Ludhiana News: ਲੁਧਿਆਣਾ ਪੂਰਬੀ ਹਲਕੇ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਦੇ ਪਿਤਾ ਬਲਬੀਰ ਸਿੰਘ ਗਰੇਵਾਲ ਦੀ ਅੰਤਿਮ ਅਰਦਾਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕ ਉਨ੍ਹਾਂ ਦੇ ਪਿਤਾ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ।
ਗਰੇਵਾਲ ਪਰਿਵਾਰ ਵਲੋਂ ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਸਾਹਿਬ ਪਾਠ ਦੇ ਭੋਗ ਪਾਏ। ਇਸ ਮੌਕੇ ਕੀਰਤਨੀ ਜਥੇ ਨੇ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਗਰੇਵਾਲ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕੀਤੀ।
ਵਿਧਾਇਕ ਦਲਜੀਤ ਗਰੇਵਾਲ ਦੇ ਪਿਤਾ ਦੀ ਅੰਤਿਮ ਅਰਦਾਸ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਸਾਬਕਾ ਵਿਧਾਇਕ ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਸਾਬਕਾ ਵਿਧਾਇਕ ਸੁਰਿੰਦਰ ਡਾਵਰ ਸਮੇਤ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ ਸਨ।