Ludhiana West bypoll: ਵਿਧਾਨ ਸਭਾ ਹਲਕਾ ਲੁਧਿਆਣਾ ਵੈਸਟ ਦੇ ਜ਼ਿਮਨੀ ਚੋਣ ਲਈ ਵੀਰਵਾਰ ਨੂੰ ਵੋਟਿੰਗ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਵੋਟਾਂ ਦੀ ਗਿਣਤੀ ਸਵੇਰੇ 7 ਵਜੇ ਸ਼ੁਰ ਹੋਈ ਅਤੇ ਇਹ ਸ਼ਾਮ 6 ਵਜੇ ਤੱਕ ਚੱਲੇਗੀ। ਲਗਭਗ 1.75 ਲੱਖ ਵੋਟਰ 14 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਚੋਣ ਨਤੀਜੇ 23 ਜੂਨ ਨੂੰ ਆਉਣਗੇ। ਵੋਟਿੰਗ ਨੂੰ ਲੈ ਕੇ ਲੋਕਾਂ ਦੇ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਸਵੇਰ ਤੋਂ ਹੀ ਲੋਕ ਆਪੋ-ਆਪਣੋ ਪੋਲਿੰਗ ਸਟੇਸ਼ਨ ਉੱਤੇ ਪਹੁੰਚ ਕੇ ਵੋਟ ਕਰ ਰਹੇ ਹਨ। ਉੱਧਰ ਨਾਮੀ ਆਗੂਆਂ ਵੱਲੋਂ ਵੀ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ ਗਿਆ।
ਲੁਧਿਆਣਾ ਵੈਸਟ ਸੀਟ 'ਤੇ ਹੋ ਰਹੇ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਪੂਰੇ ਪਰਿਵਾਰ ਨਾਲ ਮਿਲ ਕੇ ਵੋਟ ਪਾਈ। ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਆਪਣਾ ਵੋਟ ਪਾਇਆ। ਜਦਕਿ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਆਪਣੇ ਪੂਰੇ ਪਰਿਵਾਰ ਸਮੇਤ ਵੋਟਿੰਗ 'ਚ ਹਿੱਸਾ ਲਿਆ। ਲੁਧਿਆਣਾ ਵੈਸਟ ਵਿਧਾਨ ਸਭਾ ਉਪਚੋਣ ਵਿੱਚ ਸਵੇਰੇ 9 ਵਜੇ ਤੱਕ 8.50% ਵੋਟਿੰਗ ਦਰਜ ਕੀਤੀ ਗਈ ਹੈ।
ਵੋਟਿੰਗ ਲਈ ਸੁਰੱਖਿਆ ਦੇ ਪੱਕੇ ਇੰਤਜ਼ਾਮ
ਲੁਧਿਆਣਾ ਵੈਸਟ ਉਪਚੋਣ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਬੁੱਧਵਾਰ ਨੂੰ ਗਰਲਜ਼ ਖ਼ਾਲਸਾ ਕਾਲਜ ਤੋਂ ਪੋਲਿੰਗ ਪਾਰਟੀਆਂ ਨੂੰ ਵੋਟਿੰਗ ਸਮੱਗਰੀ ਸਹਿਤ ਪੋਲਿੰਗ ਸਟੇਸ਼ਨਾਂ ਵੱਲ ਰਵਾਨਾ ਕੀਤਾ ਗਿਆ ਸੀ। ਅੱਜ ਦੀ ਵੋਟਿੰਗ ਨਾਲ ਹੀ ਚੋਣ ਲੜ ਰਹੇ ਸਿਆਸੀ ਦਲਾਂ ਦੇ ਉਮੀਦਵਾਰਾਂ ਦਾ ਭਵਿੱਖ EVM ਵਿੱਚ ਬੰਦ ਹੋ ਜਾਵੇਗਾ।
ਇਸ ਹਲਕੇ ਵਿੱਚ ਕੁੱਲ 1,75,469 ਵੋਟਰ ਹਨ, ਜਿਨ੍ਹਾਂ ਵਿੱਚ 90088 ਪੁਰਸ਼, 85371 ਔਰਤਾਂ ਅਤੇ 10 ਟ੍ਰਾਂਸਜੈਂਡਰ ਵੋਟਰ ਸ਼ਾਮਲ ਹਨ। ਵੋਟਰਾਂ ਦੀ ਸੁਵਿਧਾ ਲਈ ਮਾਡਲ ਤੇ ਗ੍ਰੀਨ ਪੋਲਿੰਗ ਬੂਥ ਬਣਾਏ ਗਏ ਹਨ। ਦਿਵਿਆਂਗਾਂ ਅਤੇ ਮਹਿਲਾਵਾਂ ਲਈ ਵੱਖਰੇ ਪੋਲਿੰਗ ਸਟੇਸ਼ਨ ਵੀ ਬਣਾਏ ਗਏ ਹਨ। ਇੱਥ ਦੱਸ ਦਈਏ ਇਹ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦੇਹਾਂਤ ਕਾਰਨ ਖਾਲੀ ਹੋਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।