Punjab News: ਲੁਧਿਆਣਾ ਦੀ ਧਾਗਾ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸਵਾਹ
Ludhiana Fire: ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ। 25 ਤੋਂ 30 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫੈਕਟਰੀ ਮਾਲਕ ਅਨੁਸਾਰ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਉਸ ਦਾ ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ ਹੋ ਗਿਆ।

Punjab News: ਲੁਧਿਆਣਾ (Ludhiana) ਦੀ ਇੱਕ ਧਾਗੇ ਦੀ ਫੈਕਟਰੀ ਵਿੱਚ ਮੰਗਲਵਾਰ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 13 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।
ਜ਼ਿਕਰ ਕਰ ਦਈਏ ਕਿ ਲੁਧਿਆਣਾ ਦੇ ਤਾਜਪੁਰ ਰੋਡ 'ਤੇ ਬਾਲਾ ਜੀ ਪੁਲੀ ਨੇੜੇ ਧਾਗੇ ਦੀ ਫੈਕਟਰੀ 'ਚ ਅਚਾਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 25 ਤੋਂ 30 ਗੱਡੀਆਂ ਪਹੁੰਚੀਆਂ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ।
ਲੱਖਾਂ ਰੁਪਏ ਦਾ ਧਾਗਾ ਸੜ ਕੇ ਹੋਇਆ ਸੁਆਹ
ਅੱਗ ਬੁਝਾਊ ਦਸਤੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਜਾਪਦਾ ਹੈ। ਸਾਡੀਆਂ 25 ਤੋਂ 30 ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫੈਕਟਰੀ ਮਾਲਕ ਅਨੁਸਾਰ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਉਸ ਦਾ ਲੱਖਾਂ ਰੁਪਏ ਦਾ ਧਾਗਾ ਸੜ ਕੇ ਸੁਆਹ ਹੋ ਗਿਆ।






















