ਲੁਧਿਆਣਾ ‘ਚ ਮੁਸਲਿਮ ਭਾਈਚਾਰਾ ਕਾਲੀ ਪੱਟੀਆਂ ਬੰਨ੍ਹ ਕੇ ਨਮਾਜ਼ ਕਰੇਗਾ ਅਦਾ, ਪੰਜਾਬ ਦੇ ਸ਼ਾਹੀ ਇਮਾਮ ਨੇ ਕੀਤਾ ਐਲਾਨ
Ludhiana News: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਅੱਜ ਮੁਸਲਿਮ ਭਾਈਚਾਰਾ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰੇਗਾ। ਇਹ ਐਲਾਨ ਪੰਜਾਬ ਮੁਹੱਲਾ ਉਸਮਾਨ ਲੁਧਿਆਣਵੀ ਦੇ ਸ਼ਾਹੀ ਇਮਾਮ ਨੇ ਕੀਤਾ ਹੈ।

Ludhiana News: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਅੱਜ ਮੁਸਲਿਮ ਭਾਈਚਾਰਾ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ੁੱਕਰਵਾਰ ਦੀ ਨਮਾਜ਼ ਅਦਾ ਕਰੇਗਾ। ਇਹ ਐਲਾਨ ਪੰਜਾਬ ਮੁਹੱਲਾ ਉਸਮਾਨ ਲੁਧਿਆਣਵੀ ਦੇ ਸ਼ਾਹੀ ਇਮਾਮ ਨੇ ਕੀਤਾ ਹੈ।
ਤੁਹਾਨੂੰ ਦੱਸ ਦਈਏ ਕਿ ਦੋ ਦਿਨ ਪਹਿਲਾਂ ਮੁਸਲਿਮ ਭਾਈਚਾਰੇ ਨੇ ਜਾਮਾ ਮਸਜਿਦ ਦੇ ਬਾਹਰ ਅੱਤਵਾਦ ਦਾ ਪੁਤਲਾ ਸਾੜਿਆ ਸੀ। ਇਸ ਦੇ ਨਾਲ ਹੀ 'ਪਾਕਿਸਤਾਨ ਮੁਰਦਾਬਾਦ' ਦੇ ਨਾਅਰੇ ਵੀ ਲਗਾਏ ਸਨ। ਪੰਜਾਬ ਦੇ ਮੁਸਲਿਮ ਭਾਈਚਾਰੇ ਦੇ ਲੋਕ ਇਸ ਅੱਤਵਾਦੀ ਘਟਨਾ ਦੀ ਸਖ਼ਤ ਨਿੰਦਾ ਕਰ ਰਹੇ ਹਨ ਅਤੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇ ਰਹੇ ਹਨ।
ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ - ਮੁਹੰਮਦ ਮੁਸਤਕੀਮ
ਭਾਈਚਾਰੇ ਦੇ ਆਗੂ ਮੁਹੰਮਦ ਮੁਸਤਕੀਮ ਦਾ ਕਹਿਣਾ ਹੈ ਕਿ ਕਸ਼ਮੀਰ ਵਿੱਚ ਅੱਤਵਾਦੀਆਂ ਵੱਲੋਂ ਨਿਹੱਥੇ ਲੋਕਾਂ 'ਤੇ ਕੀਤਾ ਗਿਆ ਹਮਲਾ ਨਿੰਦਣਯੋਗ ਹੈ। ਸਾਰਾ ਮੁਸਲਿਮ ਭਾਈਚਾਰਾ ਇਸ ਦਾ ਵਿਰੋਧ ਕਰਦਾ ਹੈ। ਪੰਜਾਬ ਦੇ ਸ਼ਾਹੀ ਇਮਾਮ ਉਸਮਾਨ ਲੁਧਿਆਣਵੀ ਵੀ ਅੱਜ ਦੇ ਪ੍ਰਦਰਸ਼ਨ ਵਿੱਚ ਹਿੱਸਾ ਲੈਣਗੇ।
ਮੁਸਤਕੀਮ ਨੇ ਕਿਹਾ ਕਿ ਅੱਤਵਾਦੀਆਂ ਦਾ ਕੋਈ ਧਰਮ ਨਹੀਂ ਹੁੰਦਾ। ਉਹ ਕਿਸੇ ਤਰ੍ਹਾਂ ਦੀਆਂ ਗਤੀਵਿਧੀਆਂ ਕਰਕੇ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਦੌਰਾਨ ਕੁਝ ਲੋਕਾਂ ਨੂੰ ਬਹਾਨਾ ਵੀ ਮਿਲ ਜਾਂਦਾ ਹੈ। ਉਹ ਇਸਦਾ ਫਾਇਦਾ ਉਠਾਉਂਦੇ ਹਨ ਅਤੇ ਦੋਵਾਂ ਭਾਈਚਾਰਿਆਂ ਵਿਚਕਾਰ ਨਫ਼ਰਤ ਫੈਲਾਉਣਾ ਸ਼ੁਰੂ ਕਰ ਦਿੰਦੇ ਹਨ।
ਪਹਿਲਗਾਮ ਅੱਤਵਾਦੀ ਹਮਲੇ ਵਿੱਚ 27 ਲੋਕਾਂ ਦੀ ਮੌਤ
ਤੁਹਾਨੂੰ ਦੱਸ ਦਈਏ ਕਿ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਕੁੱਲ 27 ਲੋਕ ਮਾਰੇ ਗਏ ਹਨ। ਇਨ੍ਹਾਂ ਵਿੱਚ 2 ਵਿਦੇਸ਼ੀ ਨਾਗਰਿਕ ਅਤੇ 2 ਸਥਾਨਕ ਲੋਕ ਵੀ ਸ਼ਾਮਲ ਹਨ। ਹਮਲੇ ਵਿੱਚ ਜ਼ਖਮੀ ਹੋਏ ਲੋਕਾਂ ਨੇ ਕਿਹਾ ਹੈ ਕਿ ਅੱਤਵਾਦੀਆਂ ਨੇ ਪਹਿਲਾਂ ਲੋਕਾਂ ਦੇ ਨਾਮ ਪੁੱਛੇ ਫਿਰ ਉਸ ਤੋਂ ਬਾਅਦ ਉਨ੍ਹਾਂ ਨੇ ਹਿੰਦੂ-ਮੁਸਲਿਮ ਦੀ ਪਛਾਣ ਕਰਕੇ ਹਿੰਦੂਆਂ ਨੂੰ ਗੋਲੀ ਮਾਰੀ। ਇਸ ਹਮਲੇ ਤੋਂ ਬਾਅਦ ਪੂਰੇ ਦੇਸ਼ ਵਿੱਚ ਰੋਸ ਹੈ, ਹਰੇਕ ਨੂੰ ਗੁੱਸਾ ਹੈ, ਹਰੇਕ ਵਿਅਕਤੀ ਇਨਸਾਫ ਦੀ ਮੰਗ ਕਰ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















