਆਂ ਦੁਆਰਾ ਪੁਲਿਸ ਹਿਰਾਸਤ ਤੋਂ ਵੀ ਭੱਜਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਦੌਰਾਨ ਲੁਟੇਰੇ ਜ਼ਖਮੀ ਵੀ ਹੋਏ ਹਨ ।
ਇਹ ਵੀ ਪੜ੍ਹੋ : 6 ਅਪ੍ਰੈਲ ਨੂੰ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਐਕਸ਼ਨ ! ਪਿੰਡਾਂ ਵਿੱਚ ਜੁੜਨ ਲੱਗੇ ਕਾਫ਼ਲੇ
ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਕ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਸੀ, ਜਿਸ ਵਿੱਚ ਇੱਕ ਸਾਈਕਲ ਸਵਾਰ ਨੂੰ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਮਾਮਲੇ ਵਿਚ ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੇ ਪੁਲਿਸ ਦੀ ਗ੍ਰਿਫਤ 'ਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਦੌਰਾਨ ਇਹ ਜ਼ਖਮੀ ਹੋ ਗਏ। ਲੁਧਿਆਣਾ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਕੇਸ ਨੂੰ ਹੱਲ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।