Ludhiana News:  ਖੰਨਾ ਦੇ ਪਿੰਡ ਜਰਗ ਵਿੱਚ ਰਿਹਾਇਸ਼ੀ ਇਲਾਕੇ ਦੇ ਵਿਚਕਾਰ ਸਥਿਤ ਇੱਕ ਮੋਬਾਈਲ ਟਾਵਰ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਮੋਬਾਈਲ ਟਾਵਰ ਦਾ ਵੱਡਾ ਹਿੱਸਾ ਸੜ ਗਿਆ। ਅੱਗ ਲੱਗਣ ਦੀ ਘਟਨਾ ਕਾਰਨ ਲੋਕਾਂ ਵਿੱਚ ਹਫੜਾ-ਦਫੜੀ ਮੱਚ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਇਲਾਕੇ ਵਿੱਚ ਸਬੰਧਤ ਕੰਪਨੀ ਦੀ ਮੋਬਾਈਲ ਸੇਵਾਵਾਂ ਠੱਪ ਹੋ ਗਈਆਂ।


ਜਾਣਕਾਰੀ ਅਨੁਸਾਰ ਪਿੰਡ ਵਿੱਚ ਘਰਾਂ ਦੇ ਵਿਚਕਾਰ ਮੋਬਾਈਲ ਕੰਪਨੀ ਦਾ ਟਾਵਰ ਲੱਗਾ ਹੋਇਆ ਹੈ। ਲੋਕ ਇਸ ਦਾ ਲਗਾਤਾਰ ਵਿਰੋਧ ਕਰਦੇ ਆ ਰਹੇ ਹਨ। ਟਾਵਰ ਦੇ ਨੇੜੇ ਖੇਤ ਹਨ ਅਤੇ ਬਾਹਰ ਕੂੜੇ ਦੇ ਢੇਰ ਲੱਗੇ ਹੋਏ ਹਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਖੇਤਾਂ ਜਾਂ ਕੂੜੇ ਵਿੱਚੋਂ ਨਿਕਲੀਆਂ ਚੰਗਿਆੜੀਆਂ ਟਾਵਰ ਦੇ ਆਪਰੇਟਿੰਗ ਸਿਸਟਮ ਰੂਮ ਤੱਕ ਪਹੁੰਚ ਗਈਆਂ ਅਤੇ ਅੱਗ ਇੱਥੋਂ ਫੈਲ ਗਈ। ਖੰਨਾ ਫਾਇਰ ਸਟੇਸ਼ਨ ਤੋਂ ਮਨੋਜ ਕੁਮਾਰ, ਅੰਮ੍ਰਿਤਪਾਲ, ਜਸਵਿੰਦਰ ਸਿੰਘ ਅਤੇ ਵਿਨੀਤ ਸਿੰਘ ਮੌਕੇ ’ਤੇ ਪੁੱਜੇ। ਅੱਗ ਨੂੰ ਟਾਵਰ ਦੇ ਸਿਖਰ ਤੱਕ ਪਹੁੰਚਣ ਤੋਂ ਰੋਕਿਆ ਗਿਆ ਸੀ। ਜੇਕਰ ਅੱਗ ਪੂਰੇ ਟਾਵਰ ਵਿੱਚ ਫੈਲ ਜਾਂਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।


ਇਸ ਹਾਦਸੇ ਵਿੱਚ ਇੰਡਸ ਟਾਵਰ ਮੈਨੇਜਮੈਂਟ ਦੀ ਲਾਪਰਵਾਹੀ ਵੀ ਸਾਹਮਣੇ ਆਈ ਹੈ। ਟਾਵਰ ਅਪਰੇਸ਼ਨ ਸਿਸਟਮ ਰੂਮ ਦੇ ਬਾਹਰਲੇ ਹਿੱਸੇ ਦੀ ਕਦੇ ਵੀ ਸਫ਼ਾਈ ਨਹੀਂ ਕੀਤੀ ਗਈ। ਨਦੀਨਾਂ ਦੀ ਭਰਮਾਰ ਸੀ। ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਲੋਕਾਂ ਦੀ ਮੰਗ ਹੈ ਕਿ ਟਾਵਰ ਨੂੰ ਰਿਹਾਇਸ਼ੀ ਖੇਤਰ ਤੋਂ ਬਾਹਰ ਕੀਤਾ ਜਾਵੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial