Ludhiana Fire News: ਲੁਧਿਆਣਾ ਦੇ ਭੀੜ-ਭੜੱਕੇ ਵਾਲੇ ਫੀਲਡਗੰਜ ਇਲਾਕੇ ਵਿੱਚ ਪਟਾਕਿਆਂ ਦੇ ਇੱਕ ਗੋਦਾਮ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਤੋਂ ਬਾਅਦ ਪਟਾਕਿਆਂ ਦੇ ਧਮਾਕੇ ਹੋਣ ਲੱਗੇ ਅਤੇ ਪੂਰੇ ਇਲਾਕੇ ਵਿੱਚ ਧੂੰਏਂ ਦੇ ਗੁਬਾਰ ਫੈਲ ਗਏ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ।

Continues below advertisement

ਮਿਲੀ ਜਾਣਕਾਰੀ ਮੁਤਾਬਕ ਗੋਦਾਮ ਵਿੱਚ ਵੱਡੀ ਮਾਤਰਾ ਵਿੱਚ ਪਟਾਕੇ ਰੱਖੇ ਹੋਏ ਸਨ। ਅੱਗ ਲੱਗਣ ਤੋਂ ਕੁਝ ਹੀ ਸਮੇਂ ਬਾਅਦ ਅੱਗ ਦੀਆਂ ਉੱਚੀਆਂ ਲਪਟਾਂ ਉੱਠਣ ਲੱਗੀਆਂ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੂਰੇ ਇਲਾਕੇ ਨੂੰ ਘੇਰ ਲਿਆ।

ਕੰਧ ਡਿੱਗਣ ਕਾਰਨ ਨੌਜਵਾਨ ਦੀ ਮੌਤ

Continues below advertisement

ਪੁਲਿਸ ਮੁਤਾਬਕ ਇਮਾਰਤ ਦੀ ਦੂਜੀ ਮੰਜ਼ਿਲ 'ਤੇ ਰਸੋਈ ਦੇ ਨਾਲ ਬਣੇ ਕਮਰੇ ਵਿੱਚ ਪਟਾਕਿਆਂ ਦਾ ਸਟਾਕ ਰੱਖਿਆ ਗਿਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਗੋਲਡੀ ਸੱਬਰਵਾਲ ਦਾ ਭਤੀਜਾ ਸਾਹਿਲ ਸੱਬਰਵਾਲ ਵੀ ਉੱਥੇ ਮੌਜੂਦ ਸੀ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਤੋਂ ਬਾਅਦ ਸਾਹਿਲ ਗੋਦਾਮ ਦੇ ਅੰਦਰ ਹੀ ਇੱਕ ਪਾਸੇ ਖੜ੍ਹਾ ਹੋ ਗਿਆ ਸੀ। ਇਸੇ ਦੌਰਾਨ ਅਚਾਨਕ ਕੰਧ ਡਿੱਗ ਗਈ, ਜਿਸ ਹੇਠਾਂ ਦੱਬਣ ਕਾਰਨ ਉਸ ਦੀ ਮੌਤ ਹੋ ਗਈ।

ਪੁੱਤ ਦੀ ਖ਼ਬਰ ਸੁਣ ਕੇ ਮੌਕੇ 'ਤੇ ਪਹੁੰਚਿਆ ਪਿਤਾ

ਸਾਹਿਲ ਦੇ ਪਿਤਾ ਨੇ ਦੱਸਿਆ ਕਿ ਉਹ ਘੁਮਾਰ ਮੰਡੀ ਵਿੱਚ ਕੰਮ ਕਰਦੇ ਹਨ। ਜਿਵੇਂ ਹੀ ਉਨ੍ਹਾਂ ਨੂੰ ਅੱਗ ਲੱਗਣ ਦੀ ਜਾਣਕਾਰੀ ਮਿਲੀ, ਉਹ ਤੁਰੰਤ ਮੌਕੇ 'ਤੇ ਪਹੁੰਚੇ। ਉੱਥੇ ਪਹੁੰਚ ਕੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਪੁੱਤਰ ਨਾਲ ਹਾਦਸਾ ਵਾਪਰ ਗਿਆ ਹੈ।

ਰਿਹਾਇਸ਼ੀ ਇਲਾਕੇ ਵਿੱਚ ਪਟਾਕੇ ਰੱਖਣ 'ਤੇ ਉੱਠੇ ਸਵਾਲ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਿਹਾਇਸ਼ੀ ਇਲਾਕੇ ਵਿੱਚ ਕਥਿਤ ਤੌਰ 'ਤੇ ਗੈਰ-ਕਾਨੂੰਨੀ ਢੰਗ ਨਾਲ ਪਟਾਕਿਆਂ ਦਾ ਸਟਾਕ ਰੱਖਿਆ ਗਿਆ ਸੀ। ਪੁਲਿਸ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਅਤੇ ਗੋਦਾਮ ਵਿੱਚ ਪਟਾਕੇ ਰੱਖਣ ਦੀ ਇਜਾਜ਼ਤ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।