ਪੜਚੋਲ ਕਰੋ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Ludhiana News: ਪੰਜਾਬ ਪੁਲਿਸ 'ਚ ਤਾਇਨਾਤ ਇੱਕ ਮਹਿਲਾ ਇੰਸਪੈਕਟਰ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਲੁਧਿਆਣਾ ਪੁਲਿਸ ਥਾਣਾ ਸੁਧਾਰ 'ਚ ਤਾਇਨਾਤ ਸਬ-ਇੰਸਪੈਕਟਰ ਸਾਹਿਬਮੀਤ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ।

Ludhiana News: ਪੰਜਾਬ ਪੁਲਿਸ 'ਚ ਤਾਇਨਾਤ ਇੱਕ ਮਹਿਲਾ ਇੰਸਪੈਕਟਰ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਲੁਧਿਆਣਾ ਪੁਲਿਸ ਥਾਣਾ ਸੁਧਾਰ 'ਚ ਤਾਇਨਾਤ ਸਬ-ਇੰਸਪੈਕਟਰ ਸਾਹਿਬਮੀਤ ਸਿੰਘ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਐੱਸਐੱਸਪੀ ਜਗਰਾਓ ਨੇ ਦੋਸ਼ੀ ਸਬ-ਇੰਸਪੈਕਟਰ ਨੂੰ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਸ ਦੇ ਖਿਲਾਫ ਐਫਆਈਆਰ ਵੀ ਦਰਜ ਕੀਤੀ ਗਈ ਹੈ।

ਸੂਤਰਾਂ ਅਨੁਸਾਰ ਇਸ ਸਬੰਧੀ ਥਾਣਾ ਦਾਖਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਕਮਿਸ਼ਨਰੇਟ 'ਚ ਤਾਇਨਾਤ ਇਕ ਮਹਿਲਾ ਇੰਸਪੈਕਟਰ ਨੇ ਸਬ-ਇੰਸਪੈਕਟਰ ਸਾਹਿਬਮੀਤ ਸਿੰਘ ਖਿਲਾਫ ਸੀਨੀਅਰ ਪੁਲਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਜਿਸ 'ਚ ਗੰਭੀਰ ਦੋਸ਼ ਲਗਾਏ ਗਏ ਸਨ।

ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਐਸ.ਐਸ.ਪੀ ਜਗਰਾਉਂ ਨੇ ਦੋਸ਼ੀ ਸਬ-ਇੰਸਪੈਕਟਰ ਖਿਲਾਫ ਵਿਭਾਗੀ ਕਾਰਵਾਈ ਕਰਦਿਆਂ ਹੋਇਆਂ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਕੇ ਲਾਈਨ ਹਾਜ਼ਰ ਕਰ ਦਿੱਤਾ ਹੈ।

ਦੱਸ ਦਈਏ ਕਿ ਲੁਧਿਆਣਾ ਦੀ ਇੱਕ ਮਹਿਲਾ ਇੰਸਪੈਕਟਰ ਨੇ ਸਬ-ਇੰਸਪੈਕਟਰ (SI) ਸਾਹਿਬਮੀਤ ਸਿੰਘ 'ਤੇ ਦੋਸ਼ ਲਗਾਇਆ ਹੈ। ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਉਸਨੇ ਕਿਹਾ, "ਉਹ 2023 ਵਿੱਚ ਇੰਸਟਾਗ੍ਰਾਮ 'ਤੇ ਦੋਸਤ ਬਣੇ ਸਨ। ਜਦੋਂ ਗੱਲ ਅੱਗੇ ਵਧੀ, ਤਾਂ ਦੋਸ਼ੀ ਸਬ-ਇੰਸਪੈਕਟਰ ਨੇ ਉਸਨੂੰ ਮੁੱਲਾਂਪੁਰ ਵਿੱਚ ਮਿਲਣ ਲਈ ਬੁਲਾਇਆ।"

ਇੱਥੇ, ਉਸਨੇ ਉਸਨੂੰ ਇੱਕ ਹੋਟਲ ਵਿੱਚ ਨਸ਼ੀਲਾ ਪਦਾਰਥ ਪਿਲਾਇਆ ਅਤੇ ਪਹਿਲੀ ਵਾਰ ਉਸ ਨਾਲ ਬੇਹੋਸ਼ੀ ਦੀ ਹਾਲਤ ਵਿੱਚ ਰੇਪ ਕੀਤਾ। ਫਿਰ ਉਸਨੇ ਅਸ਼ਲੀਲ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੀ ਧਮਕੀ ਦਿੱਤੀ, ਲੰਬੇ ਸਮੇਂ ਤੱਕ ਉਸਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ।

ਮਹਿਲਾ ਇੰਸਪੈਕਟਰ ਨੇ ਕਿਹਾ ਕਿ ਉਹ ਦੋਸ਼ੀ ਦੀਆਂ ਹਰਕਤਾਂ ਤੋਂ ਪੂਰੀ ਤਰ੍ਹਾਂ ਟੁੱਟ ਗਈ ਸੀ। ਬਾਅਦ ਵਿੱਚ, ਉਸਨੇ ਰੋਂਦਿਆਂ ਹੋਇਆਂ ਦੋਸ਼ੀ ਸਬ-ਇੰਸਪੈਕਟਰ ਦੀ ਮਾਂ ਨੂੰ ਦੱਸਿਆ, ਜਿਸਨੇ ਆਪਣੇ ਪੁੱਤ ਦਾ ਸਾਥ ਦਿੰਦਿਆਂ ਹੋਇਆਂ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ, ਕਿਹਾ, "ਹੰਗਾਮਾ ਕਰਨ ਜਾਂ ਪੁਲਿਸ ਕੋਲ ਜਾਣ ਦੀ ਕੋਈ ਲੋੜ ਨਹੀਂ ਹੈ; ਮੈਂ ਤੁਹਾਡਾ ਦੋਵਾਂ ਦਾ ਵਿਆਹ ਕਰਵਾ ਦੇਵਾਂਗੀ।" ਮਹਿਲਾ ਇੰਸਪੈਕਟਰ ਨੇ ਕਿਹਾ, "ਦੋਸ਼ੀ ਨੇ ਉਸਦੇ ਪਤੀ ਨੂੰ ਅਸ਼ਲੀਲ ਵੀਡੀਓ ਭੇਜਣ ਦੀ ਧਮਕੀ ਦਿੱਤੀ ਅਤੇ ਉਸ 'ਤੇ ਤਲਾਕ ਲੈਣ ਲਈ ਦਬਾਅ ਪਾਇਆ।"

ਇਸ ਦੇ ਨਾਲ ਹੀ ਸਬ-ਇੰਸਪੈਕਟਰ ਮਹਿਲਾ ਇੰਸਪੈਕਟਰ ਨੂੰ ਵੀਡੀਓ ਦਾ ਦਬਾਅ ਪਾ ਕੇ ਪਰੇਸ਼ਾਨ ਕਰਦਾ ਰਿਹਾ। ਇੱਥੋ ਤੱਕ ਕਿ ਉਸ ਨੂੰ ਧਮਕੀਆਂ ਦੇ-ਦੇ ਕੇ ਮਹਿਲਾ ਦਾ ਤਲਾਕ ਵੀ ਕਰਵਾ ਦਿੱਤਾ। ਉਸ ਨੂੰ ਕਹਿੰਦਾ ਸੀ ਕਿ ਜੇਕਰ ਤੁਸੀਂ ਤਲਾਕ ਨਾ ਦਿੱਤਾ ਤਾਂ ਇਹ ਵੀਡੀਓ ਉਸ ਦੇ ਸਹੁਰਿਆਂ ਤੱਕ ਪਹੁੰਚ ਜਾਵੇਗੀ। ਇਸ ਤੋਂ ਬਾਅਦ ਮਹਿਲਾ ਇੰਸਪੈਕਟਰ ਦਾ ਉਸ ਨੇ ਧੋਖੇ ਨਾਲ ਅਬਾਰਸ਼ਨ ਵੀ ਕਰਵਾਇਆ। ਉਸ ਨੇ ਦੁਖੀ ਕੇ ਸਾਹਿਬਮੀਤ ਦੀ ਮਾਂ  ਨੂੰ ਵੀ ਦੱਸਿਆ ਪਰ ਉਸ ਨੇ ਪੂਰੀ ਘਟਨਾ ਵਿੱਚ ਆਪਣੇ ਪੁੱਤ ਦਾ ਸਾਥ ਦਿੱਤਾ ਅਤੇ ਉਸ ਨੂੰ ਤੰਗ ਪਰੇਸ਼ਾਨ ਕੀਤਾ। ਫਿਰ ਜਦੋਂ ਮਹਿਲਾ ਇੰਸਪੈਕਟਰ ਦੀ ਜ਼ਿੰਦਗੀ ਪੂਰੀ ਤਰ੍ਹਾਂ ਬਰਬਾਦ ਹੋ ਗਈ ਤਾਂ ਉਸ ਨੇ ਅਖੀਰ ਵਿੱਚ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਹੁਣ ਕਾਰਵਾਈ ਕੀਤੀ ਗਈ। 

Advertisement

ਟਾਪ ਹੈਡਲਾਈਨ

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget