Ludhiana News: ਲਧਿਆਣਾ ਦੇ ਦੁਕਾਨਦਾਰ ਵੀ ਛੁੱਟੀ 'ਤੇ ਚਲੇ ਗਏ ਹਨ। ਇਸ ਲਈ ਹਫਤਾ ਬਾਜ਼ਾਰ ਬੰਦ ਰਹਿਣਗੇ। ਗਰਮੀਆਂ ਦੀਆਂ ਛੁੱਟੀਆਂ ਕਾਰਨ ਹਰੇਕ ਸਾਲ ਦੁਕਾਨਦਾਰਾਂ ਵੱਲੋਂ ਦੁਕਾਨਾਂ ਬੰਦ ਰੱਖੀਆਂ ਜਾਂਦੀਆਂ ਹਨ। ਕਈ ਦੁਕਾਨਦਾਰ ਜਥੇਬੰਦੀਆਂ ਦੇ ਮੈਂਬਰ ਇਕੱਠੇ ਹੋ ਕੇ ਪਹਾੜੀ ਸਥਾਨਾਂ ਵਿੱਚ ਵੀ ਜਾਂਦੇ ਹਨ।

ਹਾਸਲ ਜਾਣਕਾਰੀ ਮੁਤਾਬਕ ਗਰਮੀਆਂ ਦੀਆਂ ਛੁੱਟੀਆਂ ਕਾਰਨ ਸ਼ਹਿਰ ਦੇ ਬਾਜ਼ਾਰਾਂ ਦੀਆਂ ਦੁਕਾਨਦਾਰ ਜਥੇਬੰਦੀਆਂ ਨੇ 22 ਤੋਂ 25 ਜੂਨ ਤੱਕ ਤੇ 26 ਤੋਂ 29 ਜੂਨ ਤੱਕ ਦਵਾਈਆਂ, ਕਰਿਆਣਾ, ਪਲਾਸਟਿਕ ਲਿਫ਼ਾਫ਼ਿਆਂ ਸਮੇਤ ਵੱਖ-ਵੱਖ ਵਸਤਾਂ ਦੀਆਂ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।

ਹਾਸਲ ਜਾਣਕਾਰੀ ਅਨੁਸਾਰ ਦਵਾਈ ਦੁਕਾਨਦਾਰਾਂ ਦੀ ਕੈਮਿਸਟ ਐਸੋਸੀਏਸ਼ਨ ਨੇ ਸ਼ਹਿਰ ਵਿਚਲੀਆਂ ਦਵਾਈਆਂ ਦੀਆਂ ਦੁਕਾਨਾਂ 22 ਤੋਂ 24 ਜੂਨ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਕਰਿਆਣਾ ਬਾਜ਼ਾਰ ਕੇਸਰ ਗੰਜ ਦੇ ਦੁਕਾਨਦਾਰ 22 ਤੋਂ 25 ਜੂਨ ਤੱਕ ਛੁੱਟੀਆਂ ’ਤੇ ਰਹਿਣਗੇ। ਤਰਪਾਲ ਐਸੋਸੀਏਸ਼ਨ ਵੱਲੋਂ 23 ਅਤੇ 24 ਜੂਨ ਨੂੰ ਜਦਕਿ ਪਲਾਸਟਿਕ ਟਰੇਡਰਜ਼ ਐਸੋਸੀਏਸ਼ਨ ਵੱਲੋਂ 22 ਤੋਂ 25 ਜੂਨ ਤੱਕ ਦੁਕਾਨਾਂ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।‌

ਇਸੇ ਤਰ੍ਹਾਂ ਕਿਤਾਬ ਅਤੇ ਸਾਬਣ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ 22 ਤੋਂ 25 ਜੂਨ ਤੱਕ ਤੇ ਗੁੜ੍ਹ ਮੰਡੀ ਦੇ ਦੁਕਾਨਦਾਰਾਂ ਦੀ ਜਥੇਬੰਦੀ ਨੇ 26 ਤੋਂ 29 ਜੂਨ ਤੱਕ ਦੁਕਾਨਾਂ ਬੰਦ ਰੱਖਣ ਬਾਰੇ ਦੱਸਿਆ ਹੈ। ਸ਼ਹਿਰ ਦੀ ਵੱਡੀ ਜਵਾਹਰ ਨਗਰ ਮਾਰਕੀਟ, ਮਾਡਲ ਟਾਊਨ, ਘੁਮਾਰ ਮੰਡੀ, ਕਰੀਮਪੁਰਾ ਬਾਜ਼ਾਰ ਦੀਆਂ ਦੁਕਾਨਦਾਰ ਜਥੇਬੰਦੀਆਂ ਨੇ ਵੀ ਗਰਮੀਆਂ ਦੀਆਂ ਛੁੱਟੀਆਂ ਕਾਰਨ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ਵਿਜੀਲੈਂਸ ਨੇ ਸੀਐਮ ਮਾਨ ਨੂੰ ਭੇਜੀ ਭ੍ਰਿਸ਼ਟ ਤਹਿਸੀਲਦਾਰਾਂ ਦੀ ਲਿਸਟ , ਏਜੰਟਾਂ ਰਾਹੀਂ ਸ਼ਰੇਆਮ ਚੱਲ ਰਿਹਾ ਰਿਸ਼ਵਤਖੋਰੀ ਦਾ ਧੰਦਾ


ਇਹ ਵੀ ਪੜ੍ਹੋ : ਜਾਪਾਨ 'ਚ ਸਹਿਮਤੀ ਨਾਲ ਸਰੀਰਕ ਸਬੰਧ ਬਣਾਉਣ ਦੀ ਉਮਰ ਵਧਾਈ , ਜਾਣੋ ਦੂਜੇ ਦੇਸ਼ਾਂ 'ਚ ਕੀ ਹੈ ਕਾਨੂੰਨ?


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ