Ludhiana News: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲੇ ਜਾਰੀ ਹਨ। ਇਸ ਦੌਰਾਨ, ਇੱਕ ਵਾਰ ਫਿਰ ਪੰਜਾਬ ਸਰਕਾਰ ਦੇ ਹੁਕਮਾਂ 'ਤੇ, 5 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ। ਇਨ੍ਹਾਂ ਵਿੱਚ 4 ਆਈਏਐਸ ਅਤੇ 1 ਪੀਸੀਐਸ ਅਧਿਕਾਰੀ ਸ਼ਾਮਲ ਹਨ।


ਜਾਰੀ ਕੀਤੀ ਗਈ ਸੂਚੀ ਅਨੁਸਾਰ, ਨਵੇਂ ਕਮਿਸ਼ਨਰ ਦੀ ਥਾਂ 'ਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੂੰ ਲੁਧਿਆਣਾ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਰਜੀਤ ਵਾਲੀਆ ਨੂੰ ਰੂਪਨਗਰ ਵਿੱਚ ਨਵਾਂ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।



Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਬਦਲੇ ਗਏ; ਇੱਥੇ ਵੇਖੋ ਲਿਸਟ...


ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਲੁਧਿਆਣਾ ਜ਼ਿਲ੍ਹੇ ਦੇ ਖੰਨਾ ਐਸਐਸਪੀ ਡਾ. ਜੋਤੀ ਯਾਦਵ ਬੈਂਸ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ। ਇਸ ਫੇਰਬਦਲ ਵਿੱਚ ਸੀਆਈਏ ਸਟਾਫ ਦੇ ਇੰਚਾਰਜ ਸਮੇਤ 4 ਥਾਣਿਆਂ ਦੇ ਐਸਐਚਓ ਬਦਲ ਦਿੱਤੇ ਗਏ ਹਨ। ਸਿਟੀ ਪੁਲਿਸ ਸਟੇਸ਼ਨ 2 ਦੇ ਐਸਐਚਓ, ਇੰਸਪੈਕਟਰ ਹਰਦੀਪ ਸਿੰਘ ਨੂੰ ਸੀਆਈਏ ਸਟਾਫ ਦਾ ਨਵਾਂ ਇੰਚਾਰਜ ਬਣਾਇਆ ਗਿਆ ਹੈ। ਉਨ੍ਹਾਂ ਦੀ ਥਾਂ 'ਤੇ, ਇੰਸਪੈਕਟਰ ਜਗਜੀਵਨ ਰਾਮ, ਜੋ ਕਿ ਐਂਟੀ ਨਾਰਕੋਟਿਕਸ ਇੰਚਾਰਜ ਸਨ, ਨੂੰ ਸਿਟੀ ਪੁਲਿਸ ਸਟੇਸ਼ਨ 2 ਦਾ ਐਸਐਚਓ ਨਿਯੁਕਤ ਕੀਤੇ ਗਏ। 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇਕਰ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



Read More: Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਕਰਮਚਾਰੀਆਂ ਦੀ ਤਨਖਾਹ 'ਚ ਹੋਵੇਗਾ ਭਾਰੀ ਵਾਧਾ, ਜਾਣੋ ਮਿਲੇਗਾ ਕਿੰਨਾ ਲਾਭ ?


Read More: Punjab Holiday: ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ਦਾ ਐਲਾਨ, ਜਾਣੋ ਕਿਸ-ਕਿਸ ਦਿਨ ਬੰਦ ਰਹਿਣਗੇ ਸਕੂਲ ਅਤੇ ਸਰਕਾਰੀ ਅਦਾਰੇ...?