Punjab News: ਲੁਧਿਆਣਾ ਤੋਂ ਵੱਡੀ ਖਬਰ ਨਿਕਲ ਕੇ ਆ ਰਹੀ ਹੈ। ਜੀ ਹਾਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਤਾਜਪੁਰ ਰੋਡ 'ਤੇ ਸਥਿਤ ਕਰੀਬ ਇੱਕ ਕਿਲੋਮੀਟਰ ਦੇ ਖੇਤਰ ਵਿੱਚ ਫੈਲੇ ਕੂੜੇ ਦੇ ਡੰਪ ਨੂੰ ਭਿਆਨਕ ਅੱਗ ਲੱਗ ਗਈ ਹੈ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਉੱਤੇ ਪਹੁੰਚ ਗਈਆਂ ਅਤੇ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਅੱਗ ਬਹੁਤ ਹੀ ਭਿਆਨਕ ਲੱਗੀ ਹੋਈ ਹੈ।
ਧੂੰਏ ਕਰਕੇ ਲੋਕਾਂ ਨੂੰ ਸਾਹ ਲੈਣ ਚ ਆ ਰਹੀ ਦਿੱਕਤ
ਫਾਇਰ ਕਰਮੀ ਜਗਦੀਪ ਸਿੰਘ ਨੇ ਦੱਸਿਆ ਕਿ ਕੂੜੇ ਵਿੱਚੋਂ ਲੋਹਾ ਚੁੱਕਣ ਵਾਲੇ ਮਜ਼ਦੂਰਾਂ ਨੇ ਇਸ ਨੂੰ ਅੱਗ ਲਗਾ ਦਿੱਤੀ ਤਾਂ ਜੋ ਉਹ ਆਸਾਨੀ ਨਾਲ ਲੋਹਾ ਇਕੱਠਾ ਕਰ ਸਕਣ, ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਪਰ ਆਸ-ਪਾਸ ਦੇ ਲੋਕਾਂ ਨੂੰ ਧੂੰਆਂ ਹੋਣ ਕਰਕੇ ਸਾਹ ਲੈਣ ਵਿੱਚ ਜ਼ਰੂਰ ਮੁਸ਼ਕਲ ਆ ਰਹੀ ਹੈ।
ਦੱਸ ਦੇਈਏ ਕਿ ਇਸ ਕੂੜੇ ਦੇ ਡੰਪ ਨੂੰ ਅਕਸਰ ਅੱਗ ਲੱਗ ਜਾਂਦੀ ਹੈ। ਗਰਮੀਆਂ 'ਚ ਪਹਿਲਾਂ ਮੀਥੇਨ ਗੈਸ ਲੀਕ ਹੋਣ ਕਾਰਨ ਅੱਗ ਲੱਗ ਜਾਂਦੀ ਸੀ ਪਰ ਇਸ ਵਾਰ ਫਾਇਰ ਕਰਮੀਆਂ ਅਨੁਸਾਰ ਅੱਗ ਲੇਬਰ ਵੱਲੋਂ ਲਗਾਈ ਗਈ ਜਾਪਦੀ ਹੈ।
ਪ੍ਰਦੂਸ਼ਣ ਦਾ ਪੱਧਰ ਵੀ ਵੱਧਦਾ ਨਜ਼ਰ ਆ ਰਿਹਾ
ਇਨ੍ਹੀਂ ਦਿਨੀਂ ਜਿੱਥੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਨਾਲ ਹੋਣ ਵਾਲੇ ਪ੍ਰਦੂਸ਼ਣ ਨਾਲ ਇੱਥੋਂ ਦੇ ਲੋਕ ਜੂਝ ਰਹੇ ਹਨ, ਉੱਥੇ ਹੀ ਕੂੜੇ ਦੇ ਢੇਰਾਂ ਨੂੰ ਅੱਗ ਲੱਗਣ ਕਾਰਨ ਫੈਲੇ ਧੂੰਏਂ ਕਾਰਨ ਪ੍ਰਦੂਸ਼ਣ ਦਾ ਪੱਧਰ ਵੀ ਵੱਧਦਾ ਨਜ਼ਰ ਆ ਰਿਹਾ ਹੈ, ਇਹ ਮਾਮਲਾ ਇੱਥੇ ਹੀ ਖਤਮ ਨਹੀਂ ਹੁੰਦਾ ਸਗੋਂ ਪ੍ਰਦੂਸ਼ਣ ਦੀ ਸਮੱਸਿਆ ਵੱਧਦੀ ਜਾ ਰਹੀ ਹੈ। ਦੀਵਾਲੀ ਦੇ ਤਿਉਹਾਰ ਦੌਰਾਨ ਇਹ ਪੱਧਰ ਆਪਣੇ ਸਿਖਰ 'ਤੇ ਰਹੇਗਾ, ਜਿਸ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।