Ludhiana News: ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸ਼ੇਰਪੁਰ ਦੇ ਮੁਹੱਲਾ ਕਲੀਨਿਕ ਦਾ  ਅਚਨਚੇਤ ਨਿਰੀਖਣ ਕੀਤਾ ਅਤੇ ਉੱਥੇ ਮੌਜੂਦ ਮਰੀਜ਼ਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਮੌਕੇ ’ਤੇ ਦੇਖਿਆ ਕਿ ਲੋਕ ਕਲੀਨਿਕ ਦੀਆਂ ਸਹੂਲਤਾਂ ਦਾ ਭਰਪੂਰ ਲਾਭ ਲੈ ਰਹੇ ਸਨ ਅਤੇ ਉਨ੍ਹਾਂ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ।


ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪੰਜਾਬ ਭਰ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਤਾਂ ਜੋ ਆਮ ਲੋਕਾਂ ਨੂੰ ਮਾਮੂਲੀ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਵਿੱਚ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁਹੱਲਾ ਕਲੀਨਿਕ ਵਿੱਚ ਲੋਕਾਂ ਨੂੰ 40 ਤੋਂ ਵੱਧ ਟੈਸਟ ਅਤੇ 100 ਤੋਂ ਵੱਧ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ।


ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਹਤ ਸਹੂਲਤਾਂ ਨੂੰ  ਕੋਈ ਤਵੱਜੋਂ ਨਹੀਂ ਦਿੱਤੀ।  ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਸਦਕਾ ਸੂਬਾ ਪਛੜ ਗਿਆ ਸੀ ਜਿਸ ਨੂੰ ਹੁਣ ਲੀਹਾਂ ਤੇ ਲਿਆਉਣ ਲਈ ਆਮ ਆਦਮੀ ਦੀ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ।


ਇਹ ਵੀ ਪੜ੍ਹੋ- Farmers Protest: ਪੰਜਾਬ 'ਚ ਆ ਕੇ ਜੁਲਮ ਢਾਹਿਆ, ਵਾਹਨਾਂ ਦੀ ਭੰਨ-ਤੋੜ, ਕਿਸਾਨਾਂ ਨੂੰ ਕੁੱਟ-ਕੁੱਟ ਖੇਤਾਂ 'ਚ ਸੁੱਟਿਆ: ਪੰਧੇਰ ਦੀ ਅਪੀਲ...ਘਰਾਂ ਤੇ ਵਾਹਨਾਂ 'ਤੇ ਕਾਲੇ ਝੰਡੇ ਲਾਓ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ