Ludhiana News: ਅਮਰੀਕਾ ਦੇ ਲਾਲਚ ਨੇ 'ਨਰਕ' 'ਚ ਪਹੁੰਚਾਈ ਮਾਸੂਮ ! 14 ਮਹੀਨਿਆਂ ਤੱਕ ਹੋਈ ਦਰਿੰਦਗੀ, ਜਾਣੋ ਪੂਰਾ ਮਾਮਲਾ
ਅਜਨਦੀਪ ਸਿੰਘ ਆਪਣੇ ਪਰਿਵਾਰ ਤੋਂ ਵੱਖ ਰਹਿੰਦਾ ਹੈ ਤੇ ਉਸ ਦੀ ਉਮਰ 45 ਸਾਲ ਹੈ ਤੇ ਉਹ ਗ਼ੈਰ ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ। ਇਸ ਕਰਕੇ ਦੋਸ਼ੀ ਨੇ ਪੀੜਤ ਨਾਬਲਗ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਆਪਣੇ ਜਾਲ ਵਿੱਚ ਫਸਾ ਲਿਆ।
Crime News: ਵਿਦੇਸ਼ ਜਾਣ ਦਾ ਭੂਤ ਇਸ ਤਰ੍ਹਾਂ ਨਾਲ ਲੋਕਾਂ ਦੇ ਸਿਰ ਚੜ੍ਹ ਗਿਆ ਹੈ ਕਿ ਉਹ ਇਸ ਲਈ ਆਪਣਾ ਚੰਗਾ ਬੁਰਾ ਭੁੱਲਦੇ ਜਾ ਰਹੇ ਹਨ। ਇਸ ਨੂੰ ਲੈ ਕੇ ਕਈ ਸ਼ਾਤਰ ਵਿਅਕਤੀ ਕੁੜੀਆਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਤਾਜ਼ਾ ਮਾਮਲਾ ਖੰਨਾ ਤੋਂ ਸਾਹਮਣੇ ਆਇਆ ਹੈ ਜਿੱਥੇ ਅਮਰੀਕਾ ਜਾਣ ਦਾ ਲਾਲਚ ਦੇ ਕੇ ਇੱਕ ਨਾਬਲਗ ਨਾਲ 14 ਮਹੀਨਿਆਂ ਤੱਕ ਦੁਸ਼ਕਰਮ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ।
45 ਸਾਲ ਦੇ ਦੋਸ਼ੀ ਨੇ ਨਾਬਲਗ ਨੂੰ ਬਣਾਇਆ ਹਵਸ ਦਾ ਸ਼ਿਕਾਰ !
ਸ਼ਿਕਾਇਤ ਮੁਤਾਬਕ, ਅਜਨਦੀਪ ਸਿੰਘ ਆਪਣੇ ਪਰਿਵਾਰ ਤੋਂ ਵੱਖ ਰਹਿੰਦਾ ਹੈ ਤੇ ਉਸ ਦੀ ਉਮਰ 45 ਸਾਲ ਹੈ ਤੇ ਉਹ ਗ਼ੈਰ ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਦਾ ਕੰਮ ਕਰਦਾ ਹੈ। ਇਸ ਕਰਕੇ ਦੋਸ਼ੀ ਨੇ ਪੀੜਤ ਨਾਬਲਗ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਆਪਣੇ ਜਾਲ ਵਿੱਚ ਫਸਾ ਲਿਆ।
14 ਮਹੀਨਿਆਂ ਤੱਕ ਪੀੜਤ ਨਾਲ ਕਰਦਾ ਰਿਹਾ ਸੋਸ਼ਣ
ਸ਼ਿਕਾਇਤ ਮੁਤਾਬਕ, ਦੋਸ਼ੀ ਨੇ ਪੀੜਤ ਨੂੰ 14 ਮਹੀਨਿਆਂ ਤੱਕ ਆਪਣੇ ਘਰ ਤੇ ਹੋਰ ਵੱਖ-ਵੱਖ ਥਾਵਾਂ ਉੱਤੇ ਹਵਸ ਦਾ ਸ਼ਿਕਾਰ ਬਣਾਇਆ। ਇਸ ਬਾਬਤ ਡੀਐਸਪੀ ਨਿਖਿਲ ਗਰਗ ਨੇ ਦੱਸਿਆ ਕਿ ਪੀੜਤਾ ਦਾ ਉਮਰ 17 ਸਾਲ 4 ਮਹੀਨੇ ਹੈ ਤੇ ਉਹ 8 ਮਹੀਨਿਆਂ ਦੀ ਗਰਭਵਤੀ ਹੈ।
ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਕੀਤੀ ਸ਼ੁਰੂ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਡਾਕਟਰਾਂ ਨੂੰ ਬੁਲਾਕੇ ਮੈਡੀਕਲ ਕੀਤਾ ਜਾਵੇਗਾ ਤੇ ਅਦਾਲਤ ਲਜਾਕੇ ਬਿਆਨ ਦਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨੀ ਮੁਤਾਬਕ ਜੋ ਕਾਰਵਾਈ ਹੋਵੇਗੀ ਉਹ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਅਧਿਕਾਰੀਆ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ਦੇ ਆਧਾਰ ਉੱਤੇ ਦੋਸ਼ੀ ਖ਼ਿਲਾਫ਼ ਧਾਰਾ 376 ਤੇ ਪੋਕਸੋ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ