Ludhiana School Tragedy - ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਲੁਧਿਆਣਾ ਦੇ ਮੁੱਲਾਪੁਰ ਦਾਖਾ ਦੇ ਸਰਕਾਰੀ ਸਕੂਲ ਵਿੱਚ ਛੱਤ ਡਿੱਗਣ ਕਾਰਨ ਇਕ ਅਧਿਆਪਕ ਦੀ ਹੋਈ ਮੌਤ ਅਤੇ ਤਿੰਨ ਅਧਿਆਪਕਾਂ ਦੇ ਗੰਭੀਰ ਜ਼ਖਮੀ ਹੋਣ ਦੇ ਵਾਪਰੇ ਦਰਦਨਾਕ ਹਾਦਸੇ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮਾਨ ਸਰਕਾਰ ਨੂੰ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਤੋਂ ਇਲਾਵਾ ਮ੍ਰਿਤਕ ਅਤੇ ਗੰਭੀਰ ਜ਼ਖਮੀ ਹੋਏ ਅਧਿਆਪਕਾਂ ਨੂੰ ਉਚਿਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।


ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਪਹਿਲਾਂ ਤੋ ਹੀ ਕਾਫੀ ਖਸਤਾ ਹਾਲਤ ਵਿੱਚ ਹੈ। ਜਿੱਥੇ ਮੁਰਮਤ ਦਾ ਕੰਮ ਚੱਲ ਰਿਹਾ ਸੀ। ਢੀਂਡਸਾ ਨੇ ਕਿਹਾ ਕਿ ਸਕੂਲ ਵਿਚ  ਬੱਚੇ ਵੀ ਮੌਜੂਦ ਸਨ ਪਰ ਗਨੀਮਤ ਰਹੀ ਕਿ ਹਾਦਸੇ ਦੀ ਸਮੇਂ ਉਹ ਨਜ਼ਦੀਕ ਨਹੀ ਸਨ ਵਰਨਾ ਵੱਡਾ ਹਾਦਸਾ ਵਾਪਰ ਸਕਦਾ ਸੀ। 


ਲੁਧਿਆਣਾ 'ਚ ਵੱਡਾ ਹਾਦਸਾ, ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੈਂਟਰ ਡਿੱਗਿਆ, 4 ਅਧਿਆਪਕ ਮਲਬੇ ਹੇਠ ਫਸੇ, ਇੱਕ ਦੀ ਮੌਤ


ਢੀਂਡਸਾ ਨੇ ਮਾਨ ਸਰਕਾਰ ਨੂੰ ਮੰਗ ਕੀਤੀ ਕਿ ਮੀਂਹ ਦੇ ਮੌਸਮ ਵਿਚ ਸਕੂਲਾਂ ਅਤੇ ਹੋਰ ਸਰਕਾਰੀ ਇਮਾਰਤਾਂ ਦੀ ਪੂਰੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਖਸਤਾ ਹਾਲਤ ਸਰਕਾਰੀ ਇਮਾਰਤਾਂ ਦੀ ਪੂਰੀ ਤਰਾ ਮੁਰੰਮਤ ਕਰਵਾਉਣ ਤੋਂ ਬਾਅਦ ਹੀ ਇਸ ਨੂੰ ਲੋਕਾਂ ਲਈ ਖੁੱਲਣਾ ਚਾਹੀਦਾ ਹੈ ਤਾਂ ਜ਼ੋ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।


ਇਹ ਵੀ ਪੜ੍ਹੋ 


ਕਿਸਾਨ ਦੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਸੀਐਮ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ: ਹਰਸਿਮਰਤ ਬਾਦਲ


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ