Ludhiana: ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥਾਂ ਸਮੇਤ ਨਗਦੀ ਤੇ ਹਥਿਆਰ ਬਰਾਮਦ
ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ, ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਪਹਿਲੇ ਦੌਰ 'ਚ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਕੁੱਲ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
Punjab News: ਲੁਧਿਆਣਾ ਸੀ.ਆਈ.ਏ ਟੀਮ ਨੇ ਸ਼ਿਮਲਾਪੁਰੀ 'ਚ ਨਾਕਾਬੰਦੀ ਦੌਰਾਨ ਇੱਕ ਨਸ਼ਾ ਤਸਕਰ ਨੂੰ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁੱਛਗਿੱਛ ਦੌਰਾਨ ਰੋਮੀ ਕੋਲ ਇੱਕ ਪਿਸਤੌਲ ਹੋਣ ਦਾ ਖੁਲਾਸਾ ਹੋਇਆ, ਜਿਸ ਤੋਂ ਬਾਅਦ ਪੁਲਿਸ ਨੇ 3 ਪਿਸਤੌਲ ਬਰਾਮਦ ਕੀਤੇ। ਉਸ ਦੇ ਇਕ ਸਾਥੀ ਕੋਲੋਂ ਪੁਲਿਸ ਨੇ 2 ਨਸ਼ਾ ਤਸਕਰ ਅਤੇ 7 ਲੱਖ 70 ਹਜ਼ਾਰ ਰੁਪਏ ਦੀ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਇਹ ਵੀ ਪੜ੍ਹੋ: Lok Sabha Election Survey: ਵਿਰੋਧੀ ਧਿਰਾਂ ਹੋ ਗਈਆਂ ਇਕੱਠੀਆਂ ਤਾਂ ਭਾਜਪਾ ਲਈ ਬਣ ਸਕਦੀਆਂ ਨੇ ਖ਼ਤਰਾ, ਅੰਕੜੇ ਕਰ ਰਹੇ ਨੇ ਖ਼ੁਲਾਸਾ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਵੱਡੀ ਸਫਲਤਾ ਹਾਸਿਲ ਕੀਤੀ ਹੈ, ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਪਹਿਲੇ ਦੌਰ 'ਚ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਤੋਂ ਬਾਅਦ ਕੁੱਲ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਦੱਸਿਆ ਗਿਆ ਹੈ ਕਿ 770000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ, ਜਿਸ 'ਚ ਚਾਰ ਪਿਸਤੌਲ ਬਰਾਮਦ ਕੀਤੇ ਗਏ ਹਨ, ਜਿਸ 'ਚ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਖਿਲਾਫ ਪਹਿਲਾਂ ਵੀ ਕੇਸ ਦਰਜ ਹਨ, ਜਿੱਥੇ ਰੋਮੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁਲਿਸ ਨੂੰ ਦੱਸਿਆ ਕਿ ਉਸਦੇ ਕੋਲ ਇੱਕ ਪਿਸਤੌਲ ਸੀ ਅਤੇ ਉਸਦਾ ਇੱਕ ਸਾਥੀ ਮੋਗਾ ਵਿੱਚ ਹੈ, ਜਿਸ ਪਾਸੋਂ ਕੁੱਲ 4 ਪਿਸਤੌਲ ਬਰਾਮਦ ਹੋਏ ਹਨ
ਇਸ ਪੂਰੇ ਮਾਮਲੇ ਬਾਰੇ ਉਨ੍ਹਾਂ ਦੱਸਿਆ ਕਿ ਇਹਨਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ|
ਇਹ ਵੀ ਪੜ੍ਹੋ: Ludhian News: ਪੁਲਿਸ ਦਾ ਨਵਾਂ ਖ਼ੁਲਾਸਾ, ਪੰਜਾਬ ਪੁਲਿਸ ਤੇ ਗੈਂਗਸਟਰ ਮੁਕਾਬਲੇ ਵਿੱਚ ਗੈਂਗਸਟਰ ਅਰਸ਼ ਡੱਲਾ...
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।