Ludhiana News : ਸਿੱਧੂ ਮੂਸੇਵਾਲਾ ਦੇ ਕਤਲ ਕੇਸ ਤੋਂ ਬਾਅਦ ਲਗਾਤਾਰ ਪੰਜਾਬ ਵਿੱਚ ਧਮਕੀਆਂ ਅਤੇ ਫਿਰੋਤੀ ਮੰਗਣ ਦੇ ਮਾਮਲੇ ਵੱਧਦੇ ਜਾ ਰਹੇ ਹਨ। ਇਸ ਲੜੀ ਹੇਠ ਲੁਧਿਆਣਾ ਵਿੱਚ ਵੀ ਕਾਰੋਬਾਰੀ ਨੂੰ ਫੋਨ ਰਾਹੀਂ ਧਮਕੀ ਦਿੱਤੀ ਗਈ ਸੀ ਅਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ। ਜਿਸ 'ਤੇ ਲੁਧਿਆਣਾ ਪੁਲਿਸ ਨੇ ਕਾਮਯਾਬੀ ਹਾਸਲ ਕਰਦੇ ਹੋਏ 2 ਆਰੋਪੀਆ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਵੱਲੋਂ ਧਮਕੀਆਂ ਦੇ ਕੇ ਪੈਸੇ ਦੀ ਮੰਗ ਕੀਤੀ ਜਾਂਦੀ ਸੀ।



ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਲੁਧਿਆਣਾ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਲੁਧਿਆਣਾ ਦੇ ਇਕ ਕਾਰੋਬਾਰੀ ਨੂੰ ਫ਼ਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਸੀ,ਜਿਸ ਵਿੱਚ ਲੁਧਿਆਣਾ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕਰਦੇ ਹੋਏ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ,ਜੋ ਕਿ ਕਾਰੋਬਾਰੀ ਦੇ ਪੁਰਾਣੇ ਜਾਣਕਾਰ ਸਨ ਅਤੇ ਕਾਰੋਬਾਰੀ ਨੂੰ ਸਾਫਟ ਟਾਰਗੇਟ ਕਰ ਫਿਰੌਤੀ ਮੰਗੀ ਗਈ ਸੀ। 

 

ਉਨ੍ਹਾਂ ਕਿਹਾ ਕਿ ਕਰਾਈਮ ਬ੍ਰਾਂਚ ਟੀਮ ਨੇ ਜਾਂਚ ਪੜਤਾਲ ਦੌਰਾਨ ਜ਼ਿਲਾ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਸਰਗਰਮ ਰਹਿਣ ਵਾਲਿਆਂ ਨੂੰ ਚੇਤਾਵਨੀ ਹੈ ਕਿ ਹੁਣ ਉਨ੍ਹਾਂ ਉਪਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਤੰਗ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

 

 ਦੱਸ ਦੇਈਏ ਕਿ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਜਿਸ ਕਰਕੇ ਕਤਲ ,ਕੁੱਟਮਾਰ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਆਮ ਵਾਪਰ ਰਹੀਆਂ ਹਨ ਅਤੇ ਆਰੋਪੀਆਂ ਨੂੰ ਪੁਲਿਸ ਦਾ ਵੀ ਕੋਈ ਡਰ ਭੈਅ ਨਹੀਂ ਰਿਹਾ। ਇਸ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਤੇ ਲਗਾਤਾਰ ਸਵਾਲ ਉੱਠ ਰਹੇ ਹਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।