ਲੁਧਿਆਣਾ ਵਿੱਚ ਪੁਲਿਸ ਕਮਿਸ਼ਨਰ ਸਪਨ ਸ਼ਰਮਾ ਦੇ ਹੁਕਮਾਂ ਅਨੁਸਾਰ ਕੁਝ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ ਚਾਰ ਇੰਸਪੈਕਟਰ, ਦੋ ਸਬ-ਇੰਸਪੈਕਟਰ ਅਤੇ ਇੱਕ ਏਐਸਆਈ ਦਾ ਤਬਾਦਲਾ ਕੀਤਾ ਗਿਆ ਹੈ। ਉਨ੍ਹਾਂ ਨੂੰ ਆਪਣੀ ਨਵੀਂ ਤੈਨਾਤੀ 'ਤੇ ਤੁਰੰਤ ਚਾਰਜ ਸੰਭਾਲਣ ਦੇ ਹੁਕਮ ਦਿੱਤੇ ਗਏ ਹਨ।
ਇਸ ਬਾਰੇ ਜਾਣਕਾਰੀ ਮੁਤਾਬਕ, ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਜ਼ਿਲ੍ਹਾ ਸਮਿਤੀ ਦੇ ਚੋਣਾਂ ਹੋਣ ਵਾਲੀਆਂ ਹਨ, ਜਿਸ ਦੇ ਮੱਦੇਨਜ਼ਰ ਇਹ ਤਬਾਦਲੇ ਕੀਤੇ ਗਏ ਹਨ।
ਇਹ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ
ਇੰਸਪੈਕਟਰ ਕੁਲਬੀਰ ਸਿੰਘ ਨੂੰ ਥਾਣਾ ਫੋਕਲ ਪੋਇੰਟ ਤੋਂ ਥਾਣਾ ਮੇਹਰਬਾਨ ਤਾਇਨਾਤ ਕੀਤਾ ਗਿਆ ਹੈ। ਇੰਸਪੈਕਟਰ ਜਗਦੇਵ ਸਿੰਘ ਨੂੰ ਮੇਹਰਬਾਨ ਤੋਂ ਥਾਣਾ ਸਦਰ ਤਾਇਨਾਤ ਕੀਤਾ ਗਿਆ ਹੈ। ਇੰਸਪੈਕਟਰ ਅਵਨੀਤ ਕੌਰ ਨੂੰ ਥਾਣਾ ਸਦਰ ਤੋਂ ਥਾਣਾ ਡੇਹਲਾਂ ਤਬਾਦਲਾ ਕੀਤਾ ਗਿਆ ਹੈ।
ਇੰਸਪੈਕਟਰ ਹਰਪ੍ਰੀਤ ਸਿੰਘ ਨੂੰ ਥਾਣਾ ਡੇਹਲਾਂ ਤੋਂ ਥਾਣਾ ਬਸਤੀ ਜੋਧੇਵਾਲ ਵਿੱਚ ਤਾਇਨਾਤ ਕੀਤਾ ਗਿਆ ਹੈ। ਸਬ-ਇੰਸਪੈਕਟਰ ਦਲਬੀਰ ਸਿੰਘ ਨੂੰ ਬਸਤੀ ਜੋਧੇਵਾਲ ਤੋਂ ਐਸਐਚਓ ਫੋਕਲ ਪੋਇੰਟ ਭੇਜਿਆ ਗਿਆ ਹੈ। ਸਬ-ਇੰਸਪੈਕਟਰ ਜਗਤਾਰ ਸਿੰਘ ਨੂੰ ਬੰਸਤ ਐਵੇਨਿਊ ਤੋਂ ਥਾਣਾ ਡਾਬਾ ਅਤੇ ਏਐਸਆਈ ਧਮਿੰਦਰ ਸਿੰਘ ਨੂੰ ਪੁਲਿਸ ਲਾਈਨ ਤੋਂ ਪੁਲਿਸ ਚੌਕੀ ਬੰਸਤ ਐਵੇਨਿਊ ਵਿੱਚ ਤਾਇਨਾਤ ਕੀਤਾ ਗਿਆ ਹੈ।
IAS ਤੋਂ ਲੈ ਕੇ PCS ਰੈਂਕ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ
ਪੰਜਾਬ ਪੁਲਸ ਵਿਭਾਗ 'ਚ ਵੱਡਾ ਫੇਰਬਦਲ ਹੋਇਆ ਹੈ। ਪ੍ਰਸ਼ਾਸਨ ਨੇ 2 IAS ਤੇ 57 PCS ਰੈਂਕ ਦੇ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਅਧਿਕਾਰੀਆਂ ਦੇ ਨਾਮ, ਉਨ੍ਹਾਂ ਦੀਆਂ ਅਸਾਮੀਆਂ ਅਤੇ ਉਨ੍ਹਾਂ ਦੀਆਂ ਪਿਛਲੀਆਂ ਤਾਇਨਾਤੀਆਂ ਦਾ ਵੇਰਵਾ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।