ਲੁਧਿਆਣਾ ‘ਚ ਦੋਸਤਾਂ ਨੇ ਨੌਜਵਾਨ ਨਾਲ ਕੀਤੀ ਸ਼ਰਮਨਾਕ ਹਰਕਤ! ਵੀਡੀਓ ਬਣਾ ਕੇ ਕੀਤਾ ਜਲੀਲ, ਜਾਣੋ ਪੂਰਾ ਮਾਮਲਾ
Ludhiana News: ਲੁਧਿਆਣਾ ਵਿੱਚ ਬੱਸ ਸਟੈਂਡ ਕੋਲ ਇੱਕ ਹੋਟਲ ਵਿੱਚ ਨੌਜਵਾਨ ਨਾਲ ਉਸ ਦੇ ਦੋਸਤਾਂ ਵਲੋਂ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

Ludhiana News: ਲੁਧਿਆਣਾ ਵਿੱਚ ਬੱਸ ਸਟੈਂਡ ਕੋਲ ਇੱਕ ਹੋਟਲ ਵਿੱਚ ਨੌਜਵਾਨ ਨਾਲ ਉਸ ਦੇ ਦੋਸਤਾਂ ਵਲੋਂ ਉਸ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪੰਜਾਬੀ ਨੌਜਵਾਨ ਦੇ ਦੋਸਤਾਂ ਨੇ ਉਸ ਨੂੰ ਹੋਟਲ ਵਿੱਟ ਨੰਗਾ ਕਰਕੇ ਉਸ ਦੀ ਅਸ਼ਲੀਲ ਵੀਡੀਓ ਬਣਾਈ ਅਤੇ ਉਸ ਨਾਲ ਕੁੱਟਮਾਰ ਕੀਤੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ।
ਉੱਥੇ ਹੀ ਇਸ ਬਾਰੇ ਜਦੋਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਪਤਾ ਲੱਗਿਆ ਤਾਂ ਉਸ ਤੁਰੰਤ ਹੋਟਲ ਪੁਹੰਚੇ, ਜਿੱਥੇ ਨੌਜਵਾਨ ਨੂੰ ਨੰਗਾ ਕਰਕੇ ਉਸ ਦੀ ਵੀਡੀਓ ਬਣਾਈ ਗਈ ਸੀ। ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਕੁਲਦੀਪ ਸਿੰਘ ਖਾਲਸਾ ਨੇ ਦੱਸਿਆ ਕਿ ਸਾਰੇ ਦੋਸਤ ਜਗਰਾਓਂ ਦੇ ਰਹਿਣ ਵਾਲੇ ਹਨ, ਪੀੜਤ ਪੰਜਾਬੀ ਨੌਜਵਾਨ ਆਪਣੇ ਦੋਸਤਾਂ ਨਾਲ ਲੁਧਿਆਣਾ ਵਿੱਚ ਕੁਝ ਖਰੀਦਣ ਆਇਆ ਸੀ, ਰਾਤ ਨੂੰ ਦੇਰ ਹੋ ਗਈ ਤਾਂ ਉਸ ਨੇ ਆਪਣੇ ਦੋਸਤਾਂ ਨਾਲ ਹੋਟਲ ਵਿੱਚ ਕਮਰਾ ਕਿਰਾਏ ‘ਤੇ ਲੈ ਲਿਆ। ਇਸ ਦੌਰਾਨ ਉਸ ਦੇ ਦੋਸਤਾਂ ਨੇ ਹੋਟਲ ਵਿੱਚ ਉਸ ਦੇ ਸਾਰੇ ਕੱਪੜੇ ਉਤਾਰ ਦਿੱਤੇ, ਉਸ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ ਅਤੇ ਉਸ ਦੀ ਅਸ਼ਲੀਲ ਵੀਡੀਓ ਬਣਾਈ ਅਤੇ ਵਾਇਰਲ ਕਰ ਦਿੱਤੀ।
ਨਿਹੰਗ ਸਿੰਘ ਨੇ ਦੱਸਿਆ ਕਿ ਇੱਕ ਦੋਸ਼ੀ ਨੌਜਵਾਨ ਨੂੰ ਫੜ ਲਿਆ ਗਿਆ ਹੈ। ਕੁਲਦੀਪ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗਿਆ ਨੌਜਵਾਨ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਉਸ ਨੂੰ ਫੜ ਲਿਆ ਗਿਆ, ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਦੋਸ਼ੀ ਨੌਜਵਾਨ ਨੇ ਆਪਣਾ ਜੁਰਮ ਕਬੂਲ ਕਰ ਲਿਆ, ਜਿਸ ਤੋਂ ਬਾਅਦ ਉਸ ਨੂੰ ਕੋਚਰ ਮਾਰਕੀਟ ਸਥਿਤ ਪੁਲਿਸ ਚੌਕੀ 'ਤੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਗ੍ਰਿਫਤਾਰ ਕੀਤੇ ਗਏ ਨੌਜਵਾਨ ਨੇ ਆਪਣੇ ਸਾਰੇ ਸਾਥੀਆਂ ਬਾਰੇ ਜਾਣਕਾਰੀ ਦਿੱਤੀ, ਵੀਡੀਓ ਕਿਸ ਨੇ ਬਣਾਈ, ਉਸ ਦੇ ਵਾਲ ਕਿਸਨੇ ਖਿੱਚੇ ਅਤੇ ਕਿਸਨੇ ਉਸ ਦੇ ਨਾਲ ਅਸ਼ਲੀਲ ਹਰਕਤਾਂ ਕਿਸ ਨੇ ਕੀਤੀਆਂ। ਇਸ ਦੇ ਨਾਲ ਹੀ ਨਿਹੰਗਾਂ ਨੇ ਵੀਡੀਓ ਰਾਹੀਂ ਬਾਕੀ ਦੋਸ਼ੀਆਂ ਨੂੰ ਚੇਤਾਵਨੀ ਦਿੰਦਿਆਂ ਹੋਇਆਂ ਪੁਲਿਸ ਸਾਹਮਣੇ ਪੇਸ਼ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਉਹ ਨਿਹੰਗਾਂ ਦੇ ਹੱਥੇ ਚੜ੍ਹ ਗਿਆ ਤਾਂ ਉਸ ਦਾ ਹਾਲ ਬਹੁਤ ਮਾੜਾ ਹੋਵੇਗਾ। ਨਿਹੰਗਾਂ ਨੇ ਹੋਟਲ ਮਾਲਕਾਂ ਨੂੰ ਵੀ ਚੇਤਾਵਨੀ ਦਿੰਦਿਆਂ ਹੋਇਆਂ ਕਿਹਾ ਕਿ ਜੇਕਰ ਹੋਟਲ ਮਾਲਕ ਕਿਸੇ ਗਲਤ ਕੰਮ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮਾਮਲੇ ਬਾਰੇ ਗੱਲ ਕਰਦੇ ਹੋਏ ਜਾਂਚ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਦੇ ਨਾਲ ਇੱਕ ਵੀਡੀਓ ਮਿਲਿਆ ਹੈ, ਜਿਸ ਦੇ ਆਧਾਰ 'ਤੇ ਢੁਕਵੀਂ ਕਾਰਵਾਈ ਕੀਤੀ ਜਾਵੇਗੀ।






















