ਪੜਚੋਲ ਕਰੋ

Punjab News : ਸਰਕਾਰੀ ਬੱਸ ਵਿੱਚ ਤਿੰਨ ਕੰਡਕਟਰ ਕਰ ਰਹੇ ਸੀ ਆ ਕੰਮ, ਉਪਰੋਂ ਅਫ਼ਸਰਾਂ ਨੇ ਮਾਰਿਆ ਛਾਪਾ, ਸਰਕਾਰ ਤੱਕ ਪਹੁੰਚੀ ਗੱਲ, ਕਾਰਵਾਈ ਦੇ ਹੁਕਮ ਜਾਰੀ 

Minister's Flying Squad : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4728 ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ..

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਗਠਤ ਕੀਤੇ ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਸਰਕਾਰੀ ਖ਼ਜ਼ਾਨੇ ਅਤੇ ਸਵਾਰੀਆਂ ਨੂੰ ਚੂਨਾ ਲਾਉਣ ਵਾਲੇ ਤਿੰਨ ਕੰਡਕਟਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੰਡਕਟਰ ਨੇ ਸਵਾਰੀਆਂ ਨੂੰ ਕਰੀਬ 1200 ਰੁਪਏ ਦਾ ਚੂਨਾ ਲਾਇਆ ਸੀ ਜਦਕਿ ਇੱਕ ਹੋਰ ਕੰਡਕਟਰ ਨੂੰ ਦੋ ਦਿਨਾਂ ਵਿੱਚ ਹੀ ਗ਼ਬਨ ਦੇ ਦੋ ਕੇਸਾਂ ਵਿੱਚ ਰਿਪੋਰਟ ਕੀਤਾ ਗਿਆ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਲਾਇੰਗ ਸਕੁਐਡ ਵੱਲੋਂ ਖੰਨਾ ਵਿਖੇ ਚੈਕਿੰਗ ਦੌਰਾਨ ਤਰਨ ਤਾਰਨ ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 4728 ਦੀ ਚੈਕਿੰਗ ਕੀਤੀ ਗਈ ਤਾਂ ਕੰਡਕਟਰ ਜਸਕਰਨ ਸਿੰਘ ਨੂੰ ਸਵਾਰੀਆਂ ਤੋਂ 1170 ਰੁਪੲੈ ਲੈ ਕੇ ਟਿਕਟ ਨਾ ਦੇਣ ਦਾ ਦੋਸ਼ੀ ਪਾਇਆ ਗਿਆ।

 ਇਹ ਬੱਸ ਦਿੱਲੀ ਤੋਂ ਤਰਨ ਤਾਰਨ ਜਾ ਰਹੀ ਸੀ। ਇਸੇ ਤਰ੍ਹਾਂ ਹੇਡੋਂ ਵਿਖੇ ਲੁਧਿਆਣਾ ਡਿਪੂ ਦੀ ਬੱਸ ਨੰਬਰ ਪੀ.ਬੀ-10-ਐਚ.ਟੀ 2834 ਦੀ ਚੈਕਿੰਗ ਦੌਰਾਨ ਕੰਡਕਟਰ ਸੰਜੇ ਕੁਮਾਰ ਕੋਲੋਂ 615 ਰੁਪਏ ਬਰਾਮਦ ਹੋਏ ਹਨ, ਜੋ ਉਸ ਨੇ ਸਵਾਰੀਆਂ ਕੋਲੋਂ ਲਏ ਸਨ ਪਰ ਬਦਲੇ ਵਿੱਚ ਉਨ੍ਹਾਂ ਨੂੰ ਟਿਕਟ ਨਹੀਂ ਦਿੱਤੀ। ਇਸ ਤੋਂ ਪਹਿਲੇ ਦਿਨ ਕੰਡਕਟਰ ਸੰਜੇ ਕੁਮਾਰ ਨੇ ਤਿੰਨ ਬੱਸਾਂ ਦੀ ਅੱਡਾ ਫ਼ੀਸ ਨਾ ਲੈ ਕੇ ਵਿਭਾਗ ਨੂੰ 283 ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਸੀ ਜਿਸ ਕਾਰਨ ਉਸ ਨੂੰ ਬਦਲ ਕੇ ਬੱਸ 'ਤੇ ਤੈਨਾਤ ਕੀਤਾ ਗਿਆ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਹੋਰਨਾਂ ਸੂਬਿਆਂ ਵਿੱਚ ਚੈਕਿੰਗ ਦੀ ਲੜੀ ਤਹਿਤ ਮਨਿਸਟਰਜ਼ ਫ਼ਲਾਇੰਗ ਸਕੁਐਡ ਵੱਲੋਂ ਹਿਮਾਚਲ ਪ੍ਰਦੇਸ਼ ਦੇ ਬਨੀਖੇਤ ਕਸਬੇ ਵਿਖੇ ਚੈਕਿੰਗ ਕੀਤੀ ਗਈ, ਜਿੱਥੋਂ ਅੰਮ੍ਰਿਤਸਰ-1 ਡਿਪੂ ਦੀ ਬੱਸ ਨੰਬਰ ਪੀ.ਬੀ-02-ਈ.ਜੀ 0964 ਦੇ ਕੰਡਕਟਰ ਮਨਜੀਤ ਸਿੰਘ ਨੂੰ ਸਵਾਰੀਆਂ ਤੋਂ 490 ਰੁਪਏ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਣਅਧਿਕਾਰਤ ਰੂਟਾਂ 'ਤੇ ਚਲਦੀਆਂ ਦੋ ਬੱਸਾਂ ਨੂੰ ਵੀ ਰਿਪੋਰਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫਗਵਾੜਾ ਬਾਈਪਾਸ 'ਤੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਈ.ਐਕਸ 0976 ਅਤੇ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਨੰਬਰ ਪੀ.ਬੀ-07-ਬੀ.ਕਿਊ 5442 ਨੂੰ ਅਣਅਧਿਕਾਰਤ ਰੂਟ 'ਤੇ ਚਲਦਾ ਪਾਇਆ ਗਿਆ। ਅਣਅਧਿਕਾਰਤ ਰੂਟ 'ਤੇ ਚੱਲਣ ਕਰਕੇ ਦੋਵੇੇਂ ਬੱਸਾਂ ਕ੍ਰਮਵਾਰ ਮਹਿਜ਼ 9 ਅਤੇ 6 ਸਵਾਰੀਆਂ ਲੈ ਕੇ ਜਾ ਰਹੀਆਂ ਸਨ। ਟਰਾਂਸਪੋਰਟ ਮੰਤਰੀ ਨੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਦੇ ਆਦੇਸ਼ ਦਿੱਤੇ ਹਨ।

ਟਾਪ ਹੈਡਲਾਈਨ

Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Ludhiana : ਗਰਲਫ੍ਰੈਂਡ ਲਈ ਪਤਨੀ ਨਾਲ ਖੌਫਨਾਕ ਸਾਜ਼ਿਸ਼ ! ਗਰਭ 'ਚ ਪਲ ਰਹੇ ਬੱਚੇ ਦੀ ਵੀ ਮੌਤ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Punjab News: ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਸਟੇਸ਼ਨ 'ਚ ਖੁਦਕੁਸ਼ੀ ਕੀਤੀ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਲੁਧਿਆਣਾ ਦੇ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਸਟੇਸ਼ਨ 'ਚ ਖੁਦਕੁਸ਼ੀ ਕੀਤੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Punjab News: ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
ਚੰਡੀਗੜ੍ਹ ਦੀ ਵਿਦਿਆਰਥਣ ਨਾਲ ਲੁਧਿਆਣਾ ਦੇ ਹੋਟਲ 'ਚ ਬਲਾਤਕਾਰ, ਬੁਆਏਫ੍ਰੈਂਡ ਦੇ ਦੋਸਤ ਨੇ ਧੋਖੇ ਨਾਲ ਬੁਲਾਇਆ, ਅਸ਼ਲੀਲ ਵੀਡੀਓ ਬਣਾਇਆ; ਫਿਰ...
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Air India ਦੀ ਫੁਕੇਟ-ਦਿੱਲੀ ਫਲਾਈਟ 'ਚ ਟਰਬੂਲੈਂਸ, ਤੇਜ਼ ਝਟਕਿਆਂ ਨਾਲ 12 ਯਾਤਰੀ ਤੇ ਕਰੂ ਮੈਂਬਰ ਜ਼ਖ਼ਮੀ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Child not drinking milk : ਦੁੱਧ ਨਹੀਂ ਪੀਂਦਾ ਬੱਚਾ? ਇਹ ਚੀਜ਼ਾਂ ਨਹੀਂ ਹੋਣ ਦੇਣਗੀਆਂ ਕੈਲਸ਼ੀਅਮ ਦੀ ਕਮੀ
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Embed widget