Lok Sabha Election: ਅਕਾਲੀ ਦਲ ਦੇ ਮਾਲਵਾ ਚੋਂ ਇਕਲੌਤੇ ਵਿਧਾਇਕ ਦੀ ਪਾਰਟੀ ਨੂੰ ਸਲਾਹ, ਨਾ ਕਰੋ ਭਾਜਪਾ ਨਾਲ ਗੱਠਜੋੜ
ਮਨਪ੍ਰੀਤ ਸਿੰਘ ਇਆਲੀ ਨੇ ਲੰਬੇ ਸਮੇਂ ਤੋਂ ਪਾਰਟੀ ਗਤੀਵਿਧੀਆਂ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ। ਕਈ ਵਾਰ ਉਨ੍ਹਾਂ ਦੇ ਪਾਰਟੀ ਲੀਡਰਸ਼ਿੱਪ ਨਾਲ ਵਿਚਾਰਕ ਮੱਤਭੇਦ ਵੀ ਸਾਹਮਣੇ ਆਏ ਹਨ। ਹੁਣ ਇਸ ਨੂੰ ਲੈ ਕੇ ਵਿਧਾਇਕ ਮਨਪ੍ਰੀਤ ਇਆਲੀ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕੀਤੀ ਹੈ।
Ludhiana News: ਸ਼੍ਰੋਮਣੀ ਅਕਾਲੀ ਦਲ ਦੇ ਮਾਲਵੇ ਵਿੱਚੋਂ ਇਕਲੌਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਪਿਛਲੇ ਕਾਫੀ ਸਮੇਂ ਤੋਂ ਪਾਰਟੀ ਨਾਲ ਨਾਰਾਜ਼ ਚੱਲ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਸਲਾਹੀ ਦਿੱਤੀ ਹੈ ਕਿ ਪੰਥਕ ਮਸਲਿਆਂ ਉੱਤੇ ਵਿਚਾਰ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ ਨਾਲ ਗੱਠਜੋੜ ਕਰੇ।
ਜ਼ਿਕਰ ਕਰ ਦਈਏ ਕਿ ਮਨਪ੍ਰੀਤ ਸਿੰਘ ਇਆਲੀ ਨੇ ਲੰਬੇ ਸਮੇਂ ਤੋਂ ਪਾਰਟੀ ਗਤੀਵਿਧੀਆਂ ਤੋਂ ਦੂਰੀ ਬਣਾ ਕੇ ਰੱਖੀ ਹੋਈ ਹੈ। ਕਈ ਵਾਰ ਉਨ੍ਹਾਂ ਦੇ ਪਾਰਟੀ ਲੀਡਰਸ਼ਿੱਪ ਨਾਲ ਵਿਚਾਰਕ ਮੱਤਭੇਦ ਵੀ ਸਾਹਮਣੇ ਆਏ ਹਨ। ਹੁਣ ਇਸ ਨੂੰ ਲੈ ਕੇ ਵਿਧਾਇਕ ਮਨਪ੍ਰੀਤ ਇਆਲੀ ਨੇ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕੀਤੀ ਹੈ।
ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪੰਥਕ ਮਸਲਿਆਂ ਵਿੱਚ ਕਿਸਾਨ, ਭਾਈ ਅੰਮ੍ਰਿਤਪਾਲ ਸਿੰਘ ਤੇ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਕਈ ਮੁੱਦੇ ਸ਼ਾਮਲ ਹਨ। ਜਦੋਂ ਤੱਕ ਇਨ੍ਹਾਂ ਮੁੱਦਿਆਂ ਦਾ ਹੱਲ ਨਹੀਂ ਹੁੰਦਾ ਤਾਂ ਭਾਜਪਾ ਨਾਲ ਗੱਠਜੋੜ ਨਹੀਂ ਕਰਨਾ ਚਾਹੀਦਾ। ਇਆਲੀ ਨੇ ਕਿਹਾ ਕਿ ਉਹ ਸੁਆਗਤ ਕਰਦੇ ਹਨ ਕਿ ਪਾਰਟੀ ਨੇ ਅਜੇ ਤੱਕ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਹੈ।.
ਇਆਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਪੰਥਕ ਪਾਰਟੀ ਹੈ। ਇਸ ਪਾਰਟੀ ਦਾ ਸ਼ਾਨਾਮੱਤਾ ਇਤਿਹਾਸ ਰਿਹਾ ਹੈ। ਅਤਾਲੀ ਦਲ ਨੇ ਪੰਜਾਬ ਦੇ ਹਿੱਤਾਂ ਲਈ ਕਈ ਮੋਰਚੇ ਲਾਏ ਹਨ। ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਦੀ ਲੀਡਰਾਂ ਨੂੰ ਪੰਜਾਬ ਦੇ ਮੁੱਦਿਆਂ ਲਈ ਡਟ ਕੇ ਖੜ੍ਹੇ ਹੋਣਾ ਚਾਹੀਦਾ ਹੈ। ਜੇ ਪਾਰਟੀ ਇਸ ਤਰੀਕੇ ਨਾਲ ਫ਼ੈਸਲੇ ਲਵੇਗੀ ਤਾਂ ਲੋਕ ਵੀ ਜ਼ਰੂਰ ਉਨ੍ਹਾਂ ਦਾ ਸਾਥ ਦੇਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।