Lakshmi Patisa Factory Raid:  ਮੋਗਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਮੋਗਾ ਡਾਕਟਰ ਰਾਜੇਸ਼ ਅੱਤਰੀ ਨੇ ਇਕ ਗੁਪਤ ਸੂਚਨਾ ਦੇ ਅਧਾਰ 'ਤੇ ਮੋਗਾ ਦੀ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਜਾ ਕੇ ਚੈਕਿੰਗ ਕੀਤੀ। ਸਿਵਲ ਸਰਜਨ ਨੇ ਫੂਡ ਇਸਪੈਕਟਰ ਯੋਗੇਸ਼  ਗੋਇਲ ਸਮੇਤ ਟੀਮ ਨੂੰ ਬੁਲਾ ਕੇ ਮੌਕੇ ਉੱਤੇ ਜੋਧਪੁਰ ਤੇ ਅਬੋਹਰ ਤੋਂ ਆਇਆ ਸ਼ੱਕੀ ਮਿਲਾਵਟੀ ਮਿਲਕ ਕੇਕ 1392 ਕਿੱਲੋ, ਖੋਇਆ ਬਰਫੀ 255 ਕਿਲੋ, ਪਤੀਸੇ ਸਮੇਤ 4 ਸੈਂਪਲ ਲਏ ਗਏ। 


ਕੁੱਲ 1647 ਕਿੱਲੋ ਖਾਣ ਪੀਣ ਵਾਲਾ ਸ਼ੱਕੀ ਮਾਲ ਸੀਜ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫੂਡ ਸੇਫਟੀ ਇਸਪੈਕਟਰ ਯੋਗੇਸ਼ ਗੋਇਲ ਨੇ ਦੱਸਿਆ ਕਿ ਉਕਤ ਦੁਕਾਨ ਉੱਤੇ ਜੋ ਸ਼ੱਕੀ ਸਾਮਾਨ ਬਾਹਰੋਂ ਤਿਆਰ ਕਰਕੇ ਮੰਗਵਾਇਆ ਗਿਆ ਹੈ, ਉਸਨੂੰ ਜ਼ਬਤ ਕਰ ਲਿਆ ਗਿਆ ਹੈ।  ਐੱਮਐੱਮਓ ਨੇ ਦੱਸਿਆ ਕਿ ਉਸ ਨੇ ਇਹ ਮਿਲਕ ਕੇਕ ਉੱਥੋਂ 130 ਤੋਂ 150 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਖਰੀਦਿਆ ਸੀ।


ਇਸਦੇ ਸੈਂਪਲ ਲੈ ਕੇ ਸਰਕਾਰੀ ਲੈਬਾਰਟਰੀ ਨੂੰ ਭੇਜ ਦਿੱਤੇ ਗਏ ਹਨ। ਜਦੋਂ ਰਿਪੋਰਟ ਆਵੇਗੀ ਤਾਂ ਦੋਸ਼ੀ ਪਾਏ ਜਾਣ ਉੱਤੇ ਦੁਕਾਨਦਾਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਹਿਲੀ ਨਜ਼ਰ 'ਚ ਇਹ ਸਾਰਾ ਸਮਾਨ ਬਹੁਤ ਹੀ ਹਲਕੇ ਪੱਧਰ ਦਾ ਲੱਗਦਾ ਹੈ। 


ਸਿਵਲ ਸਰਜਨ ਨੇ ਸਮੂਹ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਠਿਆਈ ਅਤੇ ਹੋਰ ਖਾਧ ਪਦਾਰਥ ਖਰੀਦਣ ਵੇਲੇ ਗੁਣਵੱਤਾ ਵੱਲ ਜ਼ਰੂਰ ਧਿਆਨ ਦੇਣ। ਜੇਕਰ ਉਹਨਾਂ ਨੂੰ ਕੋਈ ਮਿਲਾਵਟ ਬਾਰੇ ਸ਼ੱਕ ਪੈਂਦਾ ਹੈ ਤਾਂ ਤੁਰੰਤ ਫੂਡ ਸੇਫਟੀ ਟੀਮ ਜਾਂ ਸਿੱਧਾ ਸਿਹਤ ਵਿਭਾਗ ਦੇ ਧਿਆਨ ਵਿੱਚ ਲਿਆਉਣ। ਉਹਨਾਂ ਦੁਕਾਨਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਮੁਨਾਫ਼ੇ ਲਈ ਆਮ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਕਰਨ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial