Punjab Police: ਮੁੱਖ ਮੰਤਰੀ ਪੰਜਾਬ ਅਤੇ  ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆ ਅਤੇ ਨਸ਼ਾ ਤਸਕਰਾਂ ਖਿਲਾਫ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਐਸ.ਐਸ.ਪੀ ਮੋਗਾ ਦੀ ਅਗਵਾਈ ਹੇਠ ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆ ਜਾ ਰਹੀਆ ਹਨ।


ਮੋਗਾ ਦੀ ਥਾਣਾ ਸਿਟੀ ਸਾਊਥ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਪਾਰਟੀ ਮਾੜੇ ਅਨਸਰਾਂ ਦੀ ਤਲਾਸ ਸਬੰਧੀ ਨਾਕਾ ਬੰਦੀ ਦੌਰਾਨ ਮੋਗਾ ਦੇ ਮੱਲਣ ਸ਼ਾਹ ਰੋਡ 'ਤੇ ਨਾਕਾਬੰਦੀ ਕਰਕੇ ਇੱਕ ਵਾਹਨ ਦੀ ਚੈਕਿੰਗ ਕਰਦੇ ਹੋਏ ਉਸ ਵਿੱਚੋਂ 2 ਕੁਇੰਟਲ ਭੁੱਕੀ ਬਰਾਮਦ ਹੋਈ ਹੈ।


ਪੁਲਿਸ ਨੇ ਮੌਕੇ ’ਤੇ ਜੋਗਿੰਦਰ ਸਿੰਘ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣੇ ਨਾਲ ਜੁੜੇ ਇੱਕ ਹੋਰ ਵਿਅਕਤੀ ਦਾ ਨਾਂਅ ਦੱਸਿਆ ਜੋ ਕਿ ਮੋਗਾ ਦੀ ਟਰੱਕ ਯੂਨੀਅਨ ਦਾ ਪ੍ਰਧਾਨ ਹਰਜੀਤ ਸਿੰਘ ਸੀ। ਦੋਵਾਂ ਖ਼ਿਲਾਫ਼ ਥਾਣਾ ਸਿਟੀ ਸਾਊਥ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕੀਤਾ ਗਿਆ ਸੀ।  ਹਰਜੀਤ ਸਿੰਘ ਦੀ ਭਾਲ ਜਾਰੀ ਹੈ।


ਇਸ ਮਾਮਲੇ ਸਬੰਧੀ ਮੋਗਾ ਦੇ ਡੀਐਸਪੀ ਸਿਟੀ ਰਵਿੰਦਰ ਸਿੰਘ ਨੇ ਦੱਸਿਆ ਕਿ ਮੋਗਾ ਸਿਟੀ ਸਾਊਥ ਪੁਲਿਸ ਵੱਲੋਂ ਚੈਕਿੰਗ ਦੌਰਾਨ ਜੋਗਿੰਦਰ ਸਿੰਘ ਨਾਮਕ ਇੱਕ ਵਿਅਕਤੀ ਨੂੰ 2 ਕੁਇੰਟਲ ਭੁੱਕੀ ਸਮੇਤ ਕਾਬੂ ਕੀਤਾ ਗਿਆ ਹੈ। ਜੋਗਿੰਦਰ ਤੋਂ ਪੁੱਛਗਿੱਛ ਕਰਨ 'ਤੇ ਇਕ ਹੋਰ ਵਿਅਕਤੀ ਸਾਹਮਣੇ ਆਇਆ ਜਿਸ ਦਾ ਨਾਂ ਹਰਜੀਤ ਸਿੰਘ ਸੀ ਜੋ ਕਿ ਟਰੱਕ ਯੂਨੀਅਨ ਦਾ ਪ੍ਰਧਾਨ ਸੀ।  ਹਰਜੀਤ ਸਿੰਘ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ, ਜੋਗਿੰਦਰ ਸਿੰਘ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ