Shiromni Akali Dal: ਪੰਜਾਬ ਦੀਆਂ ਲੋਕ ਸਭਾ ਚੋਣਾਂ ਵਿੱਚ ਵੱਡੀ ਹਾਰ ਝੱਲਣ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ। ਪਾਰਟੀ ਦਾ ਅੰਦਰੂਨੀ ਕਲੇਸ਼ ਹੁਣ ਸਾਹਮਣੇ ਆਉਣ ਲੱਗਾ ਹੈ। ਲੁਧਿਆਣਾ ਦੇ ਦਾਖਾ ਹਲਕੇ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅਕਾਲੀ ਦਲ ਦੀ ਹਾਰ ਤੋਂ ਬਾਅਦ ਅੱਜ ਸੋਸ਼ਲ ਮੀਡੀਆ ਫੇਸਬੁੱਕ ਰਾਹੀਂ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੁਖਬੀਰ ਬਾਦਲ 'ਤੇ ਵੀ ਨਿਸ਼ਾਨਾ ਸਾਧਿਆ ਹੈ।


ਮਨਪ੍ਰੀਤ ਇਆਲੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ  ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ,  ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ਤੇ ਸਿਧਾਂਤਕ ਗਿਰਾਵਟ ਆਈ ਹੈ। 




ਪਾਰਟੀ ਪਹਿਲਾ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ। ਕਿਸਾਨੀ ਅਤੇ ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।


ਮਨਪ੍ਰੀਤ ਇਆਲੀ ਦਾ ਸਿਆਸੀ ਸਫ਼ਰ


ਮਨਪ੍ਰੀਤ ਇਆਲੀ ਪਹਿਲੀ ਵਾਰ 2012 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹੇ। 2014 ਵਿੱਚ, ਇਆਲੀ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਐਮਪੀ ਦੀ ਚੋਣ ਲੜੀ, ਪਰ ਰਵਨੀਤ ਸਿੰਘ ਬਿੱਟੂ ਤੋਂ ਤੀਜੇ ਸਥਾਨ 'ਤੇ ਹਾਰ ਗਏ। ਇਆਲੀ ਨੇ 2007 ਤੋਂ 2013 ਤੱਕ ਲੁਧਿਆਣਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਵਜੋਂ ਸੇਵਾ ਨਿਭਾਈ । 2017 ਵਿੱਚ ਇਆਲੀ ਐਚ.ਐਸ. ਫੁਲਕਾ ਤੋਂ 4,169 ਵੋਟਾਂ ਨਾਲ ਹਾਰ ਗਏ ਤੇ ਉਸ ਤੋਂ ਬਾਅਦ ਹੋਈ ਉਪ ਚੋਣ ਤੋਂ ਬਾਅਦ ਇਆਲੀ ਨੇ ਸੰਦੀਪ ਸੰਧੂ ਨੂੰ ਹਰਾ ਕੇ ਸੀਟ ਮੁੜ ਹਾਸਲ ਕੀਤੀ। ਇਆਲੀ 2022 ਵਿੱਚ ਤੀਜੀ ਵਾਰ ਦਾਖਾ ਵਿਧਾਨ ਸਭਾ ਹਲਕੇ ਤੋਂ ਜਿੱਤੇ ਸਨ। 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।