ਪੜਚੋਲ ਕਰੋ

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਚੀਮਿਆਂ ਦੀ ਕ੍ਰਿਕਟ ਟੀਮ ਨੂੰ ਦਿੱਤੀਆਂ ਖੇਡ ਕਿੱਟਾਂ , ਕਲੱਬ ਵੱਲੋਂ ਬੀਬੀ ਦੇ ਯਤਨਾਂ ਦੀ ਸ਼ਲਾਘਾ

Punjab News : ਨੌਜੁਆਨਾਂ ਨੂੰ ਖੇਡਾਂ ਦੇ ਖੇਤਰ ਨਾਲ ਜੋੜਨ ਲਈ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਵਿਧਾਇਕਾ ਵੱਲੋਂ ਪਿੰਡ ਚੀਮਿਆਂ ਦੀ ਸ਼ਹੀਦ ਭਗਤ ਸਿੰਘ ਕ੍ਰਿਕਟ ਕਲੱਬ ਦੀ ਟੀਮ ਨੂੰ ਖੇਡ ਕਿੱਟ ਦੇ ਕੇ ਸਨਮਾਨ ਨਾਲ ਨਿਵਾਜ਼ਿਆ ਗਿਆ।

Punjab News : ਨੌਜੁਆਨਾਂ ਨੂੰ ਖੇਡਾਂ ਦੇ ਖੇਤਰ ਨਾਲ ਜੋੜਨ ਲਈ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਖੇਡ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਵਿਧਾਇਕਾ ਵੱਲੋਂ ਪਿੰਡ ਚੀਮਿਆਂ ਦੀ ਸ਼ਹੀਦ ਭਗਤ ਸਿੰਘ ਕ੍ਰਿਕਟ ਕਲੱਬ ਦੀ ਟੀਮ ਨੂੰ ਖੇਡ ਕਿੱਟ ਦੇ ਕੇ ਸਨਮਾਨ ਨਾਲ ਨਿਵਾਜ਼ਿਆ ਗਿਆ। ਖਿਡਾਰੀਆਂ ਨੂੰ ਪ੍ਰੇਰਿਤ ਕਰਦੇ ਹੋਏ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਖੇਡਾਂ ਸਾਡੇ ਜੀਵਨ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਖੇਡਾਂ ਸਾਨੂੰ ਸਮਾਜਿਕ ਜੀਵਨ ਦੀ ਜਾਂਚ ਵੀ ਸਿਖਾਉਂਦੀਆਂ ਹਨ। 
 
ਖੇਡਾਂ ਸਾਡੇ ਸਰੀਰ ਦੇ ਨਾਲ ਨਾਲ ਬੌਧਿਕ ਵਿਕਾਸ ਵੀ ਕਰਦੀਆਂ ਹਨ। ਇਸ ਲਈ ਨੌਜੁਆਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਾਰੇ ਸਾਥੀਆਂ ਨੂੰ ਖੇਡ ਮੈਦਾਨਾਂ ਵਿੱਚ ਉਤਾਰਨ ਅਤੇ ਖੇਡਾਂ ਨਾਲ ਪਿਆਰ ਕਰਨ ਅਤੇ ਖੇਡਾਂ ਨੂੰ ਖੇਡ ਦੀ ਭਾਵਨਾਂ ਨਾਲ ਖੇਡਦੇ ਹੋਏ ਸਮਾਜਿੱਕ ਖੁਸ਼ਹਾਲੀ ਵਿੱਚ ਵੀ ਵਾਧਾ ਕਰਨ। ਇਸ ਨਾਲ ਜਿੱਥੇ ਨੌਜੁਆਨ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਤੋਂ ਆਪਣਾ ਮੂੰਹ ਮੋੜ ਲੈਣਗੇ, ਉਥੇ ਹੀ ਸਮਾਜਿੱਕ ਕੁਰੀਤੀਆਂ ਅਤੇ ਭੈੜੀਆਂ ਸੰਗਤਾਂ ਤੋਂ ਵੀ ਨੌਜੁਆਨਾਂ ਨੂੰ ਬਚਾਇਆ ਜਾ ਸਕੇਗਾ। 
 
ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਪੰਜਾਬ ਸਰਕਾਰ ਨੌਜੁਆਨਾਂ ਦੀ ਬਿਹਤਰੀ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨ ਦੇ ਨਾਲ ਨਾਲ ਨੌਕਰੀਆਂ ਦੇ ਉਪਰਾਲੇ ਕਰਨ ਲਈ ਵੀ ਬਚਨਵੱਧ ਹੈ। ਉਹਨਾਂ ਆਖਿਆ ਕਿ ਉਹ ਹਲਕੇ ਦੇ ਖਿਡਾਰੀਆਂ ਲਈ ਪੰਜਾਬ ਸਰਕਾਰ ਪਾਸੋਂ ਖੇਡ ਕਿੱਟਾਂ ਤੋਂ ਇਲਾਵਾ ਨਰੋਈ ਸਿਹਤ ਲਈ ਸਾਜ਼ੋ-ਸਮਾਨ ਆਦਿ ਦਾ ਵੀ ਪ੍ਰਬੰਧ ਕਰਵਾਉਣਗੇ। ਕ੍ਰਿਕਟ ਟੀਮ ਨੂੰ ਖੇਡ ਕਿੱਟ ਪ੍ਰਦਾਨ ਕਰਨ ਲਈ ਸ਼ਹੀਦ ਭਗਤ ਸਿੰਘ ਯਾਦਗਾਰੀ ਵੈਲਫ਼ੇਅਰ ਅਤੇ ਸਪੋਰਟਸ ਕਲੱਬ ਚੀਮਾਂ ਦੇ ਅਹੁਦੇਦਾਰਾਂ ਵੱਲੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।
 
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੱਬ ਦੇ ਆਗੂ ਪਰਮਜੀਤ ਸਿੰਘ ਚੀਮਾਂ, ਐਡਵੋਕੇਟ ਕਰਮ ਸਿੰਘ ਸਿੱਧੂ, ਨੰਬਰਦਾਰ ਹਰਦੀਪ ਸਿੰਘ ਸਿੱਧੂ, ਮਿੰਟੂ ਮਾਣੂੰਕੇ, ਪੰਮਾਂ ਮਾਣੂੰਕੇ, ਮਨਦੀਪ ਸਿੰਘ ਪੋਨਾਂ, ਕੁਲਵੰਤ ਸਿੰਘ ਪੋਨਾਂ, ਕਰਮਾਂ ਮਾਣੂੰਕੇ, ਬੂਟਾ ਸਿੰਘ ਜੱਟਪੁਰਾ, ਸੁਖਵਿੰਦਰ ਸਿੰਘ ਚੀਮਾਂ, ਰਮਨਜੋਤ ਸਿੰਘ, ਜਗਦੇਵ ਸਿੰਘ ਸਿੱਧੂ, ਰੂਬਲਪ੍ਰੀਤ ਸਿੰਘ, ਹਰਮਨਜੋਤ ਸਿੰਘ, ਰਣਬੀਰ ਸਿੰਘ, ਪਰਦੀਪ ਸਿੰਘ ਸਿੱਧੂ, ਗੁਰਪ੍ਰੀਤ ਸਿੰਘ, ਜਸਕਰਨ ਸਿੰਘ, ਜਸਵੀਰ ਸਿੰਘ ਆਦਿ ਵੀ ਹਾਜ਼ਰ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
Advertisement
ABP Premium

ਵੀਡੀਓਜ਼

ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?Barnala ਪਹੁੰਚ ਕੇ Kewal Dhillon ਲਈ ਪ੍ਰੀਤੀ ਸਪਰੂ ਨੇ ਚੋਣ ਪ੍ਰਚਾਰ ਕੀਤਾਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾN K Sharma ਨੇ Sri Akal Takhat Sahib ਦੇ ਜੱਥੇਦਾਰ ਬਾਰੇ ਦਿੱਤਾ ਵਿਵਾਦਿਤ ਬਿਆਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Embed widget