Ludhiana News: ਲੁਧਿਆਣਾ ਜ਼ਿਲ੍ਹੇ ਦੇ ਪਿੰਡ ਕਮਾਲਪੁਰ ਦੇ ਭਾਰਤੀ ਅੰਡਰ-17 ਫੁਟਬਾਲ ਟੀਮ ਦੇ ਦੋ ਖਿਡਾਰੀਆਂ ਗੁਰਨਾਜ਼ ਸਿੰਘ ਗਰੇਵਾਲ ਤੇ ਬਲਕਰਨ ਸਿੰਘ ਨੂੰ ਯੰਗ ਆਈਕਨ ਵਜੋਂ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇ ਸਕਣ। ਇਹ ਦਾਅਵਾ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਕੀਤਾ ਗਿਾ।
ਗੁਰਨਾਜ਼ ਸਿੰਘ ਗਰੇਵਾਲ ਤੇ ਬਲਕਰਨ ਸਿੰਘ ਨੂੰ ਆਪਣੀ ਖੇਡ ਰਾਹੀਂ ਦੇਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਲਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵੱਲੋਂ ਸਨਮਾਨਿਆ ਗਿਆ। ਡਿਪਟੀ ਕਮਿਸ਼ਨਰ ਨੇ ਆਪਣੇ ਦਫ਼ਤਰ ਵਿੱਚ ਦੋਵਾਂ ਖਿਡਾਰੀਆਂ ਨੂੰ ਵਧਾਈ ਤੇ ਸਨਮਾਨ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਯਾਦਗਾਰੀ ਪ੍ਰਦਰਸ਼ਨ ਨਾਲ ਆਪਣੇ ਸੂਬੇ ਅਤੇ ਦੇਸ਼ ਦਾ ਮਾਣ ਵਧਾਇਆ ਹੈ ਤੇ ਤਿਆਰੀ ਸਬੰਧੀ ਆਗਾਮੀ ਗੋਆ ਕੈਂਪ ਲਈ ਸ਼ੁਭ ਕਾਮਨਾਵਾਂ ਵੀ ਦਿੱਤੀਆਂ ਹਨ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਲੁਧਿਆਣਾ ਵਿੱਚ ਨਸ਼ਿਆਂ ਖ਼ਿਲਾਫ਼ ਗੁਰਨਾਜ਼ ਤੇ ਬਲਕਰਨ ਨੂੰ ਯੰਗ ਆਈਕਨ ਵਜੋਂ ਸ਼ਾਮਲ ਕੀਤਾ ਜਾਵੇਗਾ ਤਾਂ ਜੋ ਉਹ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦੇ ਸਕਣ। ਗੁਰਨਾਜ਼ ਸਿੰਘ ਗਰੇਵਾਲ ਤੇ ਬਲਕਰਨ ਸਿੰਘ ਦੋਵੇਂ ਅੰਡਰ-17 ਭਾਰਤੀ ਫੁਟਬਾਲ ਟੀਮ ਦਾ ਹਿੱਸਾ ਸਨ, ਜਿਨ੍ਹਾਂ ਹਾਲ ਹੀ ਵਿੱਚ ਸਾਊਦੀ ਅਰਬ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਏਸ਼ੀਅਨ ਫੁਟਬਾਲ ਕਨਫੈਡਰੇਸ਼ਨ (ਏਐਫਸੀ) ਅੰਡਰ-17 ਏਸ਼ੀਅਨ ਕੱਪ ਲਈ ਜਗ੍ਹਾ ਬਣਾਈ ਹੈ।
ਗੁਰਨਾਜ਼ ਚੰਡੀਗੜ੍ਹ ਫੁਟਬਾਲ ਅਕੈਡਮੀ ਵਿੱਚ ਸਿਖਲਾਈ ਲੈ ਰਿਹਾ ਹੈ ਤੇ ਬਲਕਰਨ ਆਨੰਦਪੁਰ ਸਾਹਿਬ ਫੁਟਬਾਲ ਅਕੈਡਮੀ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਆਪਣੇ ਕੋਚ ਹਰਜਿੰਦਰ ਸਿੰਘ, ਅੰਕੁਰ ਖੰਨਾ, ਗੁਰਪ੍ਰੀਤ ਸਿੰਘ, ਸੁਰਿੰਦਰ ਸਿੰਘ ਜਸਵਿੰਦਰ ਸਿੰਘ ਤੇ ਅਮਰਜੀਤ ਸਿੰਘ ਦਾ ਵੀ ਧੰਨਵਾਦ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।