(Source: ECI/ABP News/ABP Majha)
Independence Day Program 2023: ਲੁਧਿਆਣਾ 'ਚ ਮੰਤਰੀ ਹਰਜੋਤ ਬੈਂਸ ਨੇ ਲਹਿਰਾਇਆ ਕੌਮੀ ਝੰਡਾ, ਜ਼ਿਲ੍ਹੇ ਦੇ 2 ਪੁਲਿਸ ਅਫਸਰਾਂ ਨੂੰ ਮਿਲੇਗਾ ਸੀਐਮ ਐਵਾਰਡ
Harjot Singh Bains ਨੇ ਐਸਸੀਡੀ ਕਾਲਜ ਦੀ ਗਰਾਊਂਡ ਵਿੱਚ ਤਿਰੰਗਾ ਲਹਿਰਾਇਆ। ਉਨ੍ਹਾਂ ਨਾਲ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।
Ludhiana News : ਲੁਧਿਆਣਾ 'ਚ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains ) ਨੇ ਐਸਸੀਡੀ ਕਾਲਜ ਦੀ ਗਰਾਊਂਡ ਵਿੱਚ ਤਿਰੰਗਾ ਲਹਿਰਾਇਆ। ਉਨ੍ਹਾਂ ਨਾਲ ਲੁਧਿਆਣਾ ਦੀ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ। ਮੰਤਰੀ ਬੈਂਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਗਹੀਣਾਂ ਨੂੰ ਟਰਾਈ ਸਾਈਕਲ ਵੰਡੇ ਗਏ।
ਵਿਦਿਆਰਥੀ ਨੇ ਦੇਸ਼ ਦਾ ਉੱਜਵਲ ਭਵਿੱਖ
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, ਦੇਸ਼ ਦੇ ਉੱਜਵਲ ਭਵਿੱਖ ਲਈ ਸਰਕਾਰ ਲਗਾਤਾਰ ਸਕੂਲਾਂ ਨੂੰ ਅਪਗ੍ਰੇਡ ਕਰ ਰਹੀ ਹੈ। ਪੰਜਾਬ ਵਿੱਚ 117 ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਲੁਧਿਆਣਾ ਨੂੰ 16 ਸਕੂਲ ਆਫ਼ ਐਮੀਨੈਂਸ ਮਿਲੇ ਹਨ।
ਸਰਕਾਰ ਦਾ ਧਿਆਨ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਰੁਜ਼ਗਾਰ ਵੱਲ ਹੈ। ਸਰਕਾਰੀ ਸਕੂਲਾਂ ਵਿੱਚ ਹੁਣ ਸਫ਼ਾਈ ਸੇਵਕ, ਚੌਕੀਦਾਰ ਤੇ ਸੁਰੱਖਿਆ ਮੁਲਾਜ਼ਮ ਨਿਯੁਕਤ ਕੀਤੇ ਜਾਣਗੇ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 30 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਮੁਫਤ ਬਿਜਲੀ ਦਾ ਵਾਅਦਾ ਕੀਤਾ ਪੂਰਾ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ 2 ਮਹੀਨਿਆਂ 'ਚ 600 ਯੂਨਿਟ ਮੁਫਤ ਬਿਜਲੀ ਦੇ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕਿਸਾਨਾਂ ਨੂੰ ਖੇਤੀ ਲਈ ਲਗਾਤਾਰ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਸਰਕਾਰ ਹਮੇਸ਼ਾ 45 ਦਿਨ ਪਹਿਲਾਂ ਕੋਲਾ ਰੱਖ ਕੇ ਚੱਲ ਰਹੀ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਕੋਲਾ ਹਮੇਸ਼ਾ ਹੀ ਖਤਮ ਹੋ ਗਿਆ।
ਦਿੱਲੀ ਏਅਰਪੋਰਟ ਤੱਕ ਜਾਣ ਲੱਗੀਆਂ ਸਰਕਾਰੀ ਬੱਸਾਂ
ਹਰਜੋਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਬੱਸਾਂ ਨੇ ਦਿੱਲੀ ਏਅਰਪੋਰਟ ਨੂੰ ਜਾਣਾ ਸ਼ੁਰੂ ਕਰ ਦਿੱਤਾ ਹੈ। ਪਿਛਲੀਆਂ ਸਰਕਾਰਾਂ ਵੇਲੇ ਸਰਕਾਰ ਦਾ ਖਜ਼ਾਨਾ ਆਪਣੀਆਂ ਨਿੱਜੀ ਬੱਸਾਂ ਚਲਾ ਕੇ ਕੱਢਿਆ ਜਾਂਦਾ ਸੀ। ਪਰ ਹੁਣ ਸਰਕਾਰੀ ਬੱਸਾਂ ਹਵਾਈ ਅੱਡੇ ਤੱਕ ਜਾ ਰਹੀਆਂ ਹਨ। ਸੂਬੇ ਵਿੱਚ ਖੇਡ ਸਕੀਮਾਂ ਤਹਿਤ ਖਿਡਾਰੀਆਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ 9,400 ਰੁਪਏ ਤੋਂ ਵਧਾ ਕੇ 12,000 ਰੁਪਏ ਕਰ ਦਿੱਤੀ ਗਈ ਹੈ।
ਇਸ ਦੌਰਾਨ ਪਟਿਆਲਾ ਵਿਖੇ ਪੰਜਾਬ ਪੁਲਿਸ ਦੇ 2 ਅਧਿਕਾਰੀਆਂ ਨੂੰ ਉਨ੍ਹਾਂ ਦੇ ਚੰਗੇ ਕੰਮਾਂ ਲਈ ਸੀਐਮ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਵਿੱਚ ਲੁਧਿਆਣਾ ਐਸਟੀਐਫ ਦੇ ਡੀਐਸਪੀ ਦਵਿੰਦਰ ਚੌਧਰੀ ਤੇ ਕਾਊਂਟਰ ਇੰਟੈਲੀਜੈਂਸ ਦੇ ਇੰਸਪੈਕਟਰ ਸੁਰੇਸ਼ ਸ਼ਰਮਾ ਵੀ ਸ਼ਾਮਲ ਹਨ।