Punjab Politics: ਪਹਿਲਾਂ ਹਰਸਿਮਰਤ ਬਾਦਲ ਦੇ ਡਰੋਂ ਬਠਿੰਡਾ ਛੱਡਿਆ ਤੇ ਹੁਣ ਆਪਣੀ ਘਰਵਾਲੀ ਨੂੰ...., ਅਕਾਲੀ ਲੀਡਰ ਨੇ ਘੇਰਿਆ ਵੜਿੰਗ
ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਿਹਾ ਕਿ ਉਹ ਪਰਿਵਾਰਵਾਦ ਦੀ ਰਾਜਨੀਤੀ ਖ਼ਿਲਾਫ਼ ਆਪਣੇ ਬਿਆਨਾਂ ’ਤੇ ਕਾਇਮ ਰਹਿੰਦਿਆਂ ਦਲੇਰੀ ਵਿਖਾਉਣ ਤੇ ਆਪਣੇ ਆਕਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਬਰਟ ਵਾਡਰਾ ਨੂੰ ਪਰਿਵਾਰਵਾਦ ਦੀ ਰਾਜਨੀਤੀ ਨਾ ਕਰਨ ਦੀ ਸਲਾਹ ਦੇਣ।
Punjab News: ਸੀਨੀਅਰ ਅਕਾਲੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਿਹਾ ਕਿ ਉਹ ਪਰਿਵਾਰਵਾਦ ਦੀ ਰਾਜਨੀਤੀ ਖ਼ਿਲਾਫ਼ ਆਪਣੇ ਬਿਆਨਾਂ ’ਤੇ ਕਾਇਮ ਰਹਿੰਦਿਆਂ ਦਲੇਰੀ ਵਿਖਾਉਣ ਤੇ ਆਪਣੇ ਆਕਾਵਾਂ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਤੇ ਰਾਬਰਟ ਵਾਡਰਾ ਨੂੰ ਪਰਿਵਾਰਵਾਦ ਦੀ ਰਾਜਨੀਤੀ ਨਾ ਕਰਨ ਦੀ ਸਲਾਹ ਦੇਣ। ਗਰੇਵਾਲ, ਕਾਂਗਰਸ ਦੇ ਆਗੂ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ ਕੀਤੀ ਬਿਆਨਬਾਜ਼ੀ ’ਤੇ ਪ੍ਰਤੀਕਰਮ ਦੇ ਰਹੇ ਸਨ।
ਗਰੇਵਾਲ ਨੇ ਕਿਹਾ ਕਿ ਰਾਜਾ ਵੜਿੰਗ ਜੋ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਦੇ ਡਰੋਂ ਬਠਿੰਡਾ ਤੋਂ ਭੱਜ ਗਏ। ਉਨ੍ਹਾਂ ਨੇ ਰਾਜਾ ਵੜਿੰਗ ਨੂੰ ਸਲਾਹ ਦਿੱਤੀ ਕਿ ਜੇ ਉਹ ਸੱਚਮੁੱਚ ਚਾਹੁੰਦੇ ਹਨ ਕਿ ਪਰਿਵਾਰਵਾਦ ਦੀ ਰਾਜਨੀਤੀ ਕਰਨਾ ਚਾਹੁੰਦੇ ਤਾਂ ਫਿਰ ਉਹ ਆਪਣੀ ਪਤਨੀ ਨੂੰ ਵੀ ਬਠਿੰਡਾ ਵਿੱਚ ਰਾਜਨੀਤੀ ਤੋਂ ਦੂਰ ਰੱਖਣ ਤੇ ਕਿਹਾ ਕਿ ਕਿਸੇ ਵੀ ਰਾਜਨੀਤੀਵਾਨ ਦੇ ਪਰਿਵਾਰਕ ਜੀਆਂ ਨੂੰ ਸਿਰਫ ਮੈਰਿਟ ਦੇ ਆਧਾਰ ’ਤੇ ਰਾਜਨੀਤੀ ਵਿਚ ਆਉਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਵੜਿੰਗ ਨੂੰ ਪਹਿਲਾਂ ਵੀ ਆਪਣੇ ਘਰੇਲੂ ਇਲਾਕੇ ਵਿਚ ਮਾਰ ਦਾ ਸਾਹਮਣਾ ਕਰਨਾ ਪਿਆ ਹੈ ਜਦੋਂ ਉਹਨਾਂ ਬਠਿੰਡਾ ਤੋਂ ਭੱਜ ਜਾਣ ਵਿਚ ਭਲਾਈ ਸਮਝੀ। ਉਨ੍ਹਾਂ ਕਿਹਾ ਕਿ ਵੜਿੰਗ ਹੁਣ ਮੈਂਬਰ ਪਾਰਲੀਮੈਂਟ ਹਨ ਤੇ ਉਹਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਕਰਦਿਆਂ ਗਾਂਧੀ ਪਰਿਵਾਰ ਨੂੰ ਆਖਣਾ ਚਾਹੀਦਾ ਹੈ ਕਿ ਉਹ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਲਈ ਮੁਆਫੀ ਮੰਗੇ। ਉਹਨਾਂ ਨਾਲ ਹੀ ਕਿਹਾ ਕਿ ਵੜਿੰਗ ਤੇ ਉਹਨਾਂ ਦੇ ਸਾਬਕਾ ਸਾਥੀ ਰਵਨੀਤ ਬਿੱਟੂ ਹੁਣ ਆਪਣੇ ਮਾੜੇ ਕਾਰਨਾਮਿਆਂ ਲਈ ਇਕ ਦੂਜੇ ਖਿਲਾਫ ਜ਼ਹਿਰ ਉਗਲ ਰਹੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :