Ludhiana News: ਲੁਧਿਆਣਾ ਪੁਲਿਸ ਨੇ ਚੌਕਸੀ ਵਿਖਾਉਂਦਿਆਂ ਤਿੰਨ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਇੰਨਾ ਹੀ ਨਹੀਂ ਇਨ੍ਹਾਂ ਬਦਮਾਸ਼ਾਂ ਨੇ ਜਦੋਂ ਪੁਲਿਸ ਵੱਲ ਪਿਸਤੌਲ ਤਾਣੀ ਤਾਂ ਪੁਲਿਸ ਮੁਲਾਜ਼ਮ ਇੱਕੋ ਥੱਪੜ ਨਾਲ ਬਦਮਾਸ਼ੀ ਭੁਲਾ ਦਿੱਤੀ। ਪੁਲਿਸ ਨੇ ਬੜੇ ਤਰੀਕੇ ਨਾਲ ਜਾਲ ਵਿਛਾ ਕੇ ਇਨ੍ਹਾਂ ਨੂੰ ਕਾਬੂ ਕੀਤਾ ਹੈ।




ਹਾਸਲ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਸਮਰਾਲਾ ਚੌਕ ਤੋਂ ਸੋਮਵਾਰ ਰਾਤ ਕਰੀਬ 9.30 ਵਜੇ ਪੁਲਿਸ ਨੇ 3 ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਤਿੰਨ ਦਿਨ ਪਹਿਲਾਂ ਤਿੰਨ ਬਦਮਾਸ਼ਾਂ ਨੇ ਡੇਅਰੀ ਸੰਚਾਲਕ 'ਤੇ ਗੋਲੀਆਂ ਚਲਾਈਆਂ ਸਨ। ਹੁਣ ਉਹ ਦੁੱਗਰੀ ਇਲਾਕੇ ਵਿੱਚ ਕੋਈ ਵਾਰਦਾਤ ਕਰਨ ਤੋਂ ਬਾਅਦ ਕਾਰ ਵਿੱਚ ਆ ਰਹੇ ਹਨ। ਸੂਚਨਾ ਮਿਲਣ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਜਾਲ ਵਿਛਾ ਕੇ ਤਿੰਨਾਂ ਬਦਮਾਸ਼ਾਂ ਨੂੰ ਕਾਬੂ ਕਰ ਲਿਆ।


ਸੂਤਰਾਂ ਮੁਤਾਬਕ ਜਦੋਂ ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਨੂੰ ਫੜਿਆ ਤਾਂ ਉਨ੍ਹਾਂ ਵਿੱਚ ਇੱਕ ਨੇ ਪੁਲਿਸ ਵੱਲ ਪਿਸਤੌਲ ਤਾਣ ਦਿੱਤਾ। ਪੁਲਿਸ ਨੇ ਬਦਮਾਸ਼ ਨੂੰ ਥੱਪੜ ਮਾਰਿਆ ਤੇ ਉਸ ਦਾ ਪਿਸਤੌਲ ਹੇਠਾਂ ਸੁੱਟ ਦਿੱਤਾ। ਪੁਲਿਸ ਉਸ ਨੂੰ ਫੜ ਕੇ ਲੈ ਗਈ। ਇਸ ਤੋਂ ਬਾਅਦ ਕੁਝ ਨੌਜਵਾਨ ਬੱਸ ਤੋਂ ਉਤਰੇ ਤਾਂ ਉਨ੍ਹਾਂ ਦੇ ਹੱਥਾਂ ਵਿੱਚ ਵੀ ਪਿਸਤੌਲ ਸੀ। ਪੁਲਿਸ ਨੇ ਉਨ੍ਹਾਂ ਨੂੰ ਵੀ ਤੁਰੰਤ ਕਾਬੂ ਕਰ ਲਿਆ।


ਸੂਤਰਾਂ ਮੁਤਾਬਕ ਪੁਲਿਸ ਨੇ ਮੌਕੇ ਤੋਂ ਕਾਰ ਬਰਾਮਦ ਕਰ ਲਈ ਹੈ। ਪੁਲਿਸ ਮੁਲਾਜ਼ਮਾਂ ਨੇ ਇਸ ਨੂੰ ਸਟਾਰਟ ਕਰਨ ਦੀ ਕਾਫੀ ਕੋਸ਼ਿਸ਼ ਕੀਤੀ ਪਰ ਇਹ ਵਾਰ-ਵਾਰ ਬੰਦ ਹੋ ਰਹੀ ਸੀ। ਇਸ ਤੋਂ ਬਾਅਦ ਪੁਲਿਸ ਨੇ ਤਿੰਨਾਂ ਬਦਮਾਸ਼ਾਂ ਨੂੰ ਆਪਣੀ ਕਾਰ 'ਚ ਬਿਠਾ ਲਿਆ ਤੇ ਲੈ ਗਏ।


ਇਸ ਬਾਰੇ ਏਸੀਪੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਸਮਰਾਲਾ ਚੌਕ ਤੋਂ ਕਾਬੂ ਕੀਤਾ ਗਿਆ ਹੈ। ਇਹ ਮੁਲਜ਼ਮ ਦੁੱਗਰੀ ਥਾਣੇ ਦੇ ਕਿਸੇ ਕੇਸ ਵਿੱਚ ਭਗੌੜੇ ਸਨ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।