ਲੁਧਿਆਣਾ ਵਿੱਚ ਨਗਰ ਨਿਗਮ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਇਮਾਰਤਾਂ ਦੇ ਮਾਲਕਾਂ ਵੱਲੋਂ ਨਗਰ ਨਿਗਮ ਦੇ ਕੋਲ ਚੇਂਜ ਆਫ ਲੈਂਡ ਯੂਜ਼ (CLU) ਦੀ ਫੀਸ ਜਮ੍ਹਾਂ ਨਾ ਕਰਵਾਉਣ ਕਾਰਨ ਨਗਰ ਨਿਗਮ ਨੇ ਵੀਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪੰਜ ਇਮਾਰਤਾਂ ਨੂੰ ਸੀਲ ਕਰ ਦਿੱਤਾ। ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ, ਡੁੱਗਰੀ ਇਲਾਕੇ ਵਿੱਚ ਦੋ ਇਮਾਰਤਾਂ ਨੂੰ ਸੀਲ ਕੀਤਾ ਗਿਆ ਹੈ ਜਦਕਿ ਮਲਹਾਰ ਰੋਡ 'ਤੇ ਵੀ ਦੋ ਇਮਾਰਤਾਂ 'ਤੇ ਤਾਲੇ ਲਗਾ ਦਿੱਤੇ ਗਏ। ਇਸ ਤੋਂ ਇਲਾਵਾ, ਘੁਮਾਰ ਮੰਡੀ ਇਲਾਕੇ ਵਿੱਚ ਇੱਕ ਹੋਰ ਇਮਾਰਤ ਨੂੰ ਵੀ ਨਗਰ ਨਿਗਮ ਨੇ ਕਾਰਵਾਈ ਕਰਦੇ ਹੋਏ ਸੀਲ ਕੀਤਾ। ਇਸ ਕਾਰਵਾਈ ਤੋਂ ਬਾਅਦ ਇਲਾਕਿਆਂ ਵਿੱਚ ਲੋਕਾਂ ਵਿਚਾਲੇ ਚਰਚਾ ਦਾ ਵਿਸ਼ਾ ਬਣ ਗਿਆ ਹੈ ਅਤੇ ਕਈ ਲੋਕਾਂ ਵਿੱਚ ਹਲਚਲ ਵੀ ਦੇਖਣ ਨੂੰ ਮਿਲੀ।
ਮਾਲਕਾਂ ਨੂੰ ਪਹਿਲਾਂ ਭੇਜੇ ਜਾ ਚੁੱਕੇ ਸੀ ਨੋਟਿਸ
ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਹੁਕਮਾਂ 'ਤੇ ਕੰਮ ਕਰਦੇ ਹੋਏ, ਨਗਰ ਨਿਗਮ ਜ਼ੋਨ-ਡੀ ਦੀ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਵੱਲੋਂ ਇਹ ਕਾਰਵਾਈ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤਾਂ ਦੇ ਮਾਲਕਾਂ ਨੂੰ ਪਹਿਲਾਂ ਨੋਟਿਸ ਭੇਜੇ ਗਏ ਸਨ, ਪਰ ਉਹ ਬਕਾਇਆ ਫੀਸ ਜਮ੍ਹਾਂ ਕਰਵਾਉਣ ਵਿੱਚ ਅਸਫਲ ਰਹੇ। ਇਸ ਤੋਂ ਬਾਅਦ ਵੀਰਵਾਰ ਯਾਨੀਕਿ 4 ਸਤੰਬਰ ਨੂੰ ਇਮਾਰਤਾਂ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਗੈਰ-ਕਾਨੂੰਨੀ ਨਿਰਮਾਣਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।