Punjab Politics: ਖਹਿਰਾ ਦਾ ਬਿਆਨ ਡੋਬੂ ਕਾਂਗਰਸ ? ਪ੍ਰਵਾਸੀਆਂ ਦਾ ਲੁਧਿਆਣਾ ‘ਚ ਜ਼ਬਰਦਸਤ ਵਿਰੋਧ, ਰਾਜਾ ਵੜਿੰਗ ਦਾ ਹੋਇਆ ਔਖਾ !
ਲੁਧਿਆਣਾ ਇੱਕ ਸਨਅਤੀ ਕੇਂਦਰ ਹੈ ਅਤੇ ਇੱਥੋਂ ਦੀ ਸਨਅਤ ਪਰਵਾਸੀ ਮਜ਼ਦੂਰਾਂ ’ਤੇ ਨਿਰਭਰ ਹੈ ਪਰ ਅਜਿਹੇ ਆਗੂ ਪਾਰਟੀ ਦੇ ਅਕਸ ਨੂੰ ਖ਼ਰਾਬ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣਾ ਚਾਹੀਦਾ ਹੈ।
Punjab politics: ਲੁਧਿਆਣਾ ਵਿੱਚ ਪ੍ਰਵਾਸੀ ਮਜ਼ਦੂਰਾਂ ਨੇ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਪ੍ਰਵਾਸੀ ਮਜ਼ਦੂਰਾਂ ਵਿਰੁੱਧ ਦਿੱਤੇ ਬਿਆਨ ਲਈ ਤੁਰੰਤ ਮੁਆਫੀ ਮੰਗਣ ਲਈ ਕਿਹਾ। ਦੱਸ ਦਈਏ ਕਿ ਹਾਲ ਹੀ 'ਚ ਸੰਗਰੂਰ 'ਚ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਵੱਲੋਂ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਕੀਤੀ ਗਈ ਟਿੱਪਣੀ ਤੋਂ ਬਾਅਦ ਲੁਧਿਆਣਾ ਦੇ ਪ੍ਰਵਾਸੀ ਮਜ਼ਦੂਰ ਗੁੱਸੇ 'ਚ ਆ ਗਏ ਤੇ ਉਨ੍ਹਾਂ ਨੇ ਲੁਧਿਆਣਾ ਤੋਂ ਕਾਂਗਰਸ ਉਮੀਦਵਾਰ ਅਤੇ ਪਾਰਟੀ ਪ੍ਰਧਾਨ ਰਾਜਾ ਵੜਿੰਗ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਪ੍ਰਵਾਸੀ ਮਜ਼ਦੂਰ ਸੰਘ ਦੇ ਆਗੂ ਸੋਨੂੰ ਤਿਵਾੜੀ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਪ੍ਰਵਾਸੀ ਮਜ਼ਦੂਰਾਂ ਵਿਰੁੱਧ ਗ਼ਲਤ ਟਿੱਪਣੀਆਂ ਕਰ ਰਹੇ ਹਨ ਕਿ ਜੇ ਸਾਡੀ ਸਰਕਾਰ ਸੱਤਾ ਵਿੱਚ ਆਈ ਤਾਂ ਉਹ ਪੰਜਾਬ ਵਿੱਚੋਂ ਪਰਵਾਸੀ ਮਜ਼ਦੂਰਾਂ ਦਾ ਸਫਾਇਆ ਕਰ ਦੇਣਗੇ ਅਤੇ ਉਨ੍ਹਾਂ ਨੂੰ ਰਹਿਣ ਨਹੀਂ ਦੇਣਗੇ, ਅਜਿਹੇ ਬਿਆਨ ਉਚਿਤ ਨਹੀਂ ਹਨ। ਲੁਧਿਆਣਾ ਇੱਕ ਸਨਅਤੀ ਕੇਂਦਰ ਹੈ ਅਤੇ ਇੱਥੋਂ ਦੀ ਸਨਅਤ ਪਰਵਾਸੀ ਮਜ਼ਦੂਰਾਂ ’ਤੇ ਨਿਰਭਰ ਹੈ ਪਰ ਅਜਿਹੇ ਆਗੂ ਪਾਰਟੀ ਦੇ ਅਕਸ ਨੂੰ ਖ਼ਰਾਬ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਪਾਰਟੀ ਪ੍ਰਧਾਨ ਹਨ ਅਤੇ ਉਨ੍ਹਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ।
ਜ਼ਿਕਰ ਕਰ ਦਈਏ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਸੀਐਮ ਚਰਨਜੀਤ ਚੰਨੀ ਵੀ ਉਦੋਂ ਵਿਵਾਦਾਂ ਵਿੱਚ ਘਿਰ ਗਏ ਸਨ ਜਦੋਂ ਉਨ੍ਹਾਂ ਨੇ ਪੰਜਾਬ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਖ਼ਿਲਾਫ਼ ਗਲਤ ਟਿੱਪਣੀਆਂ ਕੀਤੀਆਂ ਸਨ। ਹੰਗਾਮੇ ਤੋਂ ਬਾਅਦ ਚੰਨੀ ਨੂੰ ਮੁਆਫੀ ਮੰਗਣੀ ਪਈ। ਹੁਣ ਸੁਖਪਾਲ ਖਹਿਰਾ ਦੇ ਬਿਆਨ ਤੋਂ ਬਾਅਦ ਪਰਵਾਸੀ ਮਜ਼ਦੂਰ ਫਿਰ ਤੋਂ ਗੁੱਸੇ ਵਿੱਚ ਆ ਗਏ ਹਨ ਅਤੇ ਪੰਜਾਬ ਵਿੱਚ ਥਾਂ-ਥਾਂ ਕਾਂਗਰਸੀ ਉਮੀਦਵਾਰਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।