Ludhiana News: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਅੱਜ ਸਵੇਰੇ ਉਸ ਵੇਲੇ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਇਕ ਬੇਲਟੇਕ ਨਾਂ ਦੀ ਫੈਕਟਰੀ ਵਿੱਚ ਕਾਰਬਨ ਡਾਈਆਕਸਾਈਡ ਗੈਸ ਲੀਕ ਹੋ ਗਈ। ਗੈਸ ਲੀਕ ਹੋਣ ਦਾ ਕਾਰਨ ਫੈਕਟਰੀ ਦੇ ਵਰਕਰਾਂ ਵੱਲੋਂ ਸੇਫਟੀ ਪਿਨ ਖਰਾਬ ਹੋਣਾ ਦੱਸਿਆ ਜਾ ਰਿਹਾ ਹੈ।
ਇਸ ਕਰਕੇ ਅਚਾਨਕ ਗੈਸ ਲੀਕ ਹੋਣ ਲੱਗ ਗਈ ਤੇ ਫੈਕਟਰੀ ਦੇ ਵਰਕਰ ਇਸ ਉੱਪਰ ਕਾਬੂ ਨਹੀਂ ਪਾ ਸਕੇ। ਇਸ ਕਰਕੇ ਸਾਰੇ ਵਰਕਰ ਬਾਹਰ ਵੱਲ ਭੱਜ ਗਏ। ਇਸ ਤੋਂ ਬਾਅਦ ਮੌਕੇ ਤੇ ਫਾਇਰ ਬ੍ਰਿਗੇਡ ਤੇ ਐਂਬੂਲੈਂਸ ਪਹੁੰਚੀ। ਫਾਇਰਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ਤੇ ਆ ਕੇ ਹਾਲਾਤ ਤੇ ਕਾਬੂ ਪਾਇਆ।
ਮੌਕੇ ਤੇ ਸੀਨੀਅਰ ਅਫ਼ਸਰ ਵੀ ਪੁੱਜੇ ਤੇ ਹਾਲਾਤ ਦਾ ਜਾਇਜ਼ਾ ਲਿਆ। ਸੁੱਖ ਦੀ ਗੱਲ ਇਹ ਰਹੀ ਕਿ ਇਸ ਨਾਲ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਇਆ। ਗੈਸ ਲੀਕ ਹੁੰਦੇ ਸਾਰ ਹੀ ਸਾਰੇ ਮਜ਼ਦੂਰ ਬਾਹਰ ਆ ਗਏ। ਮੌਕੇ ਤੇ ਮਜ਼ਦੂਰਾਂ ਤੇ ਵਰਕਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ