Ludhiana news: ਆਗਾਮੀ ਮੌਨਸੂਨ ਸੀਜ਼ਨ ਦੌਰਾਨ ਬਰਸਾਤੀ ਪਾਣੀ ਦੀ ਸੁਚਾਰੂ ਨਿਕਾਸੀ ਵਿਵਸਥਾ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਸਥਾਨਕ ਪ੍ਰੀਤ ਪੈਲੇਸ ਦੇ ਬਾਹਰ ਅਤੇ ਗਿੱਲ ਰੋਡ 'ਤੇ ਦੋ ਵਾਟਰ ਹਾਰਵੈਸਟਿੰਗ ਸਿਸਟਮਾਂ ਦਾ ਉਦਘਾਟਨ ਕੀਤਾ।


ਵਿਧਾਇਕ ਸਿੱਧੂ ਨੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮ ਪਾਰਟੀ ਦੀ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹਰ ਹਲਕੇ ਵਿੱਚ ਨਿਰਵਿਘਨ ਵਿਕਾਸ ਕਾਰਜ਼ ਜਾਰੀ ਹਨ।


ਇਹ ਵੀ ਪੜ੍ਹੋ: Farmer Protest: ਮਾਨ ਸਰਕਾਰ ਨੇ ਨਹੀਂ ਕੇਂਦਰ ਨੇ ਬੰਦ ਕੀਤਾ ਪੰਜਾਬ ਵਿੱਚ ਇੰਟਰਨੈੱਟ, CM ਮਾਨ ਨੇ ਪ੍ਰਗਟਾਇਆ ਰੋਸ


ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਹਲਕਾ ਆਤਮ ਨਗਰ ਅਧੀਨ ਵੱਖ-ਵੱਖ ਇਲਾਕਿਆਂ ਵਿੱਚ ਬਰਸਾਤੀ ਪਾਣੀ ਭਰ ਜਾਂਦਾ ਹੈ ਜਿਸ ਕਰਕੇ ਵਸਨੀਕਾਂ ਦੀ ਆਵਾਜਾਈ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਰੀਬ 16 ਲੱਖ ਰੁਪਏ ਦੀ ਲਾਗਤ ਵਾਲੇ ਵਾਟਰ ਹਾਰਵੈਸਟਿੰਗ ਸਿਸਟਮਾਂ ਰਾਹੀਂ ਵਸਨੀਕਾਂ ਨੂੰ ਪਾਣੀ ਦੇ ਭਰਾਅ ਤੋਂ ਨਿਜਾਤ ਮਿਲੇਗੀ।


ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਲੋਕਾਂ ਨਾਲ ਚੌਣਾਂ ਦੌਰਾਨ ਕੀਤੇ ਹਰ ਇੱਕ ਵਾਅਦੇ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Exclusive: ਹਰਿਆਣਾ ਦੇ ਗੁਰੂਘਰ 'ਚ ਰੁਕੀ ਪੁਲਿਸ ਵੱਲੋਂ 'ਬੇਅਦਬੀ', ਸ਼ਰਾਬ ਸਮੇਤ ਇਤਰਾਜ਼ਯੋਗ ਸਮੱਗਰੀ ਬਰਾਮਦ


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।