Punjab News: ਲੁਧਿਆਣਾ ਕੋਰਟ 'ਚ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਸੱਤ ਦਿਨ ਦੇ ਲਈ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।


ਦੱਸ ਦੇਈਏ ਕਿ ਅੰਮ੍ਰਿਤਸਰ ਦੇ ਸਤਬੀਰ ਸਿੰਘ ਦੇ ਖ਼ਿਲਾਫ਼ ਥਾਣਾ ਸਲੇਮ ਟਾਬਰੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ ਇਸੇ ਮਾਮਲੇ ਵਿੱਚ ਪੁੱਛਗਿੱਛ ਲਈ ਕ੍ਰਾਇਮ ਬ੍ਰਾਂਚ  ਨੇ ਜੱਗੂ ਭਗਵਾਨਪੁਰੀਆ ਨੂੰ ਬਟਾਲਾ ਤੋਂ ਲਿਆ ਕੇ ਲੁਧਿਆਣਾ ਅਦਾਲਤ ਵਿੱਚ ਪੇਸ਼ ਕੀਤਾ ਹੈ। ਜਿੱਥੇ ਮਾਨਯੋਗ ਅਦਾਲਤ ਨੇ ਉਸ ਦਾ 7 ਦਿਨਾਂ ਪੁਲਿਸ ਰਿਮਾਂਡ ਦਿੱਤਾ ਹੈ।


ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਬਟਾਲਾ ਸਿਵਿਲ ਕੋਰਟ (Batala Civil Court) ਵਿੱਚ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਪੇਸ਼ ਕੀਤਾ ਗਿਆ ਸੀ। ਅਦਾਲਤ ਨੇ ਸ੍ਰੀ ਹਰਗੋਬਿੰਦਪੁਰ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ 10 ਅਕਤੂਬਰ ਤੱਕ ਯਾਨੀ ਅੱਠ ਦਿਨਾਂ ਦਾ ਰਿਮਾਂਡ ਦੇ ਦਿੱਤਾ ਸੀ। 


ਜੱਗੂ ਦੇ ਵਕੀਲ ਐਚ ਐਸ ਜੰਜੂਆ ਨੇ ਦੱਸਿਆ ਕਿ 79 / 22 307 ਐਫ ਆਰ ਆਈ ਸ਼ਿਕਾਇਤ ਕਰਤਾ ਨਵਦੀਪ ਸਿੰਘ ਪੰਨੂ ਪ੍ਰਧਾਨ ਨਗਰ ਕੌਂਸਿਲ ਸ੍ਰੀ ਹਰਗੋਬਿੰਦਪੁਰ ਕੇਸ ਵਿਚ ਸ੍ਰੀ ਹਰਗੋਬਿੰਦਪੁਰ ਪੁਲਿਸ ਨੇ ਜੱਗੂ ਨੂੰ ਸਿਵਿਲ ਕੋਰਟ ਬਟਾਲਾ ਵਿਖੇ ਟਰਾਂਜਿਟ ਰਿਮਾਂਡ ਤੇ ਪੇਸ਼ ਕੀਤਾ ਸੀ। 


ਕੀ ਸੀ ਬਟਾਲਾ ਦਾ ਪੂਰਾ ਮਾਮਲਾ


ਓਧਰ ਦੂਸਰੇ ਪਾਸੇ ਸ੍ਰੀ ਹਰਗੋਬਿੰਦਪੁਰ ਨਗਰ ਕੌਂਸਿਲ ਦੇ ਪ੍ਰਧਾਨ ਨਵਦੀਪ ਪੰਨੂ ਦਾ ਕਹਿਣਾ ਸੀ ਕਿ 5 ਜੂਨ 2022 ਦੀ ਦੇਰ ਸ਼ਾਮ ਉਨ੍ਹਾਂ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ ਜਿਸ ਨੂੰ ਲੈਕੇ ਸ੍ਰੀ ਹਰਗੋਬਿੰਦਪੁਰ ਥਾਣਾ ਦੀ ਪੁਲਿਸ ਨੇ 6 ਜੂਨ 2022 ਨੂੰ 307 ਦਾ ਕੇਸ ਦਰਜ ਕਰਦੇ ਹੋਏ ਤਫਤੀਸ਼ ਸ਼ੁਰੂ ਕੀਤੀ ਸੀ। ਇਸ ਤੋਂ ਪਹਿਲਾਂ ਵੀ ਵੱਖ-ਵੱਖ ਜ਼ਿਲਿਆਂ ਦੀ ਪੁਲਿਸ ਉਸਨੂੰ ਵੱਖ-ਵੱਖ ਕੇਸਾਂ 'ਚ ਰਿਮਾਂਡ 'ਤੇ ਲੈ ਚੁੱਕੀ ਹੈ। ਜੱਗੂ 'ਤੇ ਸਿੱਧੂ ਮੂਸੇਵਾਲਾ ਕਤਲ ਵਿੱਚ ਹੱਥ ਹੋਣ ਦੇ ਵੀ ਇਲਜ਼ਾਮ ਹਨ। 


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।