ਲੁਧਿਆਣਾ ਵਿੱਚ ਇੱਕ ਅਜਿਹੀ ਘਟਨਾ ਵਾਪਰੀ ਹੈ ਜਿਸ ਨੂੰ ਦੇਖ ਕੇ ਸਭ ਦੇ ਹੋਸ਼ ਉੱਡ ਗਏ। ਲੁਧਿਆਣਾ ਦੇ ਜਗਰਾਓਂ 'ਚ ਇੱਕ ਗਰਭਵਤੀ ਮਹਿਲਾ ਪਾਰਕ ਵਿੱਚ ਬੈਠੀ ਤੜਫਦੀ ਰਹੀ। ਅਤੇ ਇਸ ਮਹਿਲਾ ਨੇ ਪਾਰਕ ਵਿੱਚ ਹੀ ਬੱਚੇ ਨੂੰ ਜਨਮ ਦੇ ਦਿੱਤਾ। ਦਰਦ ਨਾਲ ਬੇਚੈਨ ਔਰਤ ਦੀਆਂ ਚੀਕਾਂ ਸੁਣ ਕੇ ਨਾਨਕਸਰ ਸੰਪਰਦਾ ਦੇ ਮੁਖੀ ਬਾਬਾ ਲੱਖਾ ਸਿੰਘ ਜਦੋਂ ਪਾਰਕ 'ਚ ਪਹੁੰਚੇ ਤਾਂ ਇਸ ਮਹਿਲਾ ਦੀ ਹਾਲਤ ਦੇਖੀ ਅਤੇ ਤੁਰੰਤ ਐਂਬੂਲੈਂਸ ਬੁਲਾਈ।


ਔਰਤ ਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਤੁਰੰਤ ਬੱਚੇ ਸਮੇਤ ਸਿਵਲ ਹਸਪਤਾਲ ਜਗਰਾਉਂ ਵਿਖੇ ਦਾਖਲ ਕਰਵਾਇਆ ਗਿਆ। ਹਾਲਤ 'ਚ ਸੁਧਾਰ ਨਾ ਹੁੰਦਾ ਦੇਖ ਕੇ ਡਾਕਟਰਾਂ ਨੇ ਜੱਚਾ-ਬੱਚਾ ਨੂੰ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਪਰ ਲੁਧਿਆਣਾ 'ਚ ਔਰਤ ਦੀ ਮੌਤ ਹੋ ਗਈ। ਨਵਜਾਤ ਬੱਚੇ ਦੀ ਗੱਲ ਕਰੀਏ ਤਾਂ ਬੱਚਾ ਬਿਲਕੁਲ ਸਿਹਤਮੰਦਾ ਹੈ। ਜਿਸ ਨੂੰ ਲੁਧਿਆਣਾ ਦੇ ਜੱਚਾ-ਬੱਚਾ ਹਸਪਤਾਲ ਵਿੱਚ ਰੱਖਿਆ ਗਿਆ ਹੈ। 


ਔਰਤ ਨੇ ਮਰਨ ਤੋਂ ਪਹਿਲਾਂ ਡਾਕਟਰਾਂ ਨਾਲ ਵੀ ਗੱਲ ਕੀਤੀ। ਔਰਤ ਨੇ ਆਪਣਾ ਨਾਂ ਚੰਦਾ ਦੱਸਿਆ। ਉਸਦੀ ਮਾਤਾ ਦਾ ਨਾਮ ਰੁਲੀਆ ਦੇਵੀ ਅਤੇ ਪਿਤਾ ਦਾ ਨਾਮ ਰਾਮ ਪਵਿੱਤਰ ਹੈ। ਉਹ ਕਿਹੜੇ ਹਾਲਾਤਾਂ ਵਿੱਚ ਜਗਰਾਉਂ ਪਹੁੰਚੀ, ਇਹ ਦੱਸਣ ਤੋਂ ਅਸਮਰੱਥ ਸੀ। ਮ੍ਰਿਤਕ ਚੰਦਾ ਦੇ ਰਿਸ਼ਤੇਦਾਰਾਂ ਦੀ ਉਡੀਕ ਅਤੇ ਭਾਲ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਜਗਰਾਉਂ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ।


 ਚੰਦਾ ਦੇ ਪਰਿਵਾਰਕ ਮੈਂਬਰਾਂ ਦਾ ਕੋਈ ਸੁਰਾਗ ਨਾ ਮਿਲਣ ’ਤੇ ਪੁਲੀਸ ਨਗਰ ਕੌਂਸਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਾਸ਼ ਦਾ ਸਸਕਾਰ ਕਰੇਗੀ। ਬੱਚੇ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਅਧਿਕਾਰੀਆਂ ਦੇ ਹੁਕਮਾਂ 'ਤੇ ਉਸ ਨੂੰ ਬਾਲ ਸੰਭਾਲ ਘਰ ਭੇਜਿਆ ਜਾਵੇਗਾ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial