Ludhiana News: ਕਿਸਾਨਾਂ ਲਈ ਖੁਸ਼ਖਬਰੀ! ਲੁਧਿਆਣਾ ਯੂਨੀਵਰਸਿਟੀ ਨੇ ਬਣਾਈ ਕਮਾਲ ਦੀ ਮਸ਼ੀਨ, ਬਗੈਰ ਪਰਾਲੀ ਸਾੜੇ ਤੇ ਜ਼ਮੀਨ ਵਾਹੇ ਬੀਜੋ ਕਣਕ
Ludhiana News: ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ‘ਸਰਫੇਸ ਸੀਡਰ’ ਨਾਲ ਕਣਕ ਬੀਜਣ ਦੀ ਸਲਾਹ ਦਿੱਤੀ ਹੈ। ਪੀਏਯੂ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾ ਸਾੜੇ ਤੇ ਬਿਨਾ ਵਾਹੇ, ਖੇਤਾਂ ਵਿੱਚ ਹੀ ਰੱਖ...
Ludhiana News: ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀਏਯੂ) ਦੇ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ‘ਸਰਫੇਸ ਸੀਡਰ’ ਨਾਲ ਕਣਕ ਬੀਜਣ ਦੀ ਸਲਾਹ ਦਿੱਤੀ ਹੈ। ਪੀਏਯੂ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾ ਸਾੜੇ ਤੇ ਬਿਨਾ ਵਾਹੇ, ਖੇਤਾਂ ਵਿੱਚ ਹੀ ਰੱਖ ਕੇ ਘੱਟ ਖਰਚੇ ਨਾਲ ਕਣਕ ਦੀ ਬਿਜਾਈ ਕਰਨ ਲਈ ‘ਸਰਫੇਸ ਸੀਡਰ’ ਨਾਂ ਦੀ ਮਸ਼ੀਨ ਬਣਾਈ ਗਈ ਹੈ।
ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਹ ਮਸ਼ੀਨ ਕੰਬਾਈਨ ਨਾਲ ਵੱਢੇ ਝੋਨੇ ਦੇ ਖੇਤ ਵਿੱਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਤੇ ਨਾਲੋ-ਨਾਲ ਝੋਨੇ ਦੇ ਖੜ੍ਹੇ ਕਰਚੇ (4 ਤੋਂ 5 ਇੰਚ ਉੱਚਾ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ। ਇਸ ਤਰ੍ਹਾਂ ਕੱਟਿਆ ਹੋਇਆ ਪਰਾਲ ਬੀਜ ਨੂੰ ਢਕ ਲੈਂਦਾ ਹੈ ਜੋ ਕਿ ਬਾਅਦ ਵਿੱਚ ਮਲਚ ਦਾ ਕੰਮ ਕਰਦਾ ਹੈ ਜਿਸ ਨਾਲ ਨਦੀਨ ਘੱਟ ਹੁੰਦੇ ਹਨ ਤੇ ਜ਼ਮੀਨ ਦਾ ਤਾਪਮਾਨ ਵੀ ਅਨੁਕੂਲ ਬਣਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਇਸ ਢੰਗ ਨਾਲ ਤਕਰੀਬਨ ਹਫਤੇ ਬਾਅਦ ਕਣਕ ਦਾ ਜੰਮ ਪਰਾਲੀ ਵਿੱਚੋਂ ਬਾਹਰ ਦਿਸਣਾ ਸ਼ੁਰੂ ਹੋ ਜਾਂਦਾ ਹੈ। ਇਸ ਮਸ਼ੀਨ ਨਾਲ ਕਣਕ ਦੀ ਬਿਜਾਈ ਦਾ 700 ਤੋਂ 800 ਰੁਪਏ ਇੱਕ ਏਕੜ ਦਾ ਖਰਚ ਆਉਂਦਾ ਹੈ। ਫਾਰਮ ਮਸ਼ੀਨਰੀ ਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਡਾ. ਮਹੇਸ਼ ਕੁਮਾਰ ਨਾਰੰਗ ਨੇ ਕਿਹਾ ਕਿ ਮਸ਼ੀਨ ਦੀ ਸਹੀ ਤੇ ਸੁੱਚਜੀ ਵਰਤੋਂ ਲਈ ਬਿਜਾਈ ਅਕਤੂਬਰ ਦੇ ਅਖਰੀਲੇ ਹਫਤੇ ਤੋਂ ਅੱਧ ਨਵੰਬਰ ਤੱਕ ਕਰੋ। ਕਲਰਾਠੀਆਂ ਅਤੇ ਪਾਣੀ ਦੇ ਘੱਟ ਨਿਕਾਸ ਵਾਲੀਆਂ ਜ਼ਮੀਨਾਂ ਵਿੱਚ ਇਸ ਤਕਨੀਕ ਨੂੰ ਨਾ ਵਰਤੋ।
ਉਨ੍ਹਾਂ ਕਿਹਾ ਕਿ ਖੇਤ ਦੇ ਕਿਆਰਿਆਂ ਦਾ ਆਕਾਰ ਛੋਟਾ ਰੱਖੋ। ਬੀਜ ਦੀ ਮਾਤਰਾ 45 ਕਿਲੋ ਤੇ ਡੀਏਪੀ 65 ਕਿਲੋ ਪ੍ਰਤੀ ਏਕੜ ਪਾਓ। ਬਿਜਾਈ ਤੋਂ ਪਹਿਲਾਂ ਕਣਕ ਦੇ ਬੀਜ ਨੂੰ ਸਿਫਾਰਸ਼ ਕੀਤੇ ਗਏ ਕੀਟਨਾਸ਼ਕਾਂ ਅਤੇ ਉੱਲੀਨਾਸ਼ਕਾਂ ਨਾਲ ਸੋਧਣਾ ਜ਼ਰੂਰੀ ਹੈ। ਕਣਕ ਦੀ ਬਿਜਾਈ ਤੋਂ ਬਾਅਦ ਬੀਜ ਦੇ ਜੰਮਣ ਲਈ ਖੇਤ ਨੂੰ ਹਲਕਾ ਪਾਣੀ ਲਾਇਆ ਜਾਵੇ।
ਇਹ ਵੀ ਪੜ੍ਹੋ: Elon Musk: SEC ਨੇ Elon Musk ਖਿਲਾਫ਼ ਦਰਜ਼ ਕੀਤਾ ਮੁਕੱਦਮਾ, ਜਾਣੋ ਕੀ ਹੈ ਮਾਮਲਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।