Honey Sethi Arrested: ਲੁਧਿਆਣਾ 'ਚ ਸੋਸ਼ਲ ਮੀਡੀਆ ਇਨਫਲੂਐਂਸਰ ਹਨੀ ਸੇਠੀ ਗ੍ਰਿਫ਼ਤਾਰ, ਡੋਪ ਟੈਸਟ ਪਾਜ਼ਿਟਿਵ; NDPS ਐਕਟ ਹੇਠ ਕੇਸ ਦਰਜ
ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ, ਪਾਇਲ ਅਤੇ ਦੋਰਾਹਾ ਖੇਤਰ ਵਿੱਚ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ, ਸੋਸ਼ਲ ਵਰਕਰ ਅਤੇ ਜੁੱਤਾ ਕਾਰੋਬਾਰੀ ਹਨੀ ਸੇਠੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਉੱਤੇ ਨਸ਼ਾ ਕਰਨ ਦੇ ਦੋਸ਼ ਲੱਗੇ..

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਖੰਨਾ, ਪਾਇਲ ਅਤੇ ਦੋਰਾਹਾ ਖੇਤਰ ਵਿੱਚ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ, ਸੋਸ਼ਲ ਵਰਕਰ ਅਤੇ ਜੁੱਤਾ ਕਾਰੋਬਾਰੀ ਹਨੀ ਸੇਠੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਉੱਤੇ ਨਸ਼ਾ ਕਰਨ ਦੇ ਦੋਸ਼ ਲੱਗੇ ਹਨ, ਜਿਸ ਦੀ ਪੁਸ਼ਟੀ ਡੋਪ ਟੈਸਟ ਵਿੱਚ ਹੋਈ ਹੈ। ਪੁਲਿਸ ਨੇ ਉਸ ਦੇ ਖ਼ਿਲਾਫ਼ ਐਨਡੀਪੀਐਸ ਐਕਟ ਹੇਠ ਮਾਮਲਾ ਦਰਜ ਕੀਤਾ ਹੈ।
ਇਹ ਕਾਰਵਾਈ ਖੰਨਾ ਦੇ ਨਜ਼ਦੀਕ ਸਥਿਤ ਦੋਰਾਹਾ ਥਾਣਾ ਖੇਤਰ ਵਿੱਚ ਕੀਤੀ ਗਈ। ਪੁਲਿਸ ਨੂੰ ਹਨੀ ਸੇਠੀ ਦੀਆਂ ਗਤੀਵਿਧੀਆਂ ਸਬੰਧੀ ਪਹਿਲਾਂ ਤੋਂ ਹੀ ਸ਼ਿਕਾਇਤਾਂ ਮਿਲ ਰਹੀਆਂ ਸਨ। ਜਾਂਚ ਦੌਰਾਨ ਉਸ ਦਾ ਮੈਡੀਕਲ ਟੈਸਟ ਕਰਵਾਇਆ ਗਿਆ, ਜਿਸ ਵਿੱਚ ਨਸ਼ੀਲੇ ਪਦਾਰਥਾਂ ਦੇ ਸੇਵਨ ਦੀ ਪੁਸ਼ਟੀ ਹੋਈ।
ਮੈਡੀਕਲ ਰਿਪੋਰਟ ਵਿੱਚ ਨਸ਼ਾ ਕਰਨ ਦੀ ਪੁਸ਼ਟੀ
ਇਸ ਸੰਬੰਧੀ ਦੋਰਾਹਾ ਥਾਣੇ ਦੇ ਐਸਐਚਓ ਆਕਾਸ਼ ਦੱਤ ਨੇ ਦੱਸਿਆ ਕਿ ਪੁਲਿਸ ਨੂੰ ਮਿਲੀ ਸੂਚਨਾ ਅਤੇ ਸ਼ੱਕ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ। ਮੈਡੀਕਲ ਰਿਪੋਰਟ ਵਿੱਚ ਨਸ਼ਾ ਕਰਨ ਦੀ ਪੁਸ਼ਟੀ ਹੋਣ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਅਧੀਨ ਹਨੀ ਸੇਠੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅੱਗੇ ਵੀ ਜਾਂਚ ਜਾਰੀ ਰਹੇਗੀ।
ਸੋਸ਼ਲ ਮੀਡੀਆ ‘ਤੇ ਹਨੀ ਰਹਿੰਦਾ ਐਕਟਿਵ
ਹਨੀ ਸੇਠੀ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦਾ ਹੈ ਅਤੇ ਕਈ ਵਾਰ ਆਪਣੇ ਬਿਆਨਾਂ ਅਤੇ ਗਤੀਵਿਧੀਆਂ ਕਰਕੇ ਵਿਵਾਦਾਂ ਵਿੱਚ ਵੀ ਰਹਿ ਚੁੱਕਿਆ ਹੈ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਲਾਕੇ ਵਿੱਚ ਇਹ ਮਾਮਲਾ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ੇ ਖ਼ਿਲਾਫ਼ ਸਖ਼ਤ ਮੁਹਿੰਮ ਜਾਰੀ ਹੈ ਅਤੇ ਕਾਨੂੰਨ ਤੋੜਣ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























