Punjab News: ਲੁਧਿਆਣਾ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਈਆਂ ਸਨ। ਇਨ੍ਹਾਂ ਚੋਣਾਂ ਵਿੱਚ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ। ਇਸ ਕਾਰਨ ਸਾਰੀਆਂ ਪਾਰਟੀਆਂ ਲਾਬਿੰਗ ਵਿੱਚ ਲੱਗੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਕਾਂਗਰਸ ਤੇ ਭਾਜਪਾ ਵਿਚਾਲੇ ਗਠਜੋੜ ਦੀ ਚਰਚਾ ਚੱਲ ਰਹੀ ਸੀ ਪਰ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਨੂੰ ਟਾਲ ਦਿੱਤਾ। ਹੁਣ ਕਾਂਗਰਸ ਜ਼ਿਲ੍ਹਾ ਹਾਈਕਮਾਂਡ ਗਠਜੋੜ ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ।
ਬਿੱਟੂ ਨੇ ਕਿਹਾ ਸੀ ਕਿ ਭਾਜਪਾ ਦੀ ਕਾਂਗਰਸ ਮੁਕਤ ਭਾਰਤ ਮੁਹਿੰਮ ਚੱਲ ਰਹੀ ਹੈ, ਇਸ ਲਈ ਕਿਸੇ ਵੀ ਹਾਲਤ ਵਿੱਚ ਕਾਂਗਰਸ ਨਾਲ ਗਠਜੋੜ ਨਹੀਂ ਕੀਤਾ ਜਾ ਸਕਦਾ। ਬਿੱਟੂ ਦੇ ਇਸ ਬਿਆਨ ਤੋਂ ਬਾਅਦ ਆਮ ਆਦਮੀ ਪਾਰਟੀ ਆਜ਼ਾਦ ਉਮੀਦਵਾਰ ਦੇ ਨਾਲ-ਨਾਲ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੀ ਇਕੱਠੇ ਕਰਨ 'ਚ ਰੁੱਝ ਗਈ ਸੀ ਪਰ ਅਜੇ ਦੋ ਦਿਨ ਪਹਿਲਾਂ ਹੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਆਪਣੀ ਫੇਸਬੁੱਕ 'ਤੇ ਸ਼ੇਅਰ ਕੀਤਾ ਸੀ ਕਿ - ਬਹੁਤ ਖੁਸ਼ ਨਾ ਹੋਵੋ ਅਜੇ ਬਹੁਤ ਕੁਝ ਹੋਣਾ ਬਾਕੀ ਹੈ
ਤਲਵਾੜ ਨੇ ਕਿਹਾ ਸੀ ਕਿ ਅਗਲੇ ਦੋ ਦਿਨਾਂ ਵਿੱਚ ਵੱਡਾ ਸਿਆਸੀ ਫੇਰਬਦਲ ਹੋਵੇਗਾ। ਪਹਿਲੇ ਦਿਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਕਾਲੀ ਕੌਂਸਲਰ ਚਤਰਵੀਰ ਸਿੰਘ ਦੀ ਅਕਾਲੀ ਦਲ ਵਿੱਚ ਵਾਪਸੀ ਹੋਈ ਹੈ। ਇਕ ਦਿਨ ਪਹਿਲਾਂ ਤਲਵਾੜ ਨੇ ਫੇਸਬੁੱਕ 'ਤੇ ਲਿਖਿਆ ਸੀ- ਸ਼ਹਿਰ ਵਾਸੀਆਂ ਨੂੰ ਨਵੇਂ ਸਾਲ 'ਤੇ ਮੇਅਰ ਮਿਲੇਗਾ।
ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਕਾਂਗਰਸ ਮੇਅਰ ਬਣਾਉਣ ਲਈ ਪੂਰਾ ਜੋਰ ਲਾ ਰਹੀ ਹੈ। ਕਾਂਗਰਸ ਦੀ ਜ਼ਿਲ੍ਹਾ ਹਾਈਕਮਾਂਡ ਅਤੇ ਅਕਾਲੀ ਦਲ, ਆਜ਼ਾਦ ਤੇ ਭਾਜਪਾ ਦੇ ਕੁਝ ਕੌਂਸਲਰਾਂ ਵਿਚਾਲੇ ਅੰਦਰੂਨੀ ਗੱਲਬਾਤ ਚੱਲ ਰਹੀ ਹੈ। ਇਸ ਗੱਲ ਦਾ ਖਦਸ਼ਾ ਹੈ ਕਿ ਕਾਂਗਰਸ ਸਾਰੀਆਂ ਪਾਰਟੀਆਂ ਨੂੰ 'ਆਪ' ਖਿਲਾਫ ਇਕਜੁੱਟ ਕਰ ਕੇ ਉਸ ਨੂੰ ਮੇਅਰ ਬਣਾ ਸਕਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।